—- ਕਿਸਾਨਾਂ ਨੂੰ ਕੀਤੀ ਅਪੀਲ ਕਣਕ ਦੇ ਨਾੜ ਨੂੰ ਨਾ ਲਗਾਈ ਜਾਵੇ ਅੱਗ
—-ਜਿਲ੍ਹਾ ਪ੍ਰਸਾਸਨ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਕਰੋ ਪਾਲਣਾ
ਪਠਾਨਕੋਟ , 7 ਮਈ 2021( ) ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਕਾਲ ਦੇ ਚਲਦਿਆਂ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨੂੰ ਸਫਲ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਗਈ ਅਤੇ ਫਸਲ ਦੀ ਅਦਾਇਗੀ ਨਾਲੋ-ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਕਟਾਈ ਤੋ ਬਾਅਦ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਏ ਖੇਤਾਂ ਵਿਚ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੇ ਜਾਗਰਕੂਤਾ ਮੁਹਿੰਮਾਂ ਚਲਾਈਆਂ ਗਈਆਂ ਹਨ ।
ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਦੱਸਿਆ ਕਿ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਕਣਕ ਦੀ ਕਟਾਈ ਤੋਂ ਬਾਅਦ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ’ਤੇ ਹੀ ਝੋਨੇ ਦੀ ਕਾਸ਼ਤ ਕਰਨ । ਉਨ੍ਹਾਂ ਕਿਹਾ ਕਿ ਕੂਝ ਵਿਸ਼ੇਸ ਕਿਸਮਾਂ ਦੀ ਝੋਨੇ ਦੀ ਫਸਲ ਜੋ ਫਸਲ ਦੇ ਛੇਤੀ ਪੱਕਣ, ਪਾਣੀ ਦੀ ਘੱਟ ਖਪਤ ਅਤੇ ਪਰਾਲੀ ਨੂੰ ਸਾੜੇ ਬਿਨਾਂ ਢੁੱਕਵੇਂ ਪ੍ਰਬੰਧਨ ਦੀਆਂ ਆਪਣੀਆਂ ਵਿਲੱਖਣ ਵਿਸ਼ੇਸਤਾਵਾਂ ਕਰਕੇ ਕਾਫ਼ੀ ਕਾਰਗਰ ਹਨ। ਉਨ੍ਹਾਂ ਕਿਹਾ ਕਿ ਕਈ ਕਿਸਾਨ ਨਾੜ ਨੂੰ ਅੱਗ ਲਗਾ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਤੋਂ ਗੁਰੇਜ ਨਹੀਂ ਕਰਦੇ ਜੋ ਕਿ ਚੰਗੀ ਗੱਲ ਨਹੀਂ ਹੈ। ਉਨਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ. ਉਸ ਦੇ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਨਹੀਂ ਰਹਿੰਦੀ ਹੈ। ਅੱਗ ਲਾਗਉਣ ਨਾਲ ਧਰਤੀ ਵਿੱਚਲੇ ਮਿੱਤਰ ਕੀੜੇ ਮਰ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਅਸੀਂ ਕਰੋਨਾ ਦੀ ਦੂਸਰੀ ਲਹਿਰ ਵਿੱਚੋਂ ਗੁਜਰ ਰਹੇ ਹਾਂ ਅਤੇ ਇਸ ਸਮੇਂ ਸਾਡੀ ਹੋਰ ਵੀ ਜਿਆਦਾ ਜਿਮ੍ਹੇਦਾਰੀ ਬਣਦੀ ਹੈ ਕਿ ਅਸੀਂ ਪ੍ਰਸਾਸਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ। ਉਨ੍ਹਾਂ ਕਿਹਾ ਕਿ ਮਾਸਕ ਲਗਾ ਕੇ ਰੱਖੋਂ, ਸਮਾਜਿੱਕ ਦੂਰੀ ਬਣਾ ਕੇ ਰੱਖੋਂ ਅਤੇ ਸਰਕਾਰ ਵੱਲੋਂ ਜੋ ਸਨੀਵਾਰ ਅਤੇ ਐਤਵਾਰ ਦਾ ਲਾਕ ਡਾਊਂਣ ਲਗਾਇਆ ਗਿਆ ਹੈ ਇਸ ਦੀ ਪਾਲਣਾ ਕਰੋ । ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰਾਂਗੇ, ਸਾਵਧਾਨੀਆਂ ਨਹੀਂ ਰੱਖਾਂਗੇ ਤੱਦ ਤੱਕ ਕਰੋਨਾ ਦੀ ਚੈਨ ਨੂੰ ਨਹੀਂ ਤੋੜਿਆ ਜਾ ਸਕਦਾ। ਕਰੋਨਾ ਨੂੰ ਹਰਾਉਂਣ ਲਈ ਹਦਾਇਤਾਂ ਦੀ ਪਾਲਣਾ ਕਰਕੇ ਪ੍ਰਸਾਸਨ ਅਤੇ ਸਰਕਾਰ ਦੇ ਸਹਿਯੋਗ ਬਣੋਂ।

हिंदी






