ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦਿੱਤੀ ਜਾਣਕਾਰੀ

Sorry, this news is not available in your requested language. Please see here.

ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦਿੱਤੀ ਜਾਣਕਾਰੀ
ਰੂਪਨਗਰ, 20 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਜਾਗਰੂਕਤਾ ਮੁਹਿੰਮ ਤਹਿਤ ਅੱਜ ਪਿੰਡ ਬਿੰਦਰਖ ਵਿਖੇ ਮੁੱਖ ਖੇਤੀਬਾਡ਼ੀ ਅਫਸਰ ਰੂਪਨਗਰ ਸ਼੍ਰੀ ਹਰਵਿੰਦਰ ਲਾਲ ਚੋਪੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਬਲਾਕ ਖੇਤੀਬਾਡ਼ੀ ਅਫਸਰ  ਡਾ.ਰਮਨ ਕਰੋੜੀਆ ਰੂਪਨਗਰ ਵੱਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ  ਦੱਸਿਆਂ ਕਿ ਪਰਾਲੀ ਸਾੜਨ ਨਾਲ ਜਿੱਥੇ ਸਾਡਾ ਵਾਤਾਵਰਣ ਦੂਸ਼ਿਤ ਹੁੰਦਾ ਹੈ ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਉਨ੍ਹਾਂ ਦੱਸਿਆਂ ਕਿ ਪਰਾਲੀ ਸਾੜਨ ਨਾਲ ਸਾਡੇ ਮਿੱਤਰ ਕੀੜੇ ਜੋ ਕਿ ਫਸਲਾਂ ਲਈ ਲਾਭਦਾਇਕ ਹੁੰਦੇ ਹਨ ਉਹ ਵੀ ਮਰ ਜਾਂਦੇ ਹਨ।
ਬਲਾਕ ਖੇਤੀਬਾਡ਼ੀ ਅਫਸਰ ਵੱਲੋਂ ਦੱਸਿਆਂ ਗਿਆ ਕਿ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਾਹ ਨਾਲ ਸੰਬੰਧਤ ਬਿਮਾਰੀਆਂ ਵਧ ਰਹੀਆਂ ਹਨ। ਪਰਾਲੀ ਨੂੰ ਸਾੜਨ ਨਾਲ ਉੱਡਣ ਵਾਲਾ ਧੂੰਆਂ ਕਈ ਦੁਰਘਟਨਾਵਾਂ ਨੂੰ ਜਨਮ ਦਿੰਦਾ ਹੈ। ਇਸ ਦੇ ਉਲਟ ਜੇਕਰ ਪਰਾਲੀ ਦੀ ਰਹਿੰਦ ਖੂੰਹਦ ਨੂੰ ਮਿੱਟੀ ਵਿਚ ਮਿਲਾਇਆਂ ਜਾਵੇ ਤਾਂ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।
 ਉਨ੍ਹਾਂ ਕਿਸਾਨਾਂ ਨੂੰ ਇਸ ਗੱਲ ਤੋਂ ਵੀ ਜਾਣੂ ਕਰਵਾਇਆਂ ਕਿ ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੀਆਰਐਮ ਸਕੀਮ ਅਧੀਨ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਹਨ। ਜਿਸ ਦਾ ਕਿਸਾਨ ਭਰਪੂਰ ਫਾਇਦਾ ਉਠਾ ਸਕਦੇ ਹਨ।
ਇਸ ਮੌਕੇ ਪੌਦ ਸੁਰੱਖਿਆ ਅਫਸਰ ਰੂਪਨਗਰ ਡਾ. ਰਣਜੋਧ ਸਿੰਘ   ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਹੋਣ ਵਾਲੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੇ ਹਮਲੇ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਵੱਲੋਂ ਇਨ੍ਹਾਂ ਦੀ ਰੋਕਥਾਮ ਲਈ ਯੋਗ ਢੰਗ ਬਾਰੇ ਵੀ ਪ੍ਰੇਰਿਤ ਕੀਤਾ ਗਿਆ । ਇਸ ਜਾਗਰੂਕਤਾ ਕੈਂਪ ਵਿਚ ਕਿਸਾਨਾਂ ਨੂੰ ਬਾਗ਼ਬਾਨੀ ਵਿਭਾਗ ਵੱਲੋਂ 50 ਸਬਜ਼ੀਆਂ ਦੀਆਂ ਮਿੰਨੀ ਕਿੱਟਾਂ ਵੀ ਵੰਡੀਆਂ ਗਈਆਂ ।
ਇਸ ਕੈਂਪ ਵਿੱਚ ਖ਼ੇਤੀਬਾੜੀ ਵਿਸਥਾਰ ਅਫ਼ਸਰ ਸ਼੍ਰੀ ਬਲਵਿੰਦਰ ਕੁਮਾਰ, ਬੇਲਦਾਰ ਸ. ਗੁਰਨਾਮ ਸਿੰਘ ਅਤੇ ਪਿੰਡਾਂ ਦੇ ਕਿਸਾਨ ਹਾਜ਼ਰ ਸਨ।