ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਵਿਚ ਨਿਮੋਨੀਆ ਮੁੱਖ ਵਜ੍ਹਾ : ਡਾ. ਨਵਰੂਪ ਕੌਰ

Sorry, this news is not available in your requested language. Please see here.

– “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਐਸ.ਏ.ਏ.ਐਨ.ਐਸ)” ਵਿਸ਼ੇ ’ਤੇ ਇਕ ਰੋਜ਼ਾ ਟ੍ਰੇਨਿੰਗ ਆਯੋਜਿਤ
– ਸਾਂਸ ਟ੍ਰੇਨਿੰਗ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਏਗੀ
– ਨਿਮੋਨੀਆ ਦਾ ਸਮੇਂ ’ਤੇ ਇਲਾਜ ਕਰਕੇ ਬਾਲ ਮੌਤ ਦਰ ਨੂੰ ਘਟਾਇਆ ਜਾ ਸਕਦੈ:: ਡਾ. ਅਨੰਦ ਘਈ
ਭਰਤਗੜ੍ਹ, 16 ਜਨਵਰੀ 
ਸਿਵਲ ਸਰਜਨ ਰੂਪਨਗਰ ਡਾ. ਮੰਜੂ ਵਿੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ. ਐਚ.ਸੀ. ਭਰਤਗੜ੍ਹ ਵਿਖੇ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਐਸ.ਏ.ਏ.ਐਨ.ਐਸ) ਵਿਸ਼ੇ ਉੱਤੇ ਬਲਾਕ ਪੱਧਰੀ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ, ਜਿਸ ਵਿੱਚ ਬਲਾਕ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਤੋਂ ਕਮਿਊਨਿਟੀ ਹੈਲਥ ਅਫਸਰ ਤੇ ਏ.ਐੱਨ.ਐੱਮਜ਼ ਨੇ ਭਾਗ ਲਿਆ।
ਇਸ ਮੌਕੇ  ਡਾ. ਨਵਰੂਪ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਟ੍ਰੇਨਿੰਗ ਵਿਚ ਹਾਜ਼ਰ ਉਮੀਦਵਾਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਐਸ.ਏ.ਏ.ਐਨ.ਐਸ)  ਟ੍ਰੇਨਿੰਗ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਏਗੀ। ਇਸ ਪ੍ਰੋਗਰਾਮ ਨੂੰ ਅਪਣਾ ਕੇ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਈ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ 15 ਫੀਸਦੀ ਬੱਚਿਆਂ ਦੀ ਮੌਤ ਨਿਮੋਨੀਆ ਦੀ ਵਜ੍ਹਾ ਨਾਲ ਹੁੰਦੀ ਹੈ। ਨਿਮੋਨੀਆ ਦੀ ਸਮੇਂ ਸਿਰ ਪਛਾਣ ਤੇ ਇਲਾਜ ਕਰਕੇ ਬੱਚਿਆਂ ਦੀ ਮੌਤ ਨੂੰ ਰੋਕਿਆ ਜਾ ਸਕਦਾ ਹੈ। ਇਸ ਲਈ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ ਟ੍ਰੇਨਿੰਗ ਬਹੁਤ ਮਹੱਤਵਪੂਰਨ ਹੈ।
ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਅਤੇ ਸੰਪੂਰਨ ਪੌਸ਼ਟਿਕ ਆਹਾਰ ਦੇਣ ਤੋਂ ਇਲਾਵਾ ਵਿਟਾਮਿਨ ਏ ਦਾ ਘੋਲ਼ ਦੇਣ ਦੇ ਨਾਲ-ਨਾਲ ਟੀਕਾਕਰਨ ਉੱਤੇ ਧਿਆਨ ਦੇ ਕੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ, ਕਾਰਨ ਅਤੇ ਇਸ ਤੋਂ ਬਚਾਅ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਡਾ. ਨਵਰੂਪ ਕੌਰ ਨੇ ਏ. ਈ. ਐਫ. ਆਈ.  ਅਤੇ ਮਾਂ ਪ੍ਰੋਗਰਾਮ ਬਾਰੇ ਵੀ ਗਲਬਾਤ ਕੀਤੀ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਆਨੰਦ ਘਈ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਵਿਚ ਨਿਮੋਨੀਆ ਮੁੱਖ ਵਜ੍ਹਾ ਹੈ। ਬੱਚਿਆਂ ਦੀਆਂ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਵਿਚ (ਐਸ.ਏ.ਏ.ਐਨ.ਐਸ) ਪ੍ਰੋਗਰਾਮ ਕਾਰਗਰ ਸਾਬਿਤ ਹੋ ਸਕਦਾ ਹੈ।
ਇਸ ਪ੍ਰੋਗਰਾਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਵਰਗ ਦੇ ਬੱਚਿਆਂ ਵਿਚ ਪ੍ਰਤੀ 1000 ਜ਼ਿੰਦਾ ਬੱਚਿਆਂ ਵਿਚ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ 3 ਤੱਕ ਘੱਟ ਕਰਨ ਦਾ ਟੀਚਾ ਸਾਲ 2025 ਤੱਕ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਤੋਂ ਬਾਅਦ ਸਿਹਤ ਸੰਭਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਦੁਆਰਾ ਲੋਕਾਂ ਨੂੰ ਨਿਮੋਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਸੁਖਜੀਤ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ,  ਸ੍ਰੀ ਬ੍ਰਿਜ ਮੋਹਨ ਸ਼ਰਮਾ ਅਤੇ ਮਨਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।