ਪੇਂਡੂ ਖੇਤਰਾਂ ਵਿਚ `ਸਮਾਰਟ ਵਿਲੇਜ਼` ਮੁਹਿੰਮ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ

Sorry, this news is not available in your requested language. Please see here.

ਬਣਾਉਣ ਸਬੰਧਿਤ ਅਧਿਕਾਰੀ-ਡਿਪਟੀ ਕਮਿਸ਼ਨਰ
ਅਧਿਕਾਰੀਆਂ ਨੂੰ ਮੁਕੰਮਲ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ 10 ਦਿਨਾਂ ਅੰਦਰ ਜਮਾਂ ਕਰਵਾਉਣ ਦੀ ਕੀਤੀ ਹਦਾਇਤ
ਤਰਨ ਤਾਰਨ, 20 ਨਵੰਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵਿਭਾਗ ਵੱਲੋਂ ਪੇਂਡੂ ਖੇਤਰਾਂ ਵਿਚ `ਸਮਾਰਟ ਵਿਲੇਜ਼` ਮੁਹਿੰੰ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣਾ ਯਕੀਨੀ ਬਣਾਉਣ ਤਾਂ ਜੋ ਪਿੰਡਾਂ ਵਿੱਚ ਵੀ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਿਨੰਦਨ ਸਿੰਘ ਤੋਂ ਇਲਾਵਾ ਵੱਖ-ਵੱਖ ਬਲਾਕਾਂ ਦੇ ਬੀ. ਡੀ. ਪੀ. ਓਜ਼ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ  ਕਿਹਾ ਕਿ  ਸਮਾਰਟ ਵਿਲੇਜ਼, ਮਗਨਰੇਗਾ ਤੇ 15ਵੇਂ ਵਿੱਤ ਕਮਿਸ਼ਨ ਵਲੋਂ ਜਾਰੀ ਗਰਾਂਟਾਂ ਨਾਲ ਸ਼ੁਰੂ ਕੀਤੇ ਵਿਕਾਸ ਕੰਮ ਸਮੇਂ ਸਿਰ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਏ ਜਾਣ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਮਗਨਰੇਗਾ ਤਹਿਤ ਯੋਜਨਾਵਾਂ ਦਾ ਪੂਰਾ ਲਾਹਾ ਲੈਣ ਲਈ ਗਰਾਂਟਾਂ ਦੀ 100 ਫੀਸਦੀ ਵਰਤੋਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਬਲਾਕਾਂ ਵਿੱਚ ਕੀਤੇ ਗਏ ਵਿਕਾਸ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮਾਂ ਨਾ ਕਰਵਾਉਣ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਅਗਲੇ 10 ਦਿਨਾਂ ਦੇ ਅੰਦਰ-ਅੰਦਰ ਸਬੰਧਿਤ ਅਧਿਕਾਰੀ ਮੁਕਮੰਲ ਹੋ ਚੁੱਕੇ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਉਣਾ ਯਕੀਨੀ ਬਣਾਉਣ।