ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 03 ਫਰਵਰੀ ਤੋਂ ਸ਼ੁਰੂ – ਹਾਂਡਾ

Sorry, this news is not available in your requested language. Please see here.

ਫ਼ਿਰੋਜ਼ਪੁਰ, 23 ਜਨਵਰੀ 2025 
ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ, ਡੇਅਰੀ ਵਿਕਾਸ ਬੋਰਡ ਵੱਲੋਂ 2 ਹਫਤਿਆਂ ਦੀ ਡੇਅਰੀ ਸਿਖਲਾਈ ਦਾ ਪੰਦਰਵਾਂ ਬੈਚ ਮਿਤੀ 03 ਫਰਵਰੀ 2025 ਨੂੰ ਡੇਅਰੀ ਸਿਖਲਾਈ ਕੇਂਦਰ, ਗਿੱਲ (ਮੋਗਾ) ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜਪੁਰ ਸ਼੍ਰੀ ਰਣਦੀਪ ਕੁਮਾਰ ਹਾਂਡਾ ਨੇ ਦੱਸਿਆ ਕਿ ਖੇਤੀ ਵਿੱਚ ਵਿੰਭਿਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਫਿਰੋਜਪੁਰ ਨਾਲ ਸਬੰਧਿਤ ਨੌਜਵਾਨ ਲੜਕੇ-ਲੜਕੀਆਂ ਜੋ ਘੱਟੋਂ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ- ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਚਾਹਵਾਨ ਲੜਕੇ- ਲੜਕੀਆਂ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਡੇਅਰੀ ਵਿਕਾਸ ਇੰਸਪੈਕਟਰ ਗ੍ਰੇਡ-2 ਨਾਲ ਮੋਬਾਈਲ ਨੰ 85579- 89322 ’ਤੇ ਸੰਪਰਕ ਕਰ ਸਕਦੇ ਹਨ।