ਫਿਰੋਜਪੁਰ, 19 ਫਰਵਰੀ 2025
ਪੰਜਾਬ ਰਾਜ ਖੋਜ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀ ਸਹਾਇਤਾ ਨਾਲ ਪ੍ਰੀ ਪ੍ਰਾਇਮਰੀ ਤੋਂ ਲੈ ਕੇ ਤੀਸਰੀ ਜਮਾਤ ਤੱਕ ਦੇ ਸਿਲੇਬਸ ਦੀ ਕਾਰਜਸ਼ੀਲਤਾ ਨੂੰ ਹੋਰ ਵਧੀਆ ਕਰਦੇ ਹੋਏ ਅਤੇ ਬੱਚਿਆਂ ਨੂੰ ਸਮੇਂ ਦੀ ਹਾਣੀ ਬਣਾਉਂਦੇ ਹੋਏ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਕੋਮਲ ਅਰੋੜਾ ਦੀ ਯੋਗ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫਿਰੋਜ਼ਪੁਰ 1 ਸ੍ਰੀਮਤੀ ਸੁਮਨਦੀਪ ਕੌਰ ਦੀ ਦੇਖ-ਰੇਖ ਹੇਠ ਬਲਾਕ ਫਿਰੋਜ਼ਪੁਰ 1 ਅਧੀਨ ਆਉਂਦੇ ਪ੍ਰਾਇਮਰੀ ਅਧਿਆਪਕਾਂ ਦਾ ਚੌਥੇ ਬੈਜ ਦਾ ਤਿੰਨ ਰੋਜ਼ਾ ਸੈਮੀਨਾਰ ਸਰਕਾਰੀ ਪ੍ਰਾਇਮਰੀ ਸਕੂਲ ਚੁੰਗੀ ਖਾਨਾ ਵਿਖੇ ਲਗਾਇਆ ਗਿਆ। ਸੈਮੀਨਾਰ ਵਿੱਚ ਬਲਾਕ ਰਿਸੋਰਸ ਕੋਆਰਡੀਨੇਟਰ ਵਰੁਣ ਬਜਾਜ ਅਤੇ ਤਰੁਣ ਸ਼ਰਮਾ, ਰਿਸੋਰਸ ਪਰਸਨ ਅੰਕੁਸ਼ ਸੁਧਾ ਅਤੇ ਬਿਕਰਮਜੀਤ ਸਿੰਘ ਵੱਲੋਂ ਪੰਜਾਬੀ, ਗਣਿਤ ਅਤੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਨਵੇਂ ਪਾਠਕ੍ਰਮ ਅਤੇ ਗਤੀਵਿਧੀਆਂ ਦੀ ਮਹੱਤਤਾ ਦੱਸਦੇ ਹੋਏ ਅਧਿਆਪਕਾਂ ਨੂੰ ਇਸ ਸਿਖਲਾਈ ਦੇ ਹਰ ਪੱਖ ਨੂੰ ਚੰਗੀ ਤਰ੍ਹਾਂ ਸਿੱਖਣ ਅਤੇ ਬੱਚਿਆਂ ਤੱਕ ਲੈ ਕੇ ਜਾਣ ਲਈ ਪ੍ਰੇਰਿਤ ਕੀਤਾ। ਤਰੁਣ ਸ਼ਰਮਾ ਨੇ ਦੱਸਿਆ ਚਾਰ ਬੈਚਾ ਵਿੱਚ ਬਲਾਕ ਫਿਰੋਜ਼ਪੁਰ-1 ਅਧਿਆਪਕਾਂ ਨੇ ਟ੍ਰੇਨਿੰਗ ਪ੍ਰਾਪਤ ਕੀਤੀ। ਇਸ ਟਰੇਨਿੰਗ ਵਿੱਚ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਤਹਿਤ ਆਉਣ ਵਾਲੀਆਂ ਨਵੀਆਂ ਕਿਤਾਬਾਂ ਵਾਲੇ ਬਦਲਾਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਬੀਪੀਈਓ ਸ਼੍ਰੀਮਤੀ ਸੁਮਨਦੀਪ ਕੌਰ ਜੀ ਨੇ ਚੱਲ ਰਹੀ ਸਿਖਲਾਈ ਦਾ ਜਾਇਜ਼ਾ ਲਿਆ ਅਤੇ ਸੰਤੁਸ਼ਟੀ ਜਾਹਿਰ ਕੀਤੀ। ਉਹਨਾਂ ਵੱਲੋਂ ਦੱਸਿਆ ਗਿਆ ਕਿ ਵਿਭਾਗ ਵੱਲੋਂ ਤਿਆਰ ਕੀਤੀਆਂ ਜਾ ਰਹੀਆਂ ਨਵੀਆਂ ਕਿਤਾਬਾਂ ਵਿੱਚ ਵਿਦਿਆਰਥੀਆਂ ਨੂੰ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲੇਗਾ ਤੇ ਵਿਦਿਆਰਥੀ ਵੀ ਬੜੇ ਦਿਲਚਸਪੀ ਨਾਲ ਕਿਤਾਬਾਂ ਨੂੰ ਪੜ੍ਹਨਗੇ।ਇਸ ਸਿਖਲਾਈ ਦਾ ਸਮੁੱਚਾ ਪ੍ਰਬੰਧ ਸਕੂਲ ਮੁਖੀ ਐਚ ਟੀ ਮੈਡਮ ਬਲਜਿੰਦਰ ਕੌਰ ਵੱਲੋਂ ਕੀਤਾ ਗਿਆ, ਜਿਸ ਦੀ ਸਭ ਅਧਿਆਪਕਾਂ ਨੇ ਸਰਾਹਨਾ ਕੀਤੀ ।

हिंदी






