ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ 2024 ਤਹਿਤ “ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ” ਵਿਸ਼ੇ ਤੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ

Sorry, this news is not available in your requested language. Please see here.

ਰੂਪਨਗਰ, 31 ਅਕਤੂਬਰ 2024
ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ ਸ. ਵਰਿੰਦਰ ਸਿੰਘ ਦੇ ਨਿਰਦੇਸ਼ਾ ਤੇ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ, ਰੇਂਜ ਰੂਪਨਗਰ ਐਸ.ਐਸ.ਏ.ਐਸ. ਨਗਰ ਸ. ਦਲਜੀਤ ਸਿੰਘ ਦੀ ਅਗਵਾਈ ਅਧੀਨ ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਸ. ਗੁਰਚਰਨ ਸਿੰਘ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ 2024 ਤਹਿਤ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸ਼੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ 2024 ਤਹਿਤ “ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ” ਪ੍ਰਤੀ ਸੈਮੀਨਾਰ ਲਗਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਡੀ ਐਸ ਪੀ ਵਿਜੀਲੈਂਸ ਗੁਰਚਰਨ ਸਿੰਘ ਨੇ ਦੱਸਿਆ ਕਿ ਸੈਮੀਨਾਰ ਵਿੱਚ ਇੰਸਪੈਕਟਰ ਹਰਪ੍ਰੀਤ ਸਿੰਘ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਅਤੇ ਭ੍ਰਿਸ਼ਟਾਚਾਰ ਰੋਕੂ ਗਤੀਵਿਧੀਆ ਤੋਂ ਜਾਣੂ ਕਰਵਾਇਆ ਗਿਆ। ਹਾਜ਼ਰੀਨ ਸਟਾਫ ਮੈਂਬਰ ਅਤੇ ਵਿਦਿਆਰਥੀਆਂ ਨੂੰ ਵਿਜੀਲੈਂਸ ਬਿਊਰੋ ਪੰਜਾਬ ਦੇ ਟੋਲ ਫਰੀ ਨੰਬਰ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਨੰਬਰ ਅਤੇ ਯੂਨਿਟ ਵਬ ਰੂਪਨਗਰ ਦੇ ਸਬੰਧਤ ਟੈਲੀਫੋਨ ਨੰਬਰਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਸੈਮੀਨਾਰ ਦੌਰਾਨ “ਰਾਸ਼ਟਰ ਦੀ ਖੁਸ਼ਹਾਲੀ ਲਈ ਇਮਾਨਦਾਰੀ ਦਾ ਸੱਭਿਆਚਾਰ” ਦੇ ਨਾਅਰੇ ਨੂੰ ਬੁਲੰਦ ਕੀਤਾ ਗਿਆ। ਇਸ ਸੈਮੀਨਾਰ ਵਿੱਚ ਕਾਲਜ ਦੇ 100-150 ਦੇ ਕਰੀਬ ਵਿਦਿਆਰਥੀ ਤੋਂ ਇਲਾਵਾ ਸਮੂਹ ਸਟਾਫ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਐਸ.ਆਈ. ਹਰਵਿੰਦਰਪ੍ਰੀਤ ਸਿੰਘ, ਏ.ਐਸ.ਆਈ. ਲੇਖਾ ਸਿੰਘ, ਏ.ਐਸ.ਆਈ. ਅਸ਼ਵਨੀ ਕੁਮਾਰ ਦਫਤਰ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ, ਪ੍ਰੋਫੈਸਰ ਸੁਖਵਿੰਦਰ ਸਿੰਘ, ਪ੍ਰੋਫੈਸਰ ਰਵਿੰਦਰ ਸਿੰਘ, ਡਾ. ਵੀਰਪਾਲ ਸਿੰਘ ਅਤੇ ਪ੍ਰੋਫੈਸਰ ਜਗਤਾਰ ਸਿੰਘ ਹਾਜ਼ਰ ਹੋਏ।