ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਨੂੰ ਬਣਾਇਆ ਜਾਵੇਗਾ ਓਡੀਐਫ ਮਾਡਲ ਪਿੰਡ

Sorry, this news is not available in your requested language. Please see here.

-ਹੁਣ ਤੱਕ 51 ਪਿੰਡ ਇਸ ਸੂਚੀ ਵਿਚ ਸ਼ਾਮਿਲ, ਫਰਵਰੀ ਮਹੀਨੇ 23 ਹੋਰ ਹੋਣਗੇ

ਫਾਜ਼ਿਲਕਾ, 30 ਜਨਵਰੀ 2025

ਫਾਜ਼ਿਲਕਾ ਜ਼ਿਲ੍ਹੇ ਨੂੰ ਸਵੱਛ ਜ਼ਿਲ੍ਹਾ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਦੇ ਪਿੰਡਾਂ ਨੂੰ ਓਡੀਐਫ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਇਕ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਤਹਿਤ ਪਿੰਡਾਂ ਵਿਚ ਤਰਲ ਅਤੇ ਠੋਸ ਕਚਰੇ ਦੇ ਪ੍ਰਬੰਧਨ ਲਈ ਅਧਾਰਭੂਤ ਢਾਂਚਾ ਵਿਕਸਤ ਕੀਤਾ ਜਾ ਰਿਹਾ ਹੈ। ਹੁਣ ਤੱਕ ਜ਼ਿਲ੍ਹੇ ਦੇ 51 ਪਿੰਡ ਇਸ ਸੂਚੀ ਵਿਚ ਸ਼ਾਮਿਲ ਹੋ ਚੁੱਕੇ ਹਨ। ਜਦ ਕਿ 23 ਹੋਰ ਪਿੰਡ ਫਰਵਰੀ ਮਹੀਨੇ ਦੌਰਾਨ ਇਸ ਸੂਚੀ ਵਿਚ ਸ਼ਾਮਿਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਪਿੰਡਾਂ ਵਿਚ ਗੰਦੇ ਪਾਣੀ ਨੂੰ ਸਾਫ ਕਰਨ ਲਈ ਥਾਪਰ ਮਾਡਲ ਸਥਾਪਿਤ ਕੀਤੇ ਜਾ ਰਹੇ ਹਨ ਅਤੇ ਠੋਸ ਕਚਰੇ ਦੇ ਪ੍ਰਬੰਧਨ ਲਈ ਪਿੱਟ ਬਣਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸਦਾ ਉਦੇਸ਼ ਪਿੰਡਾਂ ਨੂੰ ਸਾਫ ਸੁਥਰਾ ਕਰਕੇ ਉਥੋਂ ਦੇ ਲੋਕਾਂ ਨੂੰ ਚੰਗਾ ਜੀਵਨ ਦੇਣਾ ਹੈ। ਉਨ੍ਹਾਂ ਨੇ ਜ਼ਿਲ੍ਹਾਂ ਵਾਸੀਆਂ ਨੂੰ ਸਵੱਛਤਾ ਵਿਚ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੜਾਅਵਾਰ ਤਰੀਕੇ ਨਾਲ ਸਾਰੇ ਪਿੰਡਾਂ ਵਿਚ ਹੀ ਗੰਦੇ ਪਾਣੀ ਅਤੇ ਠੋਸ ਕਚਰੇ ਦੇ ਪ੍ਰਬੰਧਨ ਲਈ ਅਜਿਹੀ ਵਿਵਸਥਾ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਚਰੇ ਦਾ ਵਿਗਿਆਨਿਕ ਤਰੀਕੇ ਨਾਲ ਨਿਪਟਾਰਾ ਹੋ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ, ਡੀਡੀਪੀਓ ਨੀਰੂ ਗਰਗ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਧਰਮਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਭੱਠਲ, ਬੀਡੀਪੀਓ ਅੰਤਰਪ੍ਰੀਤ ਸਿੰਘ, ਨਿਰਮਲ ਸਿੰਘ ਤੇ ਗਗਨਦੀਪ ਕੌਰ, ਐਸਡੀਓ ਪੰਚਾਇਤੀ ਰਾਜ ਮਨਪ੍ਰੀਤ ਕੰਬੋਜ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।