ਪੋਲੀਟੈਕਨੀਕਲ ਕਾਲਜ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 1619 ਉਮੀਦਵਾਰਾਂ ਦੀ ਹੋਈ ਚੌਣ

Sorry, this news is not available in your requested language. Please see here.

ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਪ੍ਰਧਾਨ ਨੇ ਕੀਤਾ 7ਵੇਂ ਰੋਜ਼ਗਾਰ ਮੇਲੇ ਦਾ ਉਦਘਾਟਨ
10 ਸਤੰਬਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗੇਗਾ ਰੋਜ਼ਗਾਰ ਮੇਲਾ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ 9 ਸਤੰਬਰ 2021
ਪੰਜਾਬ ਸਰਕਾਰ ਆਪਣੇ ਘਰ ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਸਾਰੇ ਜਿਲਿ੍ਹਆਂ ਵਿਚ ਰੋਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਹੀ ਲੜੀ ਤਹਿਤ ਅੱਜ ਪੰਜਾਬ ਦੇ ਸਾਰੇ ਜਿਲਿ੍ਹਆਂ ਵਿੱਚ 7ਵਾਂ ਮੇਗਾ ਰੋਜ਼ਗਾਰ ਮੇਲੇ ਦਾ ਅਗਾਜ਼ ਕਰ ਦਿੱਤਾ ਗਿਆ ਹੈ ਅਤੇ ਇਹ ਰੋਜ਼ਗਾਰ ਮੇਲੇ 17 ਸਤਬੰਰ ਤੱਕ ਚਲਣਗੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਪ੍ਰਿੰਸ ਖੁੱਲਰ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਪ੍ਰਧਾਨ ਨੇ ਪੋਲੀਟੈਕਨੀਕਲ ਕਾਲਜ ਛੇਹਰਟਾ ਰੋਡ ਵਿਖੇ ਲਗਾਏ ਗਏ 7ਵੇਂ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਸਾਲ ਦੇ ਅੰਤ ਤੱਕ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਨੇਕਾਂ ਅਵਸਰ ਪ੍ਰਦਾਨ ਕੀਤੇ ਜਾ ਰਹੇ ਹਨ ਅਤੇ ਸਾਰੇ ਸਾਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਆਸਾਮੀਆਂ ਨੂੰ ਪੁਰ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਨੇ ਦੱਸਿਆ ਕਿ ਇਸ ਰੋਜਗਾਰ ਮੇਲੇ ਵਿੱਚ 26 ਕੰਪਨੀਆਂ ਵੱਲੋ ਹਿੱਸਾ ਲਿਆ ਗਿਆ ਹੈ ਅਤੇ ਇਸ ਮੇਲੇ ਵਿਚ ਲੱਗਭਗ 3100 ਪ੍ਰਾਰਥੀਆਂ ਵੱਲੋ ਭਾਗ ਲਿਆ ਗਿਆ ਜਿਨਾ ਵਿੱਚੋ 1619 ਉਮੀਦਵਾਰਾ ਦੀ ਕੰਪਨੀਆਂ ਵੱਲੋ ਵੱਖ-ਵੱਖ ਅਸਾਮੀਆਂ ਲਈ ਚੋਣ ਕੀਤੀ ਗਈ। ਮੇਲੇ ਵਿੱਚ ਪ੍ਰਾਰਥੀਆਂ ਵਲੋ ਪੂਰੀ ਦਿਲਚਸਪੀ ਅਤੇ ਉਤਸ਼ਾਹ ਵਿਖਾਇਆ ਗਿਆ। ਇਸ ਮੇਲੇ ਨੂੰ ਸਫਲ ਬਣਾਉਣ ਲਈ ਜਿਲੇ ਦੇ ਸਮੂਹ ਵਿਭਾਗਾਂ ਅਤੇ ਜਿਲਾ ਪ੍ਰਸ਼ਾਸ਼ਨ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ.ਈ.ਓ, ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਅਗਲਾ ਰੋਜਗਾਰ ਮੇਲਾ ਮਿਤੀ 10-09-2021 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ, ਡੀ.ਏ.ਸੀ ਕੰਪਲੈਕਸ ਅੰਮ੍ਰਿਤਸਰ ਵਿਖੇ ਲਗਾਇਆ ਜਾਵੇਗਾ। ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀ ਰਮੇਸ਼ ਚੰਦਰ ਖੁਲੱਰ ਨੇ ਜਿਲ੍ਹਾ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਇਨ੍ਹਾ ਮੇਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਸਰਕਾਰ ਦੀ ਇਸ ਮਿਸ਼ਨ ਦਾ ਵੱਧ ਤੋਂ ਵੱਧ ਲਾਭ ਲੈਣ।
ਕੈਪਸ਼ਨ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਅਤੇ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਪ੍ਰਧਾਨ ਸ੍ਰੀ ਪ੍ਰਿੰਸ ਖੁੱਲਰ ਪੋਲੀਟੈਕਨੀਕਲ ਕਾਲਜ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਦੇ ਹੋਏ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ ਅਤੇ ਯੂਥ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਪ੍ਰਧਾਨ ਸ੍ਰੀ ਪ੍ਰਿੰਸ ਖੁੱਲਰ ਪੋਲੀਟੈਕਨੀਕਲ ਕਾਲਜ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਦਾ ਨਿਰੀਖੱਣ ਕਰਦੇ ਹੋਏ।