ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ

Sorry, this news is not available in your requested language. Please see here.

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਵਸ

–ਲੋਕਾਂ ਨੂੰ ਰਾਤ ਨੂੰ ਦੀਵੇ, ਮੋਮਬੱਤੀਆਂ ਜਗਾਉਣ ਦੀ ਅਪੀਲ- ਡਿਪਟੀ ਕਮਿਸ਼ਨਰ

— ਸਾਈਕਲ ਰੈਲੀ, ਕੈਂਡਲ ਲਾਈਟ ਮਾਰਚ, ਪ੍ਰਦਰਸ਼ਨੀ ਮੈਚ ਰਹਿਣਗੀਆਂ ਖਿੱਚ ਦਾ ਕੇਂਦਰ

ਬਰਨਾਲਾ, 27 ਸਤੰਬਰ:

ਪੰਜਾਬ ਸਰਕਾਰ ਵੱਲੋਂ ਇਸ ਵਾਰ ਸ਼ਹੀਦ –ਏ- ਆਜ਼ਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਬਹੁਤ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੁਬਾਰਕ ਮੌਕੇ ਉੱਤੇ ਵੱਖ ਵੱਖ ਵਿਭਾਗਾਂ ਵੱਲੋਂ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਇਨ੍ਹਾਂ ਸਮਾਗਮਾਂ ਸਬੰਧੀ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਨੇ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ -ਏ- ਆਜ਼ਮ ਸ. ਭਗਤ ਸਿੰਘ ਦਾ 115 ਵਾਂ ਜਨਮ ਦਿਵਸ ਮੌਕੇ ਬਰਨਾਲਾ ‘ਚ ਸਵੇਰੇ 7 ਵਜੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ ।

ਡੀ. ਸੀ. ਦਫਤਰ, ਨੇੜੇ ਕਚਹਿਰੀ ਚੌਂਕ, ਬਰਨਾਲਾ ਤੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਰੈਲੀ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ, ਜਿਹੜਾ ਸਦਰ ਬਾਜ਼ਾਰ ਵਿਖੇ ਸਥਿਤ ਹੈ, ਆ ਕੇ ਖਤਮ ਹੋਵੇਗੀ ਜਿਥੇ ਲੋਕਾਂ ਵੱਲੋਂ ਉਹਨਾਂ ਨੂੰ ਫੁੱਲ ਭੇਟ ਕੀਤੇ ਜਾਣਗੇ। ਇਸੇ ਤਰ੍ਹਾਂ ਸ਼ਾਮ 6:15 ਵਜੇ ਰੇਲਵੇ ਸਟੇਸ਼ਨ ਤੋਂ ਭਗਤ ਸਿੰਘ ਜੀ ਦੇ ਬੁੱਤ ਤੱਕ ਕੈਂਡਲ ਲਾਇਟ ਮਾਰਚ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਦੋਨਾਂ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿਸਾ ਲੈਣ।

ਉਹਨਾਂ 28 ਸਤੰਬਰ ਨੂੰ ਲੋਕਾਂ ਨੂੰ ਸ਼ਾਮ/ਰਾਤ ਨੂੰ ਆਪਣੇ ਘਰਾਂ ਤੋਂ ਬਾਹਰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਯਾਦ ਵਿੱਚ ਦੀਵਾ ਜਾਂ ਮੋਮਬੱਤੀ ਜਗਾਉਣ ਦੀ ਅਪੀਲ ਕੀਤੀ।

ਜ਼ਿਲ੍ਹਾ ਖੇਡ ਦਫ਼ਤਰ ਵੱਲੋਂ ਵਿਸ਼ੇਸ਼ ਮੈਚ ਕਰਵਾਏ ਜਾਣਗੇ। ਇਸਦੇ ਨਾਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਹਾਈ ਸਕੂਲ ਵਿਖੇ  ਜ਼ਿਲ੍ਹਾ ਪੱਧਰੀ ਪੇਂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ।

ਇਸ ਮੌਕੇ ਏ.ਡੀ.ਸੀ. ਪਰਮਵੀਰ ਸਿੰਘ, ਐੱਸ.ਡੀ.ਐੱਮ. ਗੋਪਾਲ ਸਿੰਘ, ਪੀ.ਜੀ.ਓ. ਸੁਖਪਾਲ ਸਿੰਘ, ਡੀ.ਈ.ਓ ਸਰਬਜੀਤ ਸਿੰਘ, ਡੀ.ਪੀ.ਆਰ.ਓ. ਮੇਘਾ ਮਾਨ ਅਤੇ ਬੀ.ਡੀ.ਪੀ.ਓਜ਼ ਵੀ ਹਾਜ਼ਰ ਸਨ।