ਪਿੰਡ ਬੁਹਜਮੁਹਾਰ ਵਿਖੇ  ਕਿਸਾਨ ਸਿਖਲਾਈ ਕੈਂਪ ਦਾ ਆਯੋਜਨ, ਪਰਾਲੀ ਦੀ ਸਾਂਭ ਸੰਭਾਲ ਸਬੰਧੀ ਦਿੱਤੀ ਜਾਣਕਾਰੀ

Sorry, this news is not available in your requested language. Please see here.

ਪਿੰਡ ਬੁਹਜਮੁਹਾਰ ਵਿਖੇ  ਕਿਸਾਨ ਸਿਖਲਾਈ ਕੈਂਪ ਦਾ ਆਯੋਜਨ, ਪਰਾਲੀ ਦੀ ਸਾਂਭ ਸੰਭਾਲ ਸਬੰਧੀ ਦਿੱਤੀ ਜਾਣਕਾਰੀ

ਫਾਜ਼ਿਲਕਾ, 22 ਸਤੰਬਰ

ਮੁੱਖ ਖੇਤੀਬਾੜੀ ਅਫਸਰ ਫਾਜਿਲਕਾ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਮੀਤ ਸਿੰਘ ਚੀਮਾ ਸਹਾਇਕ ਪੈਦਾ ਸੁਰੱਖਿਆ ਅਫਸਰ ਅਬੋਹਰ ਦੀ ਪ੍ਰਧਾਨਗੀ ਹਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਬੁਹਜਮੁਹਾਰ ਵਿਖੇ  ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਕਿਸਾਨਾ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਬਾਰੇ ਨੁਕਸਾਨਾ ਬਾਰੇ ਜਾਗਰੂਕ ਕੀਤਾ ਗਿਆ।

ਕੈਂਪ ਵਿੱਚ ਜਾਣਕਾਰੀ ਦਿੰਦਿਆਂ ਸ੍ਰੀ ਕੁਲਦੀਪ ਕੁਮਾਰ ਏ.ਡੀ.ਓ. ਅਤੇ ਸ੍ਰੀ ਵਿਪਨ ਕੁਮਾਰ, ਏ.ਐਸ.ਆਈ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ.ਪਲੇਅ ਆਦਿ ਸੰਦਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਅਤੇ ਬੇਲਰ ਨਾਲ ਪਰਾਲੀ ਦੀ ਗੰਢਾ ਬਣਾ ਕੇ ਪਰਾਲੀ ਦੀ ਸਾਂਭ ਸੰਭਾਲ ਕਰਨ ਬਾਰੇ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪਲੀਤ, ਸਾਹ ਦੀਆ ਬੀਮਾਰੀਆ, ਖੁਰਾਕੀ ਤੱਤਾ ਦਾ ਨਸ਼ਟ ਹੋਣਾ ਆਦਿ ਕਈ ਤਰ੍ਹਾਂ ਦੇ ਨੁਕਸਾਨ ਹੋਣ ਦਾ ਖਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਸਿਧਾ ਫਸਲ ਦੀ ਬਿਜਾਈ ਕਰਨ ਨਾਲ ਅਸੀਂ ਵਾਤਾਵਰਣ ਨੂੰ ਸ਼ੁਧ ਰੱਖਣ ਵਿਚ ਸਹਾਈ ਬਣ ਸਕਦੇ ਹਾਂ। ਇਸ ਦੌਰਾਨ ਝੋਨੇ ਦੀ ਫਸਲ ਉਪਰ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਥਾਮ ਸਬੰਧੀ ਜਾਣਕਾਰੀ ਦਿੱਤੀ ਗਈ।