ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਬਾਧਾ ਅਤੇ ਅਰਨੀਵਾਲਾ ਦੇ ਡਿੱਪੂਆਂ ਦਾ ਦੌਰਾ

Sorry, this news is not available in your requested language. Please see here.

— ਕਣਕ ਦੀ ਵੰਡ ਪ੍ਰਕਿਰਿਆ ਦਾ ਕੀਤਾ ਨਿਰੀਖਣ ਤੇ ਮੌਕੇ ਤੇ ਵਿਭਾਗੀ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ
— ਆਂਗਣਵਾੜੀ ਸੈਂਟਰ ਬਾਧਾ ਵਿੱਚ ਵਿਦਿਆਰਥੀਆਂ ਨੂੰ ਮਿਲਣ ਵਾਲਾ ਮਿੱਡ ਡੇਅ ਮੀਲ ਵੀ ਕੀਤਾ ਚੈੱਕ

ਫਾਜ਼ਿਲਕਾ 15 ਦਸੰਬਰ:

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਲਾਭਪਾਤਰੀਆਂ ਨੂੰ ਕਣਕ ਦੀ ਕੀਤੀ ਜਾ ਰਹੀ ਵੰਡ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦਾ ਅੱਜ ਦੂਜੇ ਦਿਨ ਵੀ ਦੌਰਾ ਜਾਰੀ ਰੱਖਿਆ। ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਸਿਕਿਓਰਟੀ ਐਕਟ 2013 ਅਧੀਨ ਯੋਗ ਲਾਭਪਾਤਰੀਆਂ ਨੂੰ ਹੀ ਕਣਕ ਦੀ ਵੰਡ ਹੋਵੇ ਅਤੇ ਸਹੀ ਮਾਤਰਾ ਅਨੁਸਾਰ ਹੋਵੇ, ਇਹ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ।

 ਕਮਿਸ਼ਨ ਮੈਂਬਰ ਵੱਲੋਂ ਪਿੰਡ ਬਾਧਾ ਅਤੇ ਅਰਨੀਵਾਲਾ ਦੇ ਕਈ ਰਾਸ਼ਨ ਡਿੱਪੂਆਂ ਦਾ ਦੌਰਾ ਕੀਤਾ। ਚੈਕਿੰਗ ਦੌਰਾਨ ਉਨ੍ਹਾਂ ਘੱਟ ਦਿੱਤੀ ਜਾ ਰਹੀ ਕਣਕ ਸਬੰਧੀ ਮੌਕੇ ਤੇ ਸਬੰਧਿਤ ਡਿੱਪੂ ਹੋਲਡਰ ਨੂੰ ਸਖਤ ਤਾੜਨਾ ਕੀਤੀ ਕਿ ਜੇਕਰ ਕੋਈ ਵੀ ਡਿੱਪੂ ਹੋਲਡਰ ਲਾਭਪਾਤਰੀ ਨੂੰ 15 ਕਿਲੋ ਤੋਂ ਘੱਟ ਕਣਕ ਦੇਵੇਗਾ ਉਸ ਨੂੰ ਬਖਸਿਆ ਨਹੀਂ ਜਾਵੇਗਾ। ਉਨ੍ਹਾਂ ਸਬੰਧਿਤ ਵਿਭਾਗ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਣਕ ਦੀ ਵੰਡ ਦੀ ਪ੍ਰਕਿਰਿਆ ਪੂਰੇ ਜ਼ਿਲ੍ਹੇ ਵਿੱਚ ਨਿਰਪੱਖ ਢੰਗ ਨਾਲ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਸਰਕਾਰ ਦੇ ਮਾਪਢੰਡਾਂ ਅਨੁਸਾਰ ਕੀਤੀ ਜਾਵੇ ਅਤੇ ਇਹ ਵੀ ਨਿਸ਼ਚਿਤ ਕੀਤਾ ਜਾਵੇ ਕਿ ਇਹ ਸਮੁੱਚੀ ਪ੍ਰਕਿਰਿਆ ਪੂਰੀ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਉਨ੍ਹਾ ਡਿਪੂ ਹੋਲਡਰ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।

ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਆਂਗਣਵਾੜੀ ਸੈਂਟਰ ਬਾਧਾ ਵਿਖੇ ਜਾ ਕੇ ਮਿੱਡ ਡੇਅ ਮੀਲ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਉਚ ਗੁਣਵਤਾ ਦਾ ਖਾਣਾ ਹੀ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। । ਉਨ੍ਹਾਂ ਕਿਹਾ ਕਿ ਨੈਸ਼ਨਲ ਫੂਡ ਸਿਕਿਓਰਟੀ ਐਕਟ 2013 ਅਧੀਨ ਵੱਖ-ਵੱਖ ਸਕੀਮਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ/ਸ਼ਿਕਾਇਤ ਲਈ ਪੰਜਾਬ ਸਟੇਟ ਫੂਡ ਕਮਿਸ਼ਨਰ ਦੇ ਹੈਲਪਲਾਈਨ ਨੰਬਰ 9876764545 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।