ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

Sorry, this news is not available in your requested language. Please see here.

ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਰੂਪਨਗਰ, 9 ਸਤੰਬਰ:

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿਚ ਸ਼੍ਰੀਮਤੀ ਹਰਜੋਤ ਕੌਰ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਰਜਿਸਟ੍ਰੇਸ਼ਨ ਅਫ਼ਸਰਾਂ ਵਲੋਂ ਜਿਨ੍ਹਾਂ ਪੋਲਿੰਗ ਸਟੇਸ਼ਨਾਂ ਉਤੇ 1500 ਤੋਂ ਵੱਧ ਵੋਟਾਂ ਦਰਜ਼ ਹੋਈਆਂ ਹਨ ਉਨ੍ਹਾਂ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾਵੇਗੀ।

ਭਾਰਤ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਅਨੁਸਾਰ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਕਿਸੇ ਵੀ ਪੋਲਿੰਗ ਸਟੇਸ਼ਨ ਵਿਚ ਕੋਈ ਵੀ ਤਰ੍ਹਾਂ ਦੀ ਤਬਦੀਲੀ ਨਹੀਂ ਕੀਤੀ ਗਈ। ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ 3 ਪੋਲਿੰਗ ਸਟੇਸ਼ਨਾਂ ਦੀਆਂ ਬਿਲਡਿੰਗਾਂ ਅਤੇ 3 ਪੋਲਿੰਗ ਸਟੇਸ਼ਨਾਂ ਦੇ ਪਿੰਡ ਬਦਲੀ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹਲਕਾ ਰੂਪਨਗਰ ਦੀ ਰੈਸ਼ਨੇਲਾਈਜੇਸ਼ਨ ਕਰਨ ਉਪਰੰਤ 2 ਨਵੇਂ ਪੋਲਿੰਗ ਸਟੇਸ਼ਨਾਂ ਨਵੇਂ ਬਣਾਏ ਗਏ ਹਨ ਅਤੇ 8 ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਵਿੱਚ ਤਬਦੀਲੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਸਹੂਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਿਨ੍ਹਾਂ ਪੋਲਿੰਗ ਬੂਥ ਕੁਝ ਕਿਲੋਮੀਟਰ ਦੂਰ ਪੈਂਦੇ ਸਨ ਜਾਂ ਉਨ੍ਹਾਂ ਦੇ ਆਉਣ ਜਾਣ ਰਸਤੇ ਦੀ ਖਸਤਾ ਹਾਲਤ ਕਾਰਨ ਪੋਲਿੰਗ ਬੂਥ ਨੇੜੇ ਕਰ ਦਿੱਤਾ ਗਏ ਹਨ।
ਉਨ੍ਹਾਂ ਮੀਟਿੰਗ ਦੌਰਾਨ ਵੋਟਰਾਂ ਕਿਸੇ ਪ੍ਰਕਾਰ ਮੁਸ਼ਿਕਲ ਜਾਂ ਹੋਰ ਵਾਧੂ ਸਹੂਲਤਾ ਦੇਣ ਲਈ ਹਾਜ਼ਰ ਪਾਰਟੀ ਨੁਮਾਇੰਦਿਆਂ ਤੋਂ ਆਪਣੇ-ਆਪਣੇ ਸੁਝਾਵ ਵੀ ਮੰਗੇ।
ਇਸ ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਸ. ਅਮਨਦੀਪ ਸਿੰਘ, ਬੀ.ਐਸ.ਪੀ ਪਾਰਟੀ ਤੋਂ ਸ. ਚਰਨਜੀਤ ਸਿੰਘ ਘਈ ਅਤੇ ਹੋਰ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।