ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ 

Vaneet Verma
ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ 

Sorry, this news is not available in your requested language. Please see here.

ਐੱਸ.ਏ.ਐੱਸ. ਨਗਰ, 15 ਜਨਵਰੀ 2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਵਿਸ਼ੇਸ਼ ਇੰਤਕਾਲ ਕੈਂਪ ਦਾ ਜਾਇਜ਼ਾ ਲੈਂਦਿਆਂ ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ਼੍ਰੀ ਵਨੀਤ ਵਰਮਾ ਨੇ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਤਹਿਤ ਵੱਖੋ ਵੱਖ ਥਾਂ ਕੈਂਪ ਲਾ ਕੇ  ਅਧਿਕਾਰੀ ਤੇ ਮੁਲਾਜ਼ਮ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰ ਰਹੇ ਹਨ।
ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਉਪਰਾਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ਉਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਹ ਖੁਦ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ਉਤੇ ਲਗਾਤਾਰ ਨਿਗਰਾਨੀ ਰੱਖ ਰਹੇ ਹਨ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ੍ਹ ਸਕੇ।