ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕੈਬਨਿਟ ਮੰਤਰੀ ਪੰਜਾਬ ਨੇ ਪ੍ਰਸਾਸਨਿਕ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ

Sorry, this news is not available in your requested language. Please see here.

ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ ਵਿਕਾਸ ਕਾਰਜਾਂ ਵਿੱਚ ਲਿਆਂਦੀ ਜਾਵੈ ਤੇਜੀ
ਵਿਕਾਸ ਕਾਰਜਾਂ ਨੂੰ ਸੁਰੂ ਕਰਵਾਉਂਣ ਵਿੱਚ ਬਿਨ੍ਹਾਂ ਕਿਸੇ ਕਾਰਨ ਕੀਤੀ ਦੇਰੀ ਬਰਦਾਸਤ ਨਹੀਂ ਕੀਤੀ ਜਾਵੇਗੀ-ਸ੍ਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ: 15  ਫਰਵਰੀ  2024 

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਯੋਗ ਅਗਵਾਈ ਵਿੱਚ ਪੰਜਾਬ ਵਿੱਚ ਨਿਰੰਤਰ ਵਿਕਾਸ ਦੀ ਲਹਿਰ ਚੱਲ ਰਹੀ ਹੈ ਲੋਕਾਂ ਦੀ ਸੁਵਿਧਾ ਦੇ ਲਈ ਤਰ੍ਹਾਂ ਤਰ੍ਹਾਂ ਦੀ ਯੋਜਨਾਵਾਂ ਬਣਾ ਕੇ ਲਾਗੂ ਕੀਤੀਆਂ ਜਾ ਰਹੀਆਂ ਹਨ ਆਪ ਕੀ ਸਰਕਾਰ ਆਪ ਦੇ ਦੁਆਰ ਅਧੀਨ ਹੁਣ ਲੋਕ ਸੁਵਿਧਾ ਕੈਂਪ ਲਗਾ ਕੇ ਲਾਭ ਪਹੁੰਚਾ ਰਹੀ ਹੈ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਅਧੀਨ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਅੱਜ ਪ੍ਰਸਾਸਨਿਕ ਅਧਿਕਾਰੀਆਂ ਨਾਲ ਵਿਸੇਸ ਮੀਟਿੰਗ ਕਰਕੇ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਅਦਿੱਤਿਆ ਉਪੱਲ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰ੍ਰਧਾਨਗੀ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਅਤੇ ਪ੍ਰਸਾਸਨਿਕ ਅਧਿਕਾੀਆਂ ਵਿੱਚ ਆਯੋਜਿਤ ਕੀਤੀ ਇੱਕ ਮੀਟਿੰਗ ਕਰਨ ਮਗਰੋਂ ਕੀਤਾ।
ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੀ.ਟੀ.ਡੀ.ਸੀ., ਅੰਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਪਠਾਨਕੋਟ, ਕੈਪਟਨ ਸੁਨੀਲ ਗੁਪਤਾ ਚੇਅਰਮੈਨ ਪੈਸਕੋ ਪੰਜਾਬ, ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, ਠਾਕੁਰ ਮਨੋਹਰ ਸਿੰਘ, ਸਾਹਿਬ ਸਿੰਘ ਸਾਬਾ, ਰੇਖਾ ਮਣੀ ਸਰਮਾ ਜਿਲ੍ਹਾ ਮਹਿਲਾ ਪ੍ਰਧਾਨ, ਐਡਵੋਕੇਟ ਰਮੇਸ ਕੁਮਾਰ, ਸਤੀਸ ਮਹਿੰਦਰੂ ਚੇਅਰਮੈਨ ਦਾ ਹਿੰਦੂ ਕੋਪਰੇਟਿਵ ਬੈਂਕ ਪਠਾਨਕੋਟ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ,  ਸੋਹਣ ਲਾਲ ਬਲਾਕ ਪ੍ਰਧਾਨ, ਬਲਜਿੰਦਰ ਕੌਰ ਬਲਾਕ ਪ੍ਰਧਾਨ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਠਾਕੁਰ ਭੁਪਿੰਦਰ ਸਿੰਘ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਣ ਲਈ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੋਈ ਵੀ ਨਾਗਰਿਕ 1076 ਨੰਬਰ ਡਾਇਲ ਕਰਕੇ 29 ਤਰ੍ਹਾਂ ਦੀ ਸਰਕਾਰੀ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰ ਸਕਦੇ ਹਨ, ਪਿਛਲੇ ਕਾਰਜਕਾਲ ਦੋਰਾਨ ਲੋਕਾਂ ਨੂੰ ਦਿੱਤੀ ਆਮ ਆਦਮੀ ਕਲੀਨਿਕਾਂ ਦੀ ਸੁਵਿਧਾ, ਪੰਜਾਬ ਦੇ ਨੋਜਵਾਨਾਂ ਨੂੰ 40 ਹਜਾਰ ਨੋਕਰੀਆਂ ਦਿੱਤੀਆਂ ਗਈਆਂ ਅਤੇ ਹੋਰ ਵੀ ਵਧੇਰੀਆਂ ਯੋਜਨਾਵਾਂ ਲੋਕ ਹਿੱਤ ਲਈ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਜਿਲ੍ਹਾ ਪਠਾਨਕੋਟ ਅੰਦਰ ਚਲ ਰਹੇ ਵਿਕਾਸ ਕਾਰਜਾਂ ਤੇ ਰੀਵਿਓ ਕਰਨ ਦੇ ਲਈ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਵਿੱਚ ਮੀਟਿੰਗ ਕੀਤੀ ਗਈ ਹੈ ਜਿਸ ਦੇ ਬਹੁਤ ਵਧੀਆਂ ਨਤੀਜੇ ਸਾਹਮਣੇ ਆਏ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਮੋਕੇ ਤੇ ਮਾਮਲੇ ਧਿਆਨ ਵਿੱਚ ਲਿਆਂਦੇ ਅਤੇ ਬਹੁਤ ਸਾਰੇ ਮਸਲਿਆਂ ਦਾ ਹੱਲ ਮੋਕੇ ਤੇ ਹੀ ਕੀਤਾ ਗਿਆ। ਜਿਨ੍ਹਾਂ ਮਸਲਿਆਂ ਦਾ ਹੱਲ ਮੋਕੇ ਤੇ ਨਹੀਂ ਹੋਇਆ ਹੈ ਪ੍ਰਸਾਸਨ ਵੱਲੋਂ ਜਲਦੀ ਹੀ ਉਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੇ ਲਈ ਭਰੋਸਾ ਦਿੱਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਵੱਖ ਵੱਖ ਵਿਭਾਗਾਂ ਅੰਦਰ ਚਲਾਏ ਜਾ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਅੰਦਰ ਹੀ ਮੁਕੰਮਲ ਕਰਕੇ ਜਨਤਾ ਦੇ ਸਮਰਪਿਤ ਕੀਤੇ ਜਾਣ।