ਫਿਰੋਜ਼ਪੁਰ ਵਿਖੇ ਨੰਬਰਦਾਰ ਯੂਨੀਅਨ ਵੱਲੋਂ ਮਨਾਇਆ ਗਿਆ ਝੰਡਾ ਦਿਵਸ

Sorry, this news is not available in your requested language. Please see here.

ਫਿਰੋਜ਼ਪੁਰ, 26 ਮਾਰਚ 2024

ਪੰਜਾਬ ਦੀ ਪੁਰਾਤਨ ਜਥੇਬੰਦੀ ਪੰਜਾਬ ਨੰਬਰਦਾਰ ਯੂਨੀਅਨ 643 ਰਜਿ: ਵਲੋਂ ਨੰਬਰਦਾਰ ਸਾਹਿਬਾਨਾਂ ਚ ਏਕਤਾਅਣਖ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤੀ ਨਾਲ ਬਣਾਈ ਰੱਖਣ ਦਾ ਸੁਨੇਹਾ ਦੇਣ ਲਈ ਹਰ ਸਾਲ ਯੂਨੀਅਨ ਦਾ ਸਥਾਪਨਾ ਦਿਵਸ ਝੰਡਾ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਨੰਬਰਦਾਰ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਹੈੱਡ ਆਫਿਸ ਤਹਿਸੀਲ ਕੰਪਲੈਕਸ ਫਿਰੋਜ਼ਪੁਰ ਵਿਖੇ ਜ਼ਿਲ੍ਹਾ ਪ੍ਰਧਾਨ ਸ. ਮਲਕੀਤ ਸਿੰਘ ਅਤੇ ਵਾਈਸ ਪ੍ਰਧਾਨ  ਸ. ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ ਜਿਸ ਵਿੱਚ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।

ਸਮਾਗਮ ਦੀ ਸ਼ੁਰੂਆਤ ਨੰਬਰਦਾਰ ਯੂਨੀਅਨ 643 ਦੇ ਮਸੀਹਾ ਮਾਸਟਰ ਸਰੂਪ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਇੱਕਜੁੱਟ ਰਹਿਣ ਲਈ ਪੰਜਾਬ ਦੇ 35000 ਨੰਬਰਦਾਰ ਸਾਹਿਬਾਨਾਂ ਨੂੰ ਉਹਨਾਂ ਦੇ ਦਰਸਾਏ ਮਾਰਗ ਅਨੁਸਾਰ ਚੱਲਣ ਦਾ ਸੁਨੇਹਾਂ ਦਿੱਤਾ। ਇਸ ਮੌਕੇ ਨੰਬਰਦਾਰ ਯੂਨੀਅਨ ਦੇ  ਅਹੁਦੇਦਾਰਾਂ ਵੱਲੋਂ ਫਿਰੋਜ਼ਪੁਰ ਵਿਖੇ ਠਾਠਾਂ ਮਾਰਦੇ ਇਕੱਠ ਵਿੱਚ  ਯੂਨੀਅਨ 643 ਦਾ ਅਸਲ ਝੰਡਾ ਲਹਿਰਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ. ਮਲਕੀਤ ਸਿੰਘ ਵੱਲੋਂ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੂੰ ਦੱਸਿਆ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਨੇ ਯੋਗ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਸੇਖ਼ਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ ਅਤੇ ਉਹਨਾਂ ਨੰਬਰਦਾਰਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਲੋਕ ਹਿੱਤਾਂ ਦੇ ਕਾਰਜਾਂ ਵਿੱਚ ਚੰਗਾ-ਚੋਖਾ ਯੋਗਦਾਨ ਪਾਇਆ।

ਇਸ ਮੌਕੇ ਤਹਿਸੀਲ ਪ੍ਰਧਾਨ ਖੜਕ ਸਿੰਘ, ਜ਼ਿਲ੍ਹਾ ਸਕੱਤਰ ਵਰਿੰਦਰ ਸਿੰਘ, ਤਹਿਸੀਲ ਪ੍ਰਧਾਨ ਸਰਦੂਲ ਸਿੰਘ, ਗੋਪਿੰਦਰ ਸਿੰਘ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ ਜਰਨਲ ਸਕੱਤਰ, ਹਰਪ੍ਰੀਤ ਸਿੰਘ, ਜਸਵੰਤ ਸਿੰਘ, ਕੁਲਦੀਪ ਸਿਘ, ਬਲਵੰਤ ਸਿੰਘ, ਨਰਿੰਦਰ ਸਿੰਘ, ਰਣਜੀਤ ਸਿੰਘ, ਪਰਮਜੀਤ ਸੋਢੀ ਪ੍ਰੈਸ ਸਕੱਤਰ, ਸੁਖਵਿੰਦਰ ਸਿੰਘ, ਗੁਰਦਰਸ਼ਨ ਸਿੰਘ, ਮਹਿਲ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ, ਰਾਜੇਸ਼ ਖੰਨਾ, ਸੁਖਰਾਜ ਸਿੰਘ, ਮੁਰਾਰਲ ਲਾਲ, ਆਸ਼ੂ, ਗੁਰਮੀਤ ਹਾਮਦ, ਜਗਦੀਸ਼ ਸਿੰਘ, ਸਰਦੂਲ ਸਿੰਘ, ਸੂਰਤ ਸਿੰਘ, ਰਵਿੰਦਰ ਸਿੰਘ ਕੜਮਾ, ਕਰਮ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਗੱਟੀ, ਅਵਤਾਰ ਸਿੰਘ ਵਾਹਕੇ, ਅਮਰੀਦ ਸਿੰਘ ਅਤੇ ਕ੍ਰਿਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੰਬਰਦਾਰ ਹਾਜ਼ਰ ਸਨ।