ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠ ਕਰਨ `ਤੇ ਪਾਬੰਦੀ

Sorry, this news is not available in your requested language. Please see here.

ਫਾਜ਼ਿਲਕਾ, 12 ਅਗਸਤ 2021
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਨਤਕ ਥਾਵਾਂ `ਤੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ `ਤੇ ਪਾਬੰਦੀ ਲਗਾਈ ਗਈ ਹੈ।ਇਸ ਲਈ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕਠੇ ਹੋਣ, ਜਨਤਕ ਥਾਵਾਂ ਤੇ ਮੀਟਿੰਗ ਕਰਨ ਅਤੇ ਨਾਅਰ ਲਗਾਉਣ, ਜਲੂਸ ਕੱਢਣਾ ਅਤੇ ਭੜਕਾਊ ਪ੍ਰਚਾਰ ਕਰਨ ਅਤੇ ਜਨਤਕ ਥਾਵਾਂ `ਤੇ ਉਤੇਜਿਕ ਸ਼ਬਦ ਇਸਤੇਮਾਲ ਕਰਨ `ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ 30 ਸਤੰਬਰ 2021 ਤੱਕ ਲਾਗੂ ਰਹਿਣਗੇ।
ਹੁਕਮ `ਚ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਵੱਖ-ਵੱਖ ਜਥੇਬੰਦੀਆਂ/ ਧਾਰਮਿਕ ਸੰਗਠਨਾਂ ਵੱਲੋਂ ਧਰਨੇ ਦੇਣ ਤੇ ਹੜਤਾਲਾਂ ਕਰਨ ਦਾ ਸਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਆਮ ਜਨ-ਜੀਵਨ ਅਸਤ-ਵਿਅਸਤ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈ। ਜਿਸ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।
ਇਹ ਹੁਕਮ ਸਰਕਾਰੀ ਡਿਊਟੀ ਕਰ ਰਹੇ ਪੁਲਿਸ, ਫੌਜ਼ ਦੇ ਜਵਾਨ, ਸਰਕਾਰੀ ਕਰਮਚਾਰੀ ਅਤੇ ਵਿਆਹ-ਸ਼ਾਦੀਆਂ ਤੇ ਮਾਤਮੀ ਜਲੂਸ ਅਤੇ ਉਹ ਸਾਰੀਆਂ ਥਾਵਾਂ ਜਿਸ ਲਈ ਸਪਸ਼ਟ ਪ੍ਰਵਾਨਗੀ ਜ਼ਿਲਾ ਮੈਜਿਸਟਰੇਟ/ਉੱਪ ਮੰਡਲ ਮੈਜਿਸਟਰੇਟ ਤੋਂ ਲਈ ਹੋਵੇ ’ਤੇ ਲਾਗੂ ਨਹੀਂ ਹੋਵੇਗਾ।