ਪੀ.ਐਮ.ਐਸ.ਐਮ ਅਭਿਆਨ ਤਹਿਤ ਗਰਭਵਤੀ ਔਰਤਾਂ ਦਾ ਮੁਫ਼ਤ ਜਾਂਚ ਕੈਂਪ

Sorry, this news is not available in your requested language. Please see here.

ਮਹਿਲ ਕਲਾਂ, 22 ਜਨਵਰੀ 2025

ਸਿਵਲ ਸਰਜਨ ਬਰਨਾਲਾ ਡਾ.ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਮਹਿਲਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਯੋਗ ਅਗਵਾਈ ਹੇਠ ਅੱਜ ਸੀ ਐਚ ਸੀ ਮਹਿਲ ਕਲਾਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਮੁਫਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿੱਚ ਡਾ. ਗਗਨਦੀਪ ਵਲੋਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਬੀ ਈ ਈ ਸ਼ਿਵਾਨੀ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਗਰਭਕਾਲ ਅਤੇ ਜਣੇਪੇ ਦੌਰਾਨ ਹੋਣ ਵਾਲੀ ਮੌਤ ਦਰ ਨੂੰ ਘੱਟ ਕਰਨਾ ਅਤੇ ਜੱਚਾ ਬੱਚਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨਾਂ ਦੱਸਿਆ ਕਿ ਕੈਂਪ ਦੌਰਾਨ ਗਰਭਵਤੀ ਔਰਤਾਂ ਦਾ ਬੀ.ਪੀ, ਸ਼ੂਗਰ, ਹੋਮੋਗਲੋਬਿਨ ਅਤੇ ਹੋਰ ਲੋੜੀਂਦੇ ਟੈਸਟ ਕੀਤੇ ਜਾਂਦੇ ਹਨ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਸੁਰੱਖਿਅਤ ਜਨੇਪੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਜਾਂਦਾ ਹੈ। ਇਸ ਦੌਰਾਨ ਐਲ.ਐਚ.ਵੀ ਬਲਵਿੰਦਰ ਕੌਰ ਵਲੋਂ ਗਰਭਵਤੀ ਔਰਤਾਂ ਨੂੰ ਗਰਭਾਵਸਥਾ ਦੌਰਾਨ ਸਹੀ ਖੁਰਾਕ ਅਤੇ ਕਸਰਤ, ਬੱਚੇ ਨੂੰ ਦੁੱਧ ਪਿਲਾਉਣ ਦੇ ਸਹੀ ਤਰੀਕਿਆਂ, ਸੰਪੂਰਨ ਟੀਕਾਕਰਣ ਅਤੇ ਬੱਚਿਆਂ ਵਿਚਕਾਰ ਅੰਤਰਾਲ ਦੇ ਤਰੀਕਿਆਂ
ਆਦਿ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।