ਪੰਜਾਬ ਸਰਕਾਰ ਪੰਜਾਬ ਨੂੰ ਮੁੜ ਤੋਂ ਹੱਸਦਾ, ਖੇਡਦਾ ਤੇ ਰੰਗਲਾ ਪੰਜਾਬ ਬਣਾਉਣ ਲਈ ਦਿਨ ਰਾਤ ਕਰ ਰਹੀ ਹੈ ਮਿਹਨਤ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

Sorry, this news is not available in your requested language. Please see here.

ਪੰਜਾਬ ਸਰਕਾਰ ਪੰਜਾਬ ਨੂੰ ਮੁੜ ਤੋਂ ਹੱਸਦਾਖੇਡਦਾ ਤੇ ਰੰਗਲਾ ਪੰਜਾਬ ਬਣਾਉਣ ਲਈ ਦਿਨ ਰਾਤ ਕਰ ਰਹੀ ਹੈ ਮਿਹਨਤਵਿਧਾਇਕ ਨਰਿੰਦਰਪਾਲ ਸਿੰਘ ਸਵਨਾ

ਫਾਜ਼ਿਲਕਾ, 2 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਮੁੜ ਤੋਂ ਹੱਸਦਾ, ਖੇਡਦਾ ਤੇ ਰੰਗਲਾ ਪੰਜਾਬ ਬਣਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਪੰਜਾਬ ਵਿੱਚ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸ਼ੁਰੂ ਹੋਣ ਨਾਲ ਰੰਗਲੇ ਪੰਜਾਬ ਦੀ ਸੁਰੂਆਤ ਹੋਵੇਗੀ। ਇਹ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਬਹੁਮੰਤਵੀ ਖੇਡ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਦਾ ਆਗਾਜ਼ ਕਰਨ ਮੌਕੇ ਕੀਤਾ। ਇਸ ਉਪਰੰਤ ਉਨ੍ਹਾਂ ਵੱਲੋਂ ਰੱਸਾ ਕੱਸੀ ਵਿੱਚ ਹਿੱਸਾ ਲਿਆ ਗਿਆ ਅਤੇ ਕਬੱਡੀ ਖੇਡ ਦਾ ਵੀ ਆਨੰਦ ਮਾਣਿਆ ਗਿਆ। ਇਸ ਮੌਕੇ ਉਨ੍ਹਾਂ ਹਾਜ਼ਰ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਚੰਗੀ ਖੇਡ ਭਾਵਨਾ ਨਾਲ ਇਨ੍ਹਾਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਵੀ ਕੀਤਾ।

ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਈਆਂ ਇਹ ਖੇਡਾਂ ਬਲਾਕ ਪੱਧਰ ਤੇ,  ਜ਼ਿਲ੍ਹਾ ਪੱਧਰ ਅਤੇ ਫਿਰ ਰਾਜ ਪੱਧਰ ਤੇ ਕਰਵਾਈਆਂ ਜਾਣਗੀਆਂ ਅਤੇ ਜੇਤੂ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨਾਲ ਜਿੱਥੇ ਪੂਰੇ ਪੰਜਾਬ ਵਿਚੋਂ ਉੱਭਰਦੇ ਅਤੇ ਵਧੀਆ ਖਿਡਾਰੀ ਚੁਣੇ ਜਾਣਗੇ। ਉੱਥੇ ਹੀ ਖੇਡਾਂ ਵਿੱਚ ਨੌਜਵਾਨਾਂ ਦੀ ਰੁਚੀ ਵਧੇਗੀ ਜਿਸ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਇਸ ਸਮੇਂ ਹਾਜ਼ਰ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਅਤਿ ਜ਼ਰੂਰੀ ਹਨ। ਇਸ ਲਈ ਖੇਡਾਂ ਵੱਲ ਵੀ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਤਾਂ ਜੋ ਇਕ ਦਿਨ ਨਾਮਵਰ ਖਿਡਾਰੀ ਬਣਕੇ ਪੰਜਾਬ ਦਾ ਨਾਮ ਰੋਸ਼ਨ ਕਰ ਸਕੋ।

 ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਇੱਕ ਸਮੇਂ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਹੁੰਦਾ ਸੀ। ਪਰ ਪਿਛਲੇ ਕੁਝ ਸਮੇਂ ਤੋਂ ਸਾਡੇ ਨੌਜਵਾਨ ਪਿਛੜ ਰਹੇ ਸਨ। ਪਰ ਹੁਣ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁੜ ਮੈਦਾਨਾਂ ਤੱਕ ਲਿਆਉਣ ਦੇ ਯਤਨ ਆਰੰਭੇ ਗਏ ਹਨ। ਜਿਸ ਨਾਲ ਸਿਹਤਮੰਦ ਪੰਜਾਬ ਦੀ ਸਿਰਜਣਾ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਵੀ ਜੋ ਇਹ ਵਾਲੀਬਾਲ, ਐਥਲੈਟਿਕਸ, ਕਬੱਡੀ, ਖੋਹ-ਖੋਹ ਅਤੇ ਰੱਸਾ ਕੱਸੀ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ ਪੰਜਾਬ ਸਰਕਾਰ ਦੀ ਹੀ ਦੇਣ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਫਤਿਹ ਸਿੰਘ ਅਤੇ ਭੁਪਿੰਦਰ ਸਿੰਘ ਵੱਲੋਂ ਵਿਧਾਇਕ ਦਾ ਇੱਥੇ ਪਹੁੰਚਣ ਤੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੀ. ਸੁਨੀਲ ਕੁਮਾਰ, ਸੁਰਿੰਦਰ ਕੰਬੋਜ, ਰਜਿੰਦਰ ਜਲੰਧਰਾ, ਸੁਰੰਦਰ ਗੋਗਾ ਅਤੇ ਵਰੁਣ ਚੁੱਘ ਵੀ ਹਾਜ਼ਰ ਸਨ।