ਬਲਾਕ ਫਾਜਿ਼ਲਕਾ-2 ਦੀਆਂ ਪ੍ਰਾਇਮਰੀ ਖੇਡਾਂ ਦਾ ਹੋਇਆ ਜੋਸ਼ੀਲਾ ਆਗਾਜ

Sorry, this news is not available in your requested language. Please see here.

ਬਲਾਕ ਫਾਜਿ਼ਲਕਾ-2 ਦੀਆਂ ਪ੍ਰਾਇਮਰੀ ਖੇਡਾਂ ਦਾ ਹੋਇਆ ਜੋਸ਼ੀਲਾ ਆਗਾਜ

ਫਾਜਿ਼ਲਕਾ, 15 ਸਤੰਬਰ

ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਵਿਚ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਵਿਚ ਜਿ਼ਲ੍ਹੇ ਦੇ ਬਲਾਕਾ ਫਾਜਿ਼ਲਕਾ -2 ਦੀਆਂ ਪ੍ਰਾਇਮਰੀ ਖੇਡਾਂ ਦੀ ਸਰਕਾਰੀ ਪ੍ਰਾਇਮਰੀ ਸਕੂਲ ਵਰਿਆਮ ਪੁਰਾ (ਆਵਾ) ਵਿਖੇ ਜੋਰਦਾਰ ਸ਼ੁਰੂਆਤ ਹੋਈ।

ਇਸ ਮੌਕੇ ਨੰਨ੍ਹੇ ਖਿਡਾਰੀਆਂ ਦੀ ਹੌਂਸਲਾਂ ਅਫਜਾਈ ਲਈ ਪਹੁੰਚੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਸੂ ਅਗਰਵਾਲ ਨੇ ਕਿਹਾ ਕਿ ਪ੍ਰਾਇਮਰੀ ਖੇਡਾਂ ਖਿਡਾਰੀਆਂ ਦੀ ਨਰਸਰੀ ਹੈ । ਇਹਨਾਂ ਨਿੱਕੇ ਖਿਡਾਰੀਆਂ ਵਿੱਚੋ ਹੀ ਭੱਵਿਖ ਦੇ ਨਾਮਵਰ ਖਿਡਾਰੀ ਪੈਦਾ ਹੋਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ।
ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਸੇਠੀ ਨੇ ਕਿਹਾ ਕਿ ਇਹਨਾਂ ਖੇਡਾਂ ਵਿਚ ਕਲੱਸਟਰ ਕਰਨੀ ਖੇੜਾ, ਜੰਡਵਾਲਾ ਖਰਤਾ, ਸਲੇਮਸ਼ਾਹ, ਸਕੂਲ ਨੂੰ 1, ਸਕੂਲ ਨੰ 2 ਅਤੇ ਸਕੂਲ ਨੂੰ 3 ਦੇ ਖਿਡਾਰੀਆਂ ਨੇ ਵੱਖ ਵੱਖ ਖੇਡਾਂ ਵਿਚ ਪੂਰੇ ਜੋਸ਼ ਅਤੇ ਚਾਅ ਨਾਲ ਹਿੱਸਾ ਲਿਆ। ਨਿੱਕੇ ਖਿਡਾਰੀਆਂ ਨੇ ਆਪਣੀ ਤਾਕਤ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਜਿ਼ਕਰਯੋਗ ਹੈ ਕਿ ਵਰਿਆਮ ਪੁਰਾ ਸਕੂਲ ਦੇ ਮੁੱਖੀ ਵਰਿੰਦਰ ਕੁੱਕੜ, ਸਰਪੰਚ ਵੀਰਪਾਲ ਕੌਰ ਅਤੇ ਸਮਾਜ ਸੇਵੀ ਸ਼ਮਿੰਦਰ ਸਿੰਘ ਵੱਲੋਂ ਇਹਨਾਂ ਖੇਡਾਂ ਲਈ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ।

ਸਮੁੱਚੇ ਖੇਡ ਪ੍ਰੋਗਰਾਮ ਦੀ ਨਿਗਰਾਨੀ ਬੀਪੀਈਓ ਸੁਖਵਿੰਦਰ ਕੌਰ ਅਤੇ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਵੱਲੋਂ ਬਾਖੂਬੀ ਕੀਤੀ ਜਾ ਰਹੀ ਹੈ।

ਸੀਐਚਟੀ ਮਨੋਜ ਧੂੜੀਆ, ਮੈਡਮ ਪੁਸ਼ਪਾ ਕੁਮਾਰੀ, ਮੈਡਮ ਨੀਲਮ ਬਜਾਜ, ਮੈਡਮ ਸੀਮਾ ਰਾਣੀ, ਮੈਡਮ ਪ੍ਰਵੀਨ ਕੌਰ ਅਤੇ ਮੈਡਮ ਅੰਜੂ ਬਾਲਾ  ਨੇ ਇਸ ਖੇਡ ਪ੍ਰੋਗਰਾਮ ਵਿੱਚ ਸਿ਼ਰਕਤ ਕਰਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ ।

ਇਸ ਮੌਕੇ ਤੇ ਜਿ਼਼ਲ੍ਹਾ  ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ, ਬੀਐਮਟੀ ਸੰਜੀਵ ਯਾਦਵ, ਸਵੀਕਾਰ ਗਾਂਧੀ, ਰਾਜ ਕੁਮਾਰ, ਭਾਰਤ ਸੱਭਰਵਾਲ, ਰਜੀਵ ਚਗਤੀ, ਰਵੀ ਨਾਗਪਾਲ, ਇੰਦਰਜੀਤ ਸਿੰਘ, ਮਨਜੀਤ ਸਿੰਘ, ਸੁਮਿਤ ਜੁਨੇਜਾ, ਨਰੇਸ਼ ਵਰਮਾ, ਰਿਸ਼ੂ ਸੇਠੀ, ਸਧੀਰ ਕਾਲੜਾ, ਸੁਖਦੇਵ ਸਿੰਘ, ਸੁਰਿੰਦਰਪਾਲ ਸਿੰਘ, ਮਨੋਜ ਬੱਤਰਾ, ਬ੍ਰਿਜ ਲਾਲ, ਨੀਰਜ ਕੁਮਾਰ, ਸੌਰਭ ਧੂੜੀਆ, ਮੋਹਿਤ ਬੱਤਰਾ, ਸੁਖਵਿੰਦਰ ਸਿੱਧੂ, ਅਨਿਲ ਕੁਮਾਰ, ਨਰਿੰਦਰ ਕੁਮਾਰ, ਮੈਡਮ ਨੀਤੂ, ਮਮਤਾ ਸਚਦੇਵਾ, ਰੂਪਿਕਾ, ਸ਼ਬਨਮ, ਰੇਣੂ ਬਾਲਾ, ਸ਼ਿਪਰਾ, ਕਿਰਨਜੋਤੀ, ਮੈਡਮ ਸੀਮਾ ਰਾਣੀ, ਰਮਨ ਕੁਮਾਰ  ਸਮੇਤ ਸਮੂਹ ਅਧਿਆਪਕਾ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

ਸਰਕਾਰੀ ਪ੍ਰਾਇਮਰੀ ਸਕੂਲ ਵਰਿਆਮ ਪੁਰਾ  ਦੇ ਸਮੂਹ ਸਟਾਫ ਅਤੇ ਗ੍ਰਾਮ ਪੰਚਾਇਤ ਆਵਾਂ ਵੱਲੋਂ ਖੇਡਾਂ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਸਨ।