ਪ੍ਰੀਖਿਆ ਕੇਂਦਰਾਂ ਦੇ ਆਲੇ- ਦੁਆਲੇ ਇਕੱਠ ਕਰਨ ‘ਤੇ ਪਾਬੰਦੀ

Sorry, this news is not available in your requested language. Please see here.

ਬਰਨਾਲਾ, 30 ਨਵੰਬਰ 2024
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹਾ ਬਰਨਾਲਾ ਵਿਖੇ 1 ਦਸੰਬਰ ਨੂੰ ਹੋਣ ਵਾਲੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ- 2024 ਦੇ ਮੱਦੇਨਜ਼ਰ ਫੌਜਦਾਰੀ ਸੰਘਤਾਂ 1973 ਦੀ ਧਾਰਾ 144 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ‘ਚ ਸਥਾਪਿਤ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ, ਸਰਕਾਰੀ ਹਾਈ ਸਕੂਲ ਸੰਘੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ, ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ, ਐਸਐਸਡੀ ਕਾਲਜ ਬਰਨਾਲਾ, ਸ੍ਰੀ ਲਾਲ ਬਹਾਦੁਰ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਅਤੇ ਇਹਨਾਂ ਦੇ ਆਲੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ 1 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਪਾਬੰਦੀ ਲਗਾਈ ਹੈ ਤਾਂ ਜੋ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਨੂੰ ਰੋਕਿਆ ਜਾ ਸਕੇ।
 ਨਿਯਮਾਂ ਦੀ ਉਲੰਘਣਾ ਕਰਨ ‘ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।