ਪਟਿਆਲਾ, 18 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਭਾਰਤੀ ਹਾਕੀ ਟੀਮ ਵੱਲੋਂ ਏਸ਼ੀਅਨ ਚੈਂਪੀਅਨਸ਼ਿਪ ਟਰੋਫੀ ਜਿੱਤਣ ਦੀ ਮੁਬਾਰਕ ਦਿੰਦਿਆਂ ਕਿਹਾ ਕਿ ਇਸ ਨਾਲ ਦੇਸ਼ ਦਾ ਮਾਨ ਅੰਤਰਰਾਸ਼ਟਰੀ ਪੱਧਰ ਤੇ ਵਧਿਆ ਹੈ।
ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਚੀਨ ਨੂੰ ਉਸੇ ਦੀ ਹੋਮ ਗਰਾਊਂਡ ਵਿੱਚ 1-0 ਨਾਲ ਇਹ ਟਰੋਫੀ ਜਿੱਤੀ ਹੈ।ਉਹਨਾਂ ਕਿਹਾ ਕਿ ਭਾਰਤ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨਸ਼ਿਪ ਟਰੋਫੀ ਆਪਣੇ ਨਾਮ ਕਰਕੇ ਦੇਸ਼ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਦਰਜ ਕੀਤਾ ਹੈ। ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਇਹਨਾਂ ਮੁਕਾਬਲਿਆਂ ਦੌਰਾਨ ਭਾਰਤੀ ਹਾਕੀ ਟੀਮ ਨੇ 6 ਦੇਸ਼ 6 ਮੈਚ ਜਿੱਤ ਕੇ ਆਪਣਾ ਲੋਹਾ ਮਨਵਾਇਆ ਹੈ। ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਵੱਲੋਂ ਏਸ਼ੀਅਨ ਟਰੋਫੀ ਆਪਣੇ ਨਾਮ ਦਰਜ ਕਰਨ ਨਾਲ ਦੇਸ਼ ਦਾ ਅਤੇ ਪੰਜਾਬ ਦਾ ਸਿਰ ਬਹੁਤ ਉੱਚਾ ਹੋਇਆ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਾਧਨ ਜਤਾਕੇ ਹਾਕੀ ਨੂੰ ਪ੍ਰਫੁੱਲਤ ਕਰਨ ਵਾਸਤੇ ਵੱਡੇ ਪੱਧਰ ਤੇ ਯਤਨ ਕਰਨੇ ਚਾਹੀਦੇ ਹਨ।

हिंदी






