ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ- ਡਾ. ਸਤੀਸ਼ ਗੋਇਲ

Sorry, this news is not available in your requested language. Please see here.

— 280 ਦੇ ਲਗਭਗ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ

ਫਾਜ਼ਿਲਕਾ 23,ਅਕਤੂਬਰ:

ਸਿਵਲ ਸਰਜਨ ਫਾਜ਼ਿਲਕਾ  ਡਾਕਟਰ ਸਤੀਸ਼ ਗੋਇਲ  ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਦੀ ਅਗਵਾਈ ਹੇਠ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ  ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ  ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ ਨੂੰ ਹਿਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਕਿ ਜਮੀਨੀ ਪੱਧਰ ਤੇ ਲਾਭਪਾਤਰੀ ਨੂੰ ਲਾਭ ਮਿਲ ਸਕੇ ।

ਸਿਵਲ ਸਰਜਨ ਡਾਕਟਰ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜ਼ਿਲ੍ਹਾਹਸਪਤਾਲ਼  ਫਾਜ਼ਿਲਕਾ , ਅਬੋਹਰ, ਜਲਾਲਾਬਾਦ , 4ਸੀ ਐੱਚ ਸੀ ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 280 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ । ਇਸ ਦੌਰਾਨ ਉਨ੍ਹਾਂ ਦੇ ਵਜ਼ਨ, ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ।