ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਟੀਮਾਂ ਦਾ ਗਠਨ

DC Patiala Amit Kumar

Sorry, this news is not available in your requested language. Please see here.

ਪਟਿਆਲਾ, 10 ਸਤੰਬਰ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਦਾ ਗਠਨ ਕੀਤਾ ਹੈ, ਜੋ ਪਿੰਡਾਂ ‘ਚ ਜਾਕੇ ਕੈਂਪ ਲਗਾਕੇ ਕਿਸਾਨਾਂ ਨੂੰ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਜਾਣਕਾਰੀ ਦੇਣਗੇ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਦੀ ਅਗਵਾਈ ਵਿਚ ਟੀਮਾਂ ਦਾ ਗਠਨ ਕਰਦਿਆ ਕਿਹਾ ਕਿ ਟੀਮ ਦੇ ਮੈਂਬਰਾਂ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ ਦਾ ਨੁਮਾਇੰਦਾ, ਪਟਵਾਰੀ ਅਤੇ ਪੰਚਾਇਤ ਸਕੱਤਰ ਸ਼ਾਮਲ ਹੋਣਗੇ ਅਤੇ ਜੋ ਜਾਗਰੂਕਤਾ ਮੁਹਿੰਮ ਚਲਾਕੇ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਸਬੰਧੀ ਜਾਣਕਾਰੀ ਦੇਣਗੇ ਅਤੇ ਅਗਾਂਹਵਧੂ ਕਿਸਾਨਾਂ ਨੂੰ ਕੈਂਪ ਵਿੱਚ ਸ਼ਾਮਲ ਕਰਕੇ ਉਨ੍ਹਾਂ ਦੇ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਦੇ ਤਜਰਬੇ ਸਾਂਝੇ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਸਹਿਕਾਰੀ ਸਭਾਵਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਕਿਸਾਨਾਂ ਕੋਲ ਮਸ਼ੀਨਰੀ ਨਹੀਂ ਹੈ ਉਨ੍ਹਾਂ ਦੀ ਮੰਗ ਅਨੁਸਾਰ ਮਸ਼ੀਨਰੀ ਮੁਹੱਈਆ ਉਪਲਬਧ ਕਰਵਾਈ ਜਾਵੇ ਅਤੇ ਮਸ਼ੀਨਰੀ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਜਿਥੇ ਝੋਨੇ ਦੀ ਕਟਾਈ ਹੋਵੇ ਉਥੇ ਸਹਿਕਾਰੀ ਸਭਾਵਾਂ ਧਿਆਨ ਰੱਖਣ ਅਤੇ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਇਕੱਠੀ ਕਰਨ ਲਈ ਲੋੜੀਂਦੀ ਮਸ਼ੀਨਰੀ ਸਬੰਧਤ ਕਿਸਾਨ ਨਾਲ ਤਾਲ ਮੇਲ ਕਰਕੇ ਖੇਤ ਵਿੱਚ ਭੇਜਣਾ ਯਕੀਨੀ ਬਣਾਉਣਗੇ।
ਸ੍ਰੀ ਕੁਮਾਰ ਅਮਿਤ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਕੈਂਪ ਦੌਰਾਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਣਗੇ ਅਤੇ ਦੱਸਣਗੇ ਕਿ ਜੇਕਰ ਕਿਸੇ ਕਿਸਾਨ ਵੱਲੋਂ ਝੋਨੇ ਦੇ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਗਿਰਦਾਵਰੀ ਰਜਿਸਟਰ ਵਿੱਚ ਉਸਦਾ ਇੰਦਰਾਜ ਲਾਲ ਸਿਆਹੀ ਨਾਲ ਲਿਖਿਆ ਜਾਵੇਗਾ। ਉਨ੍ਹਾਂ ਖੇਤੀਬਾੜੀ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਵੀ ਕੈਂਪਾਂ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਦੇ ਹੁੰਦੇ ਨੁਕਸਾਨ ਤੋਂ ਜਾਗਰੂਕ ਕਰਨ ਲਈ ਕਿਹਾ।