ਪਿੰਡ ਕੁਰੜਾ ਤੋਂ ਤੰਗੌਰੀ ਤੱਕ ਸੜਕ ਹੋਵੇਗੀ 18 ਫੁੱਟ ਚੌੜੀ: ਬਲਬੀਰ ਸਿੰਘ ਸਿੱਧੂ

Sorry, this news is not available in your requested language. Please see here.

ਇਕ ਕਰੋੜ ਰੁਪਏ ਦੀ ਆਏਗੀ ਲਾਗਤ
ਲੋਕਾਂ ਨੂੰ ਮਿਲੇਗੀ ਵੱਡੀ ਰਾਹਤ 
ਐਸ.ਏ.ਐਸ. ਨਗਰ, 7 ਸਤੰਬਰ 2021
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਹਲਕੇ ਵਿੱਚ ਪੈਂਦੇ ਪਿੰਡ ਕੁਰੜਾ ਤੇ ਤੰਗੌਰੀ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਇਨ੍ਹਾਂ ਪਿੰਡਾਂ ਤੋਂ ਲਾਂਡਰਾ-ਬਨੂੜ ਸੜਕ ਨੂੰ ਜੋੜਦੀ 10 ਫੁੱਟ ਚੌੜੀ ਸੜਕ ਨੂੰ 18 ਫੁੱਟ ਚੌੜੀ ਕਰਨ ਲਈ ਇਕ ਕਰੋੜ ਰੁਪਏ ਦੀ ਲਾਗਤ ਆਵੇਗੀ।
ਇੱਥੇ ਪਿੰਡਾਂ ਨੂੰ ਗਰਾਂਟਾਂ ਦੇ ਚੈੱਕ ਵੰਡਣ ਮੌਕੇ ਸ. ਸਿੱਧੂ ਨੇ ਦੱਸਿਆ ਕਿ ਇਸ ਨਾਲ ਹਲਕੇ ਦੇ ਪਿੰਡ ਕੁਰੜਾ ਤੇ ਤੰਗੌਰੀ ਦੇ ਲੋਕਾਂ ਤੋਂ ਇਲਾਵਾ ਹੋਰ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਇਲਾਕੇ ਵਿੱਚ ਆਰਥਿਕ ਗਤੀਵਿਧੀਆਂ ਵਿੱਚ ਵੀ ਤੇਜ਼ੀ ਆਵੇਗੀ ਤੇ ਲੋਕਾਂ ਨੂੰ ਆਉਣ-ਜਾਣ ਵਿੱਚ ਆਉਂਦੀਆਂ ਦਿੱਕਤਾਂ ਤੋਂ ਨਿਜ਼ਾਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਕੰਮ ਚੱਲ ਰਿਹਾ ਹੈ ਅਤੇ ਕਈਆਂ ਦੇ ਤਖਮੀਨੇ ਪਾਸ ਹੋ ਚੁੱਕੇ ਹਨ, ਜਿਨ੍ਹਾਂ ਦਾ ਕੰਮ ਆਉਣ ਵਾਲੇ ਦਿਨਾਂ ਵਿੱਚ ਜੰਗੀ ਪੱਧਰ ਉਤੇ ਸ਼ੁਰੂ ਹੋਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਕੁਰੜਾ ਵਿੱਚ ਬਾਜ਼ੀਗਰ ਬਸਤੀ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਲਈ 12 ਲੱਖ ਰੁਪਏ ਦੀ ਗਰਾਂਟ ਦਿੱਤੀ ਤੇ ਗਲੀਆਂ ਨਾਲੀਆਂ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਪਿੰਡ ਕੁਰੜਾ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਗੰਦੇ ਪਾਣੀ ਦੀ ਨਿਕਾਸੀ ਲਈ ਵੀ ਦਿੱਤੀ।।
ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ, ਲੇਬਰਫੈੱਡ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਸਰਪੰਚ ਦਵਿੰਦਰ ਸਿੰਘ ਕੁਰੜਾ, ਮੈਂਬਰ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਗੁਲਜ਼ਾਰ ਸਿੰਘ, ਜਤਿੰਦਰ ਸਿੰਘ, ਹਾਕਮ ਸਿੰਘ, ਜਸਵਿੰਦਰ ਸਿੰਘ, ਗੁਰਦੀਪ ਸਿੰਘ (ਸਾਰੇ ਪੰਚ), ਪਰਮਜੀਤ ਸਿੰਘ ਪੰਮੀ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ, ਗੁਰਵਿੰਦਰ ਸਿੰਘ ਬੜੀ ਅਤੇ ਬੀ.ਡੀ.ਪੀ.ਓ. ਹਿਤੇਨ ਕਪਿਲਾ ਹਾਜ਼ਰ ਸਨ।