-ਪਿੰਡ ਮਨਾਲ ਦਾ ਕਿਸਾਨ ਹਰਜਿੰਦਰ ਸਿੰਘ ਸੁਪਰ ਸੀਡਰ ਨਾਲ ਕਰ ਰਿਹਾ ਹੈ ਕਣਕ ਦੀ ਸਿੱਧੀ ਬਿਜਾਈ

Sorry, this news is not available in your requested language. Please see here.

— ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਬਰਨਾਲਾ, 7 ਨਵੰਬਰ

ਜ਼ਿਲ੍ਹਾ ਬਰਨਾਲਾ ਦੇ ਅਗਾਂਹਵਧੂ ਕਿਸਾਨ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਸਬਸਿਡੀ ਉੱਤੇ ਲਈ ਗਈਆਂ ਮਸ਼ੀਨਾਂ ਦੀ ਵਰਤੋਂ ਕਰਕੇ ਜਿੱਥੇ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਰਹੇ ਹਨ ਉੱਥੇ ਨਾਲ ਹੀ ਕਣਕ ਦੀ ਸਿੱਧੀ ਬਿਜਾਈ ਕਰ ਰਹੇ ਹਨ ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਪਰਾਲੀ ਪ੍ਰਬੰਧਾਂ ਦੇ ਖੇਤਰ ਵਿੱਚ ਆਪਣਾ ਯੋਗਦਾਨ ਪਾਉਂਦਿਆਂ, ਕਿਸਾਨਾਂ ਵੱਲੋਂ ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਸਿੱਧੀ ਬਿਜਾਈ ਝੋਨੇ ਦੀ ਪਰਾਲੀ ‘ਚ ਕੀਤੀ ਜਾ ਰਹੀ ਹੈ। “ਇਸ ਨਾਲ ਨਾ ਸਿਰਫ ਮਿੱਟੀ ਦੇ ਪੋਸ਼ਾਕ ਤੱਤਾਂ ‘ਚ ਵਾਧਾ ਹੁੰਦਾ ਹੈ ਬਲਕਿ ਨਾਲ ਹੀ ਪਰਾਲੀ ਨੂੰ ਅੱਗ ਨਾ ਲਗਾਉਣ ਨਾਲ ਵਾਤਾਵਰਣ ਸੁਰੱਖਿਅਤ ਰਹਿੰਦਾ ਹੈ,” ਉਨ੍ਹਾਂ ਕਿਹਾ। ਉਨ੍ਹਾਂ ਪਿੰਡ ਮਨਾਲ ਦੇ ਅਗਾਂਹਵਧੂ ਕਿਸਾਨ ਹਰਜਿੰਦਰ ਸਿੰਘ ਦੀ ਸ਼ਲਾਘਾ ਕੀਤੀ ਜੋ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਵਾਹ ਕੇ ਉਸ ਦਾ ਪ੍ਰਬੰਧਨ ਕਰ ਰਿਹਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਕੁੱਲ 2674 ਸੁਪਰ ਸੀਡਰ ਹਨ ਜਿਨ੍ਹਾਂ ਦੀ ਮਦਦ ਰਾਹੀਂ ਕਿਸਾਨਾਂ ਵੱਲੋਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਗਰੁੱਪਾਂ ਰਾਹੀਂ ਅਤੇ ਵਿਅਕਤੀਗਤ ਤੌਰ ਉੱਤੇ ਅਪਲਾਈ ਕਰਕੇ ਇਹ ਸੰਦ ਲਾਏ ਹਨ।

ਆਪਣਾ ਤਜੁਰਬਾ ਸਾਂਝਾ ਕਰਦਿਆਂ ਕਿਸਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛੱਲੇ 5 ਸਾਲਾਂ ਤੋਂ ਆਪਣੇ 20 ਏਕੜ ਦੀ ਖੇਤਾਂ ‘ਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਵਾਢੀ ਦੇ ਨਾਲ ਸੁਪਰ ਸੀਡਰ ਰਾਹੀਂ ਬਿਜਾਈ ਕੀਤੀ ਜਾਂਦੀ ਹੈ ਜਿਸ ਨਾਲ ਸਮੇਂ ਦੀ ਬਚਤ ਹੁੰਦੀ ਹੈ । ਪਿਛਲੇ 5 ਸਾਲਾਂ ਤੋਂ ਉਹ ਇਹ ਤਕਨੀਕ ਅਪਣਾ ਕੇ ਖੇਤੀ ਕਰ ਰਿਹਾ ਹੈ ਅਤੇ ਉਸ ਨੂੰ ਚੰਗਾ ਝਾੜ ਮਿਲਦਾ ਹੈ ।

ਹਰਜਿੰਦਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਨਾ ਅਗ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅਗ ਨਾ ਲਗਾਉਣਾ ਨ ਸਿਰਫ ਸਾਡੀ ਜਿੰਮੇਵਾਰੀ ਬਲਕਿ ਅਸੀਂ ਆਪਣੇ ਪਰਿਵਾਰਾਂ ਨੂੰ ਬਚਾਉਣ ਲਈ ਇਹ ਕਵਾਇਦ ਚਲਾਉਣੀ ਹੈ।