ਫੈਸਟੀਬਲ ਆਫ ਰਿਵਰਜ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਅਧਿਕਾਰੀਆਂ ਨਾਲ ਮਿਲ ਕੇ ਕੀਤੀ ਰੁਪ ਰੇਖਾ ਤਿਆਰ

Sorry, this news is not available in your requested language. Please see here.

—-ਰਾਜ ਪੱਧਰੀ ਆਯੋਜਿਤ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਸਬੰਧ ਵਿੱਚ ਜਿਲ੍ਹਾ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ

ਪਠਾਨਕੋਟ, 25 ਨਵੰਬਰ:

ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸਾ ਨਿਰਦੇਸਾਂ ਅਨੁਸਾਰ ਦਸੰਬਰ ਮਹੀਨੇ ਦੋਰਾਨ ਜਿਲ੍ਹਾ ਪਠਾਨਕੋਟ ਵਿਖੇ ਆਯੋਜਿਤ ਕੀਤੇ ਜਾ ਰਹੇ ਫੈਸਟੀਬਲ ਆਫ ਰਿਵਰਜ ਰਾਜ ਪੱਧਰੀ ਪ੍ਰੋਗਰਾਮਾਂ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਨੇ ਸਬੰਧ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਡਿਪਟੀ ਕਮਿਸਨਰ ਕੈਂਪ ਆਫਿਸ ਮਾਧੋਪੁਰ ਵਿਖੇ ਆਯੋਜਿਤ ਕੀਤੀ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ) , ਪਵਨ ਕੁਮਾਰ ਡੀ.ਆਰ.ਓ. –ਕਮ-ਐਸ.ਡੀ.ਐਮ. ਧਾਰ ਕਲ੍ਹਾਂ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸਨ ਪਠਾਨੋਕਟ , ਮਨੋਜ ਕੁਮਾਰ ਐਸ.ਪੀ. ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸਾ ਨਿਰਦੇਸਾਂ ਹੇਠ ਜਿਲ੍ਹਾ ਪਠਾਨਕੋਟ ਵਿਖੇ ਦਸੰਬਰ ਮਹੀਨੇ ਦੋਰਾਨ ਫੈਸਟੀਬਲ ਆਫ ਰਿਵਰਜ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਲੋਕਾਂ ਲਈ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਕੁਦਰਤੀ ਜਲ ਸਰੋਤਾਂ ਦੀ ਸੰਭਾਲ ਨੂੰ ਸਮਰਪਿਤ ਇੱਹ ਸੂਬਾ ਪੱਧਰੀ ਪ੍ਰੋਗਰਾਮ ਲੋਕਾਂ ਨੂੰ ਪਾਣੀ ਦੀ ਸੰਭਾਲ ਪ੍ਰਤੀ ਜਾਗਰੁਕ ਕਰਨਗੇ। ਜਿਕਰਯੋਗ ਹੈ ਕਿ ਮੀਟਿੰਗ ਦੋਰਾਨ ਉਪਰੋਕਤ ਸਬੰਧਤ ਚਲਾਏ ਜਾ ਰਹੇ ਪ੍ਰੋਗਰਾਮ ਨੂੰ ਹੋਰ ਵੀ ਵਧੀਆਂ ਢੰਗ ਨਾਲ ਕਰਵਾਉਂਣ ਦੇ ਲਈ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਨਿਰਧਾਰਤ ਕੀਤੇ ਸਮਾਗਮਾਂ ਨੂੰ ਲੜ੍ਹੀਬੱਧ ਕਰਵਾਉਂਣ ਲਈ ਤਿਆਰੀਆਂ ਵੀ ਜਲਦੀ ਸੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਵਿੱਚ ਵਾਟਰ ਗੇਮ ਕੈਕਿੰਗ, ਰੋਇੰਗ, ਡ੍ਰੈਗਨ ਵੋਟਿੰਗ ਅਤੇ ਸਕਿੰਗ ਗੇਮਾ ਸਾਮਲ ਹਨ। ਇਸ ਤੋਂ ਇਲਾਵਾ ਪੈਰਾਸੀਲਿੰਗ ਵੀ ਕਰਵਾਈ ਜਾਏਗੀ। ਉਨ੍ਹਾਂ ਦੱਸਿਆ ਕਿ ਲੜ੍ਰੀਵਾਰ ਪ੍ਰੋਗਰਾਮਾਂ ਅਧੀਨ ਬੱਚਿਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਜਾਣਗੇ ਅਤੇ ਸਟਾਰ ਨਾਈਟ ਵੀ ਆਯੋਜਿਤ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਦੇ ਨਾਮੀ ਕਲਾਕਾਰ ਹਾਜਰ ਰਹਿਣਗੇ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਅਜਿਹੇ ਰਾਜ ਪੱਧਰੀ ਸਮਾਗਮਾਂ ਦੇ ਚਲਦਿਆਂ ਪਠਾਨਕੋਟ ਨੂੰ ਵੀ ਇੱਕ ਵੱਖਰੀ ਪਹਿਚਾਣ ਮਿਲੇਗੀ।