ਪੀ.ਆਈ.ਐਮ.ਟੀ. ਅਲੌੜ (ਖੰਨਾ) ‘ਚ ਕੈਰੀਅਰ ਟਾਕ ਆਯੋਜਿਤ

Deputy Director, Mrs. Rupinder Kaur
ਪੀ.ਆਈ.ਐਮ.ਟੀ. ਅਲੌੜ (ਖੰਨਾ) 'ਚ ਕੈਰੀਅਰ ਟਾਕ ਆਯੋਜਿਤ

Sorry, this news is not available in your requested language. Please see here.

ਕਰੀਬ 68 ਪ੍ਰਾਰਥੀਆਂ ਨੇ ਕੀਤੀ ਸ਼ਮੂਲੀਅਤ

ਲੁਧਿਆਣਾ, 21 ਫਰਵਰੀ 2024

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਪ੍ਰਤਾਪ ਚੌੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵੱਲੋੋਂ ਪੰਜਾਬ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ (ਪੀ.ਆਈ.ਐਮ.ਟੀ.) ਅਲੌੜ (ਖੰਨਾ) ਵਿਖੇ ਕੈਰੀਅਰ ਟਾਕ ਦਾ ਆਯੋਜਨ ਕਰਵਾਇਆ ਗਿਆ। ਇਸ ਕੈਰੀਅਰ ਟਾਕ ਵਿੱਚ ਕੁੱਲ 68 ਪ੍ਰਾਰਥੀਆਂ ਨੇ ਭਾਗ ਲਿਆ।

ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌੌਰ ਵੱਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਕੈਰੀਅਰ ਟਾਕ ਪ੍ਰਾਰਥੀਆਂ ਲਈ ਚਾਨਣ ਮੁਨਾਰਾ ਸਿੱਧ ਹੋਵੇਗਾ ਜਿਸ ਨਾਲ ਉਨ੍ਹਾਂ ਨੂੰ ਸਹੀ ਕੈਰੀਅਰ ਚੁਣਨ ਵਿੱਚ ਮਦਦ ਮਿਲੇਗੀ।

ਸ਼੍ਰੀ ਅਨੁਜ ਕਿਸ਼ੋੋਰ ਦੱਤਾ (ਕਰੀਅਰ ਕਾਉਂਸਲਰ) ਡੀ.ਬੀ.ਈ.ਈ., ਲੁਧਿਆਣਾ ਨੇ ਪ੍ਰਾਰਥੀਆਂ ਨੂੰ ਕੈਰੀਅਰ ਸਬੰਧੀ ਗੱਲਬਾਤ ਕੀਤੀ ਜਿਸ ਵਿੱਚ ਪ੍ਰਾਰਥੀਆਂ ਨੂੰ ਡੀ.ਬੀ.ਈ.ਈ. ਲੁਧਿਆਣਾ ਵਿਖੇ ਦਿੱਤੀ ਜਾਣ ਵਾਲੀਆ ਸਹੂਲਤਾਵਾਂ ਬਾਰੇ, NCS ਅਤੇ pgrkam.com ਪੋੋਰਟਲ ਬਾਰੇ, ਇਨ੍ਹਾਂ ਪੋੋਰਟਲ ਤੇ ਸਰਕਾਰੀ ਅਤੇ ਪ੍ਰਾਇਵੇਟ ਨੌੌਕਰੀਆਂ ਨੂੰ Search  ਕਰਨ ਬਾਰੇੇ, MSME ਸਕੀਮ ਬਾਰੇ, ਸਵੈ-ਰੋੋਜ਼ਗਾਰ ਬਾਰੇ, ਸਕਿੱਲ ਟ੍ਰੇਨਿੰਗ ਕੋੋਰਸਾਂ ਬਾਰੇ ਪ੍ਰਾਰਥੀਆਂ ਨੂੰ ਸੰਪੂਰਨ ਰੂਪ ਵਿੱਚ ਜਾਣਕਾਰੀ ਦਿੱਤੀ।

ਡਿਪਟੀ ਡਾਇਰੈਕਟਰ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋੋ ਲੁਧਿਆਣਾ ਵਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅਜਿਹੇ ਕੈਰੀਅਰ ਟਾਕ ਲਗਾਤਾਰ ਆਯੋਜਤ ਕੀਤੇ ਜਾਂਦੇ ਰਹਿਣਗੇ, ਤਾਂ ਜੋ ਚਾਹਵਾਨ ਪ੍ਰਾਰਥੀਆਂ ਨੂੰ ਯੋਗ ਅਗਵਾਈ ਦਿੱਤੀ ਜਾ ਸਕੇ। ਵਧੇਰੇ ਜਾਣਕਾਰੀ ਲਈ ਪ੍ਰਾਰਥੀ ਇਸ ਦਫਤਰ ਦੇ ਹੈਲਪਲਾਇਨ ਨੰਬਰ 77400-01682 ‘ਤੇ ਵੀ ਸੰਪਰਕ ਕਰ ਸਕਦੇ ਹਨ।