ਪੰਜਾਬ ਰਾਜ ਅੰਤਰ ਜ਼ਿਲ੍ਹਾ 68ਵੀਆਂ ਸਕੂਲ ਖੇਡਾਂ ਤਹਿਤ ਅੰਡਰ 19 (ਲੜਕੇ ਤੇ ਲੜਕੀਆਂ) ਸਰਕਲ ਕਬੱਡੀ ਦਾ ਸਕੂਲ ਆਫ ਐਮੀਨੈਂਸ ਰੂਪਨਗਰ ਵਿਖੇ ਹੋਇਆ ਆਗਾਜ਼

SDM Gurvinder Singh Johal
ਪੰਜਾਬ ਰਾਜ ਅੰਤਰ ਜ਼ਿਲ੍ਹਾ 68ਵੀਆਂ ਸਕੂਲ ਖੇਡਾਂ ਤਹਿਤ ਅੰਡਰ 19 (ਲੜਕੇ ਤੇ ਲੜਕੀਆਂ) ਸਰਕਲ ਕਬੱਡੀ ਦਾ ਸਕੂਲ ਆਫ ਐਮੀਨੈਂਸ ਰੂਪਨਗਰ ਵਿਖੇ ਹੋਇਆ ਆਗਾਜ਼

Sorry, this news is not available in your requested language. Please see here.

ਐਸ.ਡੀ.ਐਮ. ਰੂਪਨਗਰ ਗੁਰਵਿੰਦਰ ਸਿੰਘ ਜੌਹਲ ਨੇ ਕੀਤਾ ਉਦਘਾਟਨ
ਰੂਪਨਗਰ, 17 ਸਤੰਬਰ 2024
ਸਕੂਲ ਆਫ ਐਮੀਨੈਂਸ ਰੂਪਨਗਰ ਦੇ ਖੇਡ ਮੈਦਾਨ ਵਿਖੇ ਅੱਜ ਪੰਜਾਬ ਰਾਜ ਅੰਤਰ ਜ਼ਿਲ੍ਹਾ 68ਵੀਆਂ ਸਕੂਲ ਤਹਿਤ ਸਰਕਲ ਕਬੱਡੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਈਆਂ, ਜਿਸ ਵਿੱਚ ਪੂਰੇ ਸੂਬੇ ਦੇ ਸਕੂਲਾਂ ਚੋਂ ਖਿਡਾਰੀਆਂ ਨੇ ਹਿੱਸਾ ਲਿਆ। ਇਨ੍ਹਾਂ ਖੇਡਾਂ ਦਾ ਉਦਘਾਟਨ ਐਸ.ਡੀ.ਐਮ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਵੱਲੋਂ ਕੀਤਾ ਗਿਆ।
ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਐਸ.ਡੀ.ਐਮ. ਸ.ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਖੇਡਾਂ ਵਿਅਕਤੀ ਦੀ ਸਮੁੱਚੀ ਸਖਸ਼ੀਅਤ ਦਾ ਨਿਰਮਾਣ ਕਰਨ ਵਿੱਚ ਅਹਿਮ ਰੋਲ ਅਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਆਪਸੀ ਸਹਿਯੋਗ, ਪਿਆਰ ਤੇ ਭਾਈਚਾਰੇ ਦੀ ਭਾਵਨਾ ਦਾ ਵਿਕਾਸ ਹੁੰਦਾ ਹੈ।
ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਦੇ ਖੇਤਰ, ਸਕੂਲਾਂ ਕਾਲਜਾਂ ਵਿੱਚ ਕਰਵਾਏ ਜਾਂਦੇ ਵਿੱਦਿਅਕ ਮੁਕਾਬਲੇ ਤੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਵਿਦਆਰਥੀਆਂ ਦੇ ਮਨੋਬਲ ਵਿੱਚ ਵਾਧਾ ਹੁੰਦਾ ਹੈ, ਤੇ ਅਜਿਹੇ ਵਿਦਆਰਥੀ ਭਵਿੱਖ ਵਿੱਚ ਜਾ ਕੇ ਜਰੂਰ ਕਾਮਯਾਬ ਹੁੰਦੇ ਹਨ।
ਇਨ੍ਹਾਂ ਖੇਡਾਂ ਦੇ ਪਹਿਲੇ ਦਿਨ ਜਲਦੀ ਲੜਕੀਆਂ ਦੇ ਬੜੇ ਫਸਵੇਂ ਮੁਕਾਬਲੇ ਵੇਖਣ ਨੂੰ ਮਿਲੇ, ਖਿਡਾਰਨਾਂ ਨੂੰ ਖੇਡ ਮੈਦਾਨ ਵਿੱਚ ਐਸ.ਡੀ.ਐਮ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਵੱਲੋਂ ਆਸ਼ੀਰਵਾਦ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪਹਿਲੇ ਦੋ ਦਿਨ ਲੜਕੀਆਂ ਦੇ ਖੇਡ ਮੁਕਾਬਲੇ ਤੇ 19 ਤੇ 20 ਸਤੰਬਰ ਨੂੰ ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ।
ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰੂਪਨਗਰ ਸ਼੍ਰੀ ਸੰਜੀਵ ਕੁਮਾਰ ਗੌਤਮ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੀ ਮੇਜ਼ਬਾਨੀ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਜਿਸ ਵਿੱਚ ਖਿਡਾਰੀਆਂ ਦੀ ਖ਼ੁਰਾਕ, ਰਿਹਾਇਸ਼, ਸਿਹਤ ਸਹੂਲਤ, ਅਤੇ ਸੁਰੱਖਿਆ ਆਦਿ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਨੂੰ ਵੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ।
ਇਸ ਮੌਕੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਦਰਸ਼ਨਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰੂਪਨਗਰ ਸੁਰਿੰਦਰਪਾਲ ਸਿੰਘ, ਮੇਜਬਾਨ ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਕੌਰ, ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਪ੍ਰਿੰਸੀਪਲ ਜਗਤਾਰ ਸਿੰਘ, ਪ੍ਰਿੰਸੀਪਲ ਪੂਜਾ ਗੋਇਲ, ਪ੍ਰਿੰਸੀਪਲ ਸੰਦੀਪ ਕੌਰ, ਪ੍ਰਿੰਸੀਪਲ ਮੇਜਰ ਸਿੰਘ, ਹੈਡਮਾਸਟਰ ਰਮੇਸ਼ ਸਿੰਘ, ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਮਨਜਿੰਦਰ ਸਿੰਘ ਚੱਕਲ, ਮੀਡੀਆ ਇੰਚਾਰਜ ਸੁਰਿੰਦਰਪਾਲ ਸਿੰਘ ਸੁੱਖੀ, ਮੰਚ ਸੰਚਾਲਕ ਸਰਬਜੀਤ ਸਿੰਘ, ਪ੍ਰਿੰਸੀਪਲ ਸਤਵਿੰਦਰ ਕੌਰ, ਪ੍ਰਿੰਸੀਪਲ ਅਨੀਤਾ ਸ਼ਰਮਾ, ਪ੍ਰਿੰਸੀਪਲ ਰਜਿੰਦਰ ਸਿੰਘ, ਹਰਮਨਦੀਪ ਸਿੰਘ, ਨਰਿੰਦਰ ਸਿੰਘ ਬੰਗਾ, ਸੰਦੀਪ ਭੱਟ, ਹਰਪ੍ਰੀਤ ਸਿੰਘ, ਗੁਰਪ੍ਰਤਾਪ ਸਿੰਘ, ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਜਵੀਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਕੌਰ, ਪੂਨਮ, ਸਿਮਰਨਜੋਤ ਸਿੰਘ, ਸੁਰਮੁੱਖ ਸਿੰਘ, ਰਣਵੀਰ ਕੌਰ, ਸਰਬਜੀਤ ਸਿੰਘ, ਮਨਜਿੰਦਰ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਕੌਰ, ਪੁਨੀਤ ਸਿੰਘ ਅਤੇ ਹਰਪ੍ਰੀਤ ਸਿੰਘ ਹਾਜ਼ਰ ਸਨ।