ਪੈਂਟਾਵੇਲੈਂਟ ਵੈਕਸੀਨ ਬੱਚਿਆਂ ਦੇ ਸੰਪੂਰਨ ਟੀਕਾਕਰਨ ਲਈ ਜ਼ਰੂਰੀ – ਸਿਵਲ ਸਰਜਨ

Sorry, this news is not available in your requested language. Please see here.

ਪੰਜ ਮਾਰੂ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਂਉਦੀ ਹੈ ਪੈਂਟਾਵੇਲੈਂਟ ਵੈਕਸੀਨ
ਰੂਪਨਗਰ, 26 ਦਸੰਬਰ 2024
ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਦੇ ਸੰਪੂਰਨ ਟੀਕਾਕਰਨ ਲਈ ਪੈਂਟਾਵੇਲੈਂਟ ਵੈਕਸੀਨ ਲਗਾਉਣ ਲਈ ਵਿਸ਼ੇਸ਼ ਮੁਹਿੰਮ 31 ਦਸੰਬਰ 2024 ਤੱਕ ਚਲਾਈ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਨੇ ਦੱਸਿਆ ਕਿ ਪੈਂਟਾਵੇਲੈਂਟ ਵੈਕਸੀਨ ਪੰਜ ਮਾਰੂ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਉਦੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਸਲੱਮ ਏਰੀਆ, ਮਾਈਗ੍ਰੇਟਰੀ ਪਾਪੂਲੇਸ਼ਨ ਅਤੇ ਪਿੰਡਾਂ ‘ਚ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪੈਂਟਾਵੇਲੈਂਟ ਕਵਰੇਜ ਨੂੰ ਵਧਾਉਣਾ ਹੈ। ਇਸ ਤਹਿਤ ਜ਼ਿਲ੍ਹੇ ਦੇ ਅੰਦਰ ਸਿਹਤ ਕਰਮੀਆਂ ਵੱਲੋਂ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਬੱਚਿਆਂ ਦਾ ਟੀਕਾਕਰਨ ਰਹਿੰਦਾ ਹੈ ਉਨ੍ਹਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਜ਼ੀਰੋ ਡੋਜ਼ ਬੱਚਿਆਂ ਦੀ ਗਿਣਤੀ ਨੂੰ ਘਟਾਉਣ ਲਈ ਪੈਂਟਾ-1 ਵੈਕਸੀਨ ਕਵਰੇਜ ਵਧਾਉਣਾ ਬਹੁਤ ਜ਼ਰੂਰੀ ਹੈ। ਇਸ ਲਈ ਪੈਂਟਾ-1 ਵੈਕਸੀਨ ਲਗਾਉਣ ਦੀ ਵਿਸ਼ੇਸ਼ ਮੁਹਿੰਮ ਇੱਕ ਪ੍ਰਭਾਵਸ਼ਾਲੀ ਕਦਮ ਹੈ।
ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਪੈਂਟਾ-1 ਵੈਕਸੀਨ ਪੰਜ ਮਾਰੂ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਂਉਦੀ ਹੈ। ਉਨ੍ਹਾਂ ਜ਼ਿਲ੍ਹਾ ਰੂਪਨਗਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦੌਰਾਨ ਆਪਣੇ ਬੱਚਿਆਂ ਨੂੰ ਰਹਿੰਦੇ ਬੱਚਿਆਂ ਦੇ ਪੈਂਟਾਵੇਲੈਂਟ ਦੇ ਟੀਕੇ ਜਲਦ ਤੋਂ ਜਲਦ ਨੇੜੇ ਦੇ ਸਿਹਤ ਕੇਂਦਰ ਤੋਂ ਲਗਵਾਏ ਜਾਣ।