ਫਾਜ਼ਿਲਕਾ ਪੁਲਿਸ ਵੱਲੋ਼ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼

Sorry, this news is not available in your requested language. Please see here.

ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਸ੍ਰੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਸ੍ਰੀ ਮਨਜੀਤ ਸਿੰਘ, ਉਪ ਕਪਤਾਨ ਪੁਲਿਸ ਸ.ਡ. ਫਾਜਿਲਕਾ ਸ੍ਰੀ ਸੁਬੇਗ ਸਿੰਘ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਵੱਲੋਂ ਚੋਰੀ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ।

ਇਹ ਜਾਣਕਾਰੀ ਦਿੰਦਿਆਂ ਮੁੱਖ ਅਫਸਰ ਥਾਣਾ ਸਿਟੀ ਫਾਜਿਲਕਾ ਸਚਿਨ ਕੰਬੋਜ ਨੇ ਦੱਸਿਆ ਕਿ ਫੜੇ ਗਏ ਦੋਸ਼ੀਆਂ ਵੱਲੋਂ ਬਜਾਰ ਵਿੱਚ ਜਾ ਰਹੀ ਇੱਕ ਔਰਤ ਕੋਲੋ ਦੋ ਮੋਬਾਇਲ ਫੋਨ ਖੋਹ ਕੀਤੇ ਗਏ ਸਨ। ਜਿਸਦੀ ਸੂਚਨਾ ਮਿਲਣ ਤੇ ਥਾਣਾ ਸਿਟੀ ਫਾਜਿਲਕਾ ਵਿਖੇ ਮਿਲਣ ਤੇ ਮੁਕੱਦਮਾ ਨੰਬਰ 202 ਮਿਤੀ 01-12-2023 ਜੁਰਮ 379-ਬੀ, 323 ਆਈ.ਪੀ.ਸੀ ਥਾਣਾ ਸਿਟੀ ਫਾਜਿਲਕਾ ਦਰਜ ਰਜਿਸਟਰ ਕੀਤਾ ਗਿਆ ਸੀ। ਦੌਰਾਨੇ ਤਫਤੀਸ਼ ਦੋਸ਼ੀਆਂ ਬਾਰੇ ਖੂਫੀਆ ਸੋਰਸ ਲਗਾ ਕੇ ਭਾਲ ਕੀਤੀ ਗਈ ਤੇ ਤਿੰਨ ਦੋਸ਼ੀਆਂ.ਨੂੰ ਜਲਾਲਾਬਾਦ ਦੇ ਇਲਾਕੇ ਵਿੱਚੋਂ ਗ੍ਰਿਫਤਾਰ ਕੀਤਾ ਗਿਆ ਹੈ। ਫੜੇ ਗਏ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਜਿਹਨਾਂ ਦੀ ਨਿਸ਼ਾਨਦੇਹੀ ਪਰ ਵੱਖ ਵੱਖ ਥਾਵਾਂ ਤੋਂ 05 ਚੋਰੀਸ਼ੁਦਾ ਮੋਟਰਸਾਈਕਲ ਅਤੇ 06 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।