ਕਿਸਾਨ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ -ਏਡੀਸੀ
ਫਾਜ਼ਿਲਕਾ, 9 ਨਵੰਬਰ 2024
ਸਰਕਾਰ ਵੱਲੋਂ ਦਿੱਤੀ ਗਈ ਸਬਸਿਡੀ ਰਾਹੀਂ ਕਿਸਾਨਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਲਈ ਖਰੀਦੀਆਂ ਗਈਆਂ ਮਸ਼ੀਨਾਂ ਦੀ ਵੱਖ-ਵੱਖ ਬਲਾਕਾਂ ਵਿੱਚ ਅੱਜ ਫਿਜੀਕਲ ਵੈਰੀਫਿਕੇਸ਼ਨ ਕੀਤੀ ਗਈ। ਇਸ ਭੌਤਿਕ ਪੜਤਾਲ ਮੌਕੇ ਪਿੰਡ ਲਮੋਚੜ ਕਲਾਂ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਅਤੇ ਐਸਡੀਐਮ ਕੰਵਰਜੀਤ ਸਿੰਘ ਮਾਨ ਨੇ ਵੇਰੀਫਿਕੇਸ਼ਨ ਦੇ ਕਾਰਜ ਦਾ ਨਿਰੀਖਣ ਕੀਤਾ।
ਇਸ ਮੌਕੇ ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਾਂ ਲਈ ਇਹਨਾਂ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ। ਉਹਨਾਂ ਨੇ ਕਿਸ ਮਸ਼ੀਨਾਂ ਦੀ ਖਰੀਦ ਕਰਨ ਵਾਲੇ ਕਿਸਾਨਾਂ ਨੂੰ ਆਖਿਆ ਕਿ ਉਹ ਆਪਣੀ ਪਰਾਲੀ ਦੀ ਸੰਭਾਲ ਤੋਂ ਬਾਅਦ ਹੋਰ ਕਿਸਾਨਾਂ ਨੂੰ ਵੀ ਇਹ ਮਸ਼ੀਨਾਂ ਕਿਰਾਏ ਤੇ ਉਪਲਬਧ ਕਰਾਉਣ ਤਾਂ ਜੋ ਇਹਨਾਂ ਰਾਹੀਂ ਜਿਆਦਾ ਤੋਂ ਜਿਆਦਾ ਪਰਾਲੀ ਦੀ ਸੰਭਾਲ ਹੋ ਸਕੇ। ਉਹਨਾਂ ਨੇ ਕਿਹਾ ਕਿ ਜਿਹੜੇ ਲੋਕ ਮਸ਼ੀਨਾਂ ਲੈ ਕੇ ਵੀ ਪਰਾਲੀ ਦਾ ਪ੍ਰਬੰਧਨ ਨਹੀਂ ਕਰਨਗੇ ਉਹਨਾਂ ਖਿਲਾਫ ਵਿਭਾਗੀ ਕਾਰਵਾਈ ਹੋ ਸਕਦੀ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੱਡੀ ਪੱਧਰ ਤੇ ਕਿਸਾਨਾਂ ਨੂੰ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਮਸ਼ੀਨਾਂ ਦੀ ਢੁਕਵਾਂ ਇਸਤੇਮਾਲ ਕਰਨ ਲਈ ਲਗਾਤਾਰ ਤਕਨੀਕੀ ਜਾਣਕਾਰੀ ਦੇ ਰਿਹਾ ਹੈ। ਉਨਾਂ ਨੇ ਦੱਸਿਆ ਕਿ ਵੱਖ ਵੱਖ ਬਲਾਕ ਅਬੋਹਰ ਵਿਚ 75, ਅਰਨੀਵਾਲਾ ਵਿਚ 28, ਫਾਜ਼ਿਲਕਾ ਵਿਚ 98, ਜਲਾਲਾਬਾਦ ਵਿਚ 177, ਖੂਈਆ ਸਰਵਰ ਵਿਚ 62 ਕੁੱਲ 440 ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ।
ਉਨਾਂ ਨੇ ਇਸ ਮੌਕੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਇਹ ਮਸ਼ੀਨਾਂ ਦੇ ਵੇਰਵੇ ਉੰਨਤ ਕਿਸਾਨ ਐਪ ਤੇ ਉਪਲਬਧ ਹਨ ਅਤੇ ਕਿਸਾਨ ਇਹ ਮਸ਼ੀਨਾਂ ਕਿਰਾਏ ਤੇ ਲੈਣ ਲਈ ਉਨਤ ਕਿਸਾਨ ਮੋਬਾਇਲ ਐਪ ਤੇ ਜਾ ਕੇ ਮਸ਼ੀਨਾਂ ਦੀ ਬੁਕਿੰਗ ਕਰਵਾ ਸਕਦੇ ਹਨ।

हिंदी






