ਬਾਲ ਸੁਰੱਖਿਆ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਸਲੋਗਨ ਲੇਖਣ ਮੁਕਬਾਲੇ ਕਰਵਾਏ ਗਏ, ਡਿਪਟੀ ਕਮਿਸ਼ਨਰ

Sorry, this news is not available in your requested language. Please see here.

— ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਦਿਆਰਥੀਆਂ ਰਹੇ ਜੇਤੂ, ਉਨ੍ਹਾਂ ਦੀਆਂ ਰਚਨਾਵਾਂ ਸੂਬਾ ਪੱਧਰੀ ਮੁਕਾਬਲੇ ਲਈ ਭੇਜੀਆਂ ਜਾਣਗੀਆਂ

ਬਰਨਾਲਾ, 22 ਨਵੰਬਰ:

ਪੰਜਾਬ ਰਾਜ ਬਾਲ ਵਿਕਾਸ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਬਾਲ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਅਤੇ ਪ੍ਰਾਇਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।

ਸ਼੍ਰੀਮਤੀ ਪੂਨਮਦੀਪ ਕੌਰ, ਡਿਪਟੀ ਕਮਿਸ਼ਨਰ ਬਰਨਾਲਾ ਨੇ ਇਸ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਸਨਮਾਨਿਤ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਦੱਸਿਆ ਕਿ ਆਮ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਨਿਯਮਾਂ ਬਾਰੂ ਜਾਣੂ ਕਰਵਾਉਣ ਲਈ ਇਹ ਸਲੋਗਨ ਲੇਖਣ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੂੰ ਜੁਵੇਨਾਇਲ ਜਸਟਿਸ ਐਕਟ, ਸਿੱਖਿਆ ਦਾ ਅਧਿਕਾਰ ਐਕਟ, ਪੋਕਸੋ ਐਕਟ, ਚਾਈਲਡ ਮੈਰਿਜ ਐਕਟ, ਚਾਈਲਡ ਲੇਬਰ ਐਕਟ ਆਦਿ ਬਾਰੇ ਦੱਸਿਆ ਗਿਆ।

ਵੱਖ ਵੱਖ ਸਕੂਲਾਂ ਤੋਂ ਪ੍ਰਾਪਤ ਰਚਨਾਵਾਂ ਚੋਂ ਜੇਤੂ ਵਿਦਿਆਰਥੀਆਂ ਦੀ ਚੋਣ ਕਰਨ ਲਈ ਜ਼ਿਲ੍ਹਾ ਪੱਧਰੀ ਕਮੇਟੀ ਸਥਾਪਤ ਕੀਤੀ ਗਈ ਜਿਸ ਵੱਲੋਂ ਤਿੰਨ ਰਚਨਾਵਾਂ ਨੂੰ ਚੁਣਿਆ ਗਿਆ। ਡਿਪਟੀ ਕੰਮਿਸ਼ਨਰ ਨੇ ਅੱਜ ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਦੀ ਵਿਦਿਆਰਥਣ ਮਨਰੀਤ ਕੌਰ ਨੂੰ ਪਹਿਲਾ ਇਨਾਮ, ਸਰਕਾਰੀ ਹਾਈ ਸਕੂਲ ਚੌਹਾਨ ਕੇ ਖੁਰਦ ਤੋਂ ਨਵਜੋਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਨੌਲਾ (ਲੜਕੇ) ਤੋਂ ਵਿਦਿਆਰਥੀ ਸਤਵੰਤ ਸਿੰਘ ਨੂੰ ਕ੍ਰਮਵਾਰ ਦੂਜਾ ਅਤੇ ਤੀਜਾ ਇਨਾਮ ਦਿੱਤਾ।

ਪਹਿਲਾ ਸਥਾਨ ਹਾਸਲ ਕਰਨ ਵਾਲੀ ਮਨਰੀਤ ਨੂੰ 5100 ਰੁ, ਦੂਜਾ ਸਥਾਨ ਹਾਸਲ ਕਰਨ ਵਾਲੀ ਨਵਜੋਤ ਨੂੰ 3100 ਰੁ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਸਤਵੰਤ ਨੂੰ 2100 ਰੁ ਦਿੱਤੇ ਇਨਾਮ ਵੱਜੋਂ ਦਿੱਤੇ ਗਏ। ਇਨ੍ਹਾਂ ਬੱਚਿਆਂ ਦੀਆਂ ਰਚਨਾਵਾਂ ਸੂਬਾ ਪੱਧਰ ਉੱਤੇ ਭੇਜੀਆਂ ਗਈਆਂ ਹਨ।

ਇਸ ਮੌਕੇ ਮੇਘਾ ਮਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਡਾ. ਬਰਜਿੰਦਰ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅ.ਸਰ (ਸ), ਹਰਬੰਸ ਸਿੰਘ ਬਾਲ ਸੁਰੱਖਿਆ ਅਤੇ ਵਿਕਾਸ ਅਫ਼ਸਰ, ਜਯੋਤੀ ਵੰਸ਼ ਪ੍ਰਬੰਧਕ ਸਖੀ ਵਨ ਸਟਾਪ ਕੇਂਦਰ, ਜੇਤੂ ਵਿਦਿਆਰਥੀਆਂ ਦੇ ਅਧਿਆਪਕ ਅਤੇ ਹੋਰ ਲੋਕ ਹਾਜ਼ਰ ਸਨ।