ਬਰਨਾਲਾ, 30 ਜਨਵਰੀ 2025
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ (ਇੰਚਾਰਜ) ਡਾ. ਤਪਿੰਦਰਜੋਤ ਕੌਸ਼ਲ ਦੀ ਰਹਿਨੁਮਾਈ ਹੇਠ ਬਰਨਾਲਾ ਜ਼ਿਲ੍ਹੇ ਦੇ 72 ਪਿੰਡਾਂ ਵਿੱਚ ਕਿਸ਼ੋਰ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ।
ਇਸ ਲੜੀ ਤਹਿਤ ਪਿੰਡ ਰੂੜੇਕੇ ਕਲਾਂ ਵਿੱਚ ਅੱਜ 10-19 ਸਾਲ ਦੇ ਬੱਚਿਆਂ ਤੇ ਮਾਪਿਆਂ ਨਾਲ ਜਾਗਰੂਕਤਾ ਦਿਵਸ ਮਨਾਇਆ ਗਿਆ। ਇਸ ਵਿੱਚ ਹਾਜ਼ਰ ਬੱਚਿਆਂ, ਮਾਪਿਆਂ ਤੇ ਪਿੰਡ ਦੀ ਪੰਚਾਇਤ ਦੇ ਨਾਲ ਕਿਸ਼ੋਰ ਅਵਸਥਾ ਵਿੱਚ ਆਉਂਦੀਆਂ ਸਮੱਸਿਆਵਾਂ, ਉਹਨਾਂ ਦੇ ਹੱਲ, ਨਸ਼ਿਆਂ ਵਿਰੁੱਧ ਉਪਰਾਲੇ ਕਰਨ ਸਬੰਧੀ ਵੱਖ ਵੱਖ ਬੁਲਾਰਿਆਂ ਦੁਆਰਾ ਜਾਗਰੂਕ ਕੀਤਾ ਗਿਆ।
ਇਸ ਸਮੇਂ ਸੁਖਪਾਲ ਕੌਰ ਜ਼ਿਲ੍ਹਾ ਆਰ.ਬੀ,ਐਸ.ਕੇ. ਕੋਆਰਡੀਨੇਟਰ ਬਰਨਾਲਾ ਵੱਲੋਂ ਕਿਸ਼ੋਰ ਅਵਸਥਾ ਦੌਰਾਨ ਸਹੀ ਭੋਜਨ ਤੇ ਸਰੀਰਕ ਸਿਹਤ ਸੰਭਾਲ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਸ੍ਰੀ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸਰ ਅਤੇ ਪ੍ਰਿੰਸੀਪਲ ਜਤਿੰਦਰ ਸਿੰਘ ਵੱਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸੰਤੁਲਿਤ ਭੋਜਨ ਲੈਣ , ਫਾਸਟ ਫੂਡ ਤੋਂ ਪ੍ਰਹੇਜ਼ ਕਰਨ ਅਤੇ ਪਿੰਡ ਦੀ ਪੰਚਾਇਤ ਨੂੰ ਸਰਕਾਰੀ ਸਿਹਤ ਸਕੀਮਾਂ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਬੱਚਿਆਂ ਵੱਲੋ ਵੱਖ-ਵੱਖ ਵਿਸ਼ਿਆਂ ‘ਤੇ ਭਾਸ਼ਣ ਤੇ ਚਾਰਟ ਮੁਕਾਬਲੇ ਵਿੱਚ ਭਾਗ ਲਿਆ ਅਤੇ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਮਨਦੀਪ ਕੌਰ, ਗੁਰਮੀਤ ਸਿੰਘ, ਜਗਜੀਤ ਸਿੰਘ ਸਿਹਤ ਕਰਮਚਾਰੀ, ਸਰਪੰਚ ਪਰਦੀਪ ਕੌਰ, ਗਰਾਮ ਪੰਚਾਇਤ ਰੂੜੇਕੇ ਕਲਾਂ, ਆਂਗਨਵਾੜੀ ਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

हिंदी






