ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ 

Sorry, this news is not available in your requested language. Please see here.

ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਜਾਰੀ-ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ 

ਫਾਜ਼ਿਲਕਾ, 16 ਸਤੰਬਰ

ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਕੋਕਰੀਆਂ ਅਤੇ ਜੋਧਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ।  ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਮੁਸ਼ਕਲਾਂ ਦੇ ਹੱਲ ਦਾ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਕਰ ਰਹੀ ਹੈ, ਉਹ ਚਾਹੇ ਸਿਹਤ, ਸਿੱਖਿਆ ਜਾਂ ਵਿਕਾਸ ਦੀ ਹੋਵੇ।

ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਇਸ ਕਰਕੇ ਲੋਕਾਂ ਦੇ ਵਿਚਕਾਰ ਪਹੁੰਚ ਕਰਕੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਹਲ ਵੀ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਵਾਉਂਦਿਆਂ ਕਿਹਾ ਕਿ ਉਹ ਸਰਕਾਰ `ਤੇ ਭਰੋਸਾ ਰੱਖਣ, ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਲ ਕਰਨ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਿੰਡਾਂ ਵਿਚ ਪਹੁੰਚ ਕਰਕੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਹਰੇਕ ਯੋਜਨਾ ਤੇ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਉਣ।

ਇਸ ਮੌਕੇ ਬਲਾਕ ਪ੍ਰਧਾਨ ਸ.ਸਖਵਿਦਰ ਸਿੰਘ, ਬੀਡੀਪੀਓ ਅਬੋਹਰ ਹਰਪ੍ਰੀਤ ਸਿੰਘ, ਪੰਚਾਇਤ ਸਕੱਤਰ ਮਨਜੀਤ ਸਿੰਘ, ਗੋਰਵ ਸਰਪੰਚ, ਗੁਰਮੀਤ ਸਿੰਘ ਖਾਲਸਾ, ਸੰਤੋਖ ਸਿੰਘ , ਇਕਬਾਲ ਸਿੰਘ, ਰੂਬੀ ਕਾਠਪਾਲ, ਬਲਜੀਤ ਸਿੰਘ,ਨੋਰੰਗ ,ਗੱਗੀ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਭੋਜਰਾਜ, ਸਰਪੰਚ ਮਨੋਜ ਗੋਦਾਰਾ, ਵਰਿੰਦਰ ਭਾਟੀ, ਰਾਜੇਸ਼ ਭਾਦੂ, ਰਾਜੇਸ਼ ਜਾਖੜ, ਜਤਿਨ, ਜਸਪਾਲ ਸਿੰਘ ਸਰਪੰਚ, ਕੁਲਵਿੰਦਰ ਸਿੰਘ, ਦੀਵਾਨ ਚੰਦ, ਮਿੰਟੂ, ਲਖਵਿੰਦਰ ਸਿੰਘ, ਦਵਿੰਦਰ , ਰੇਖਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।