ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

Sorry, this news is not available in your requested language. Please see here.

ਫਾਜ਼ਿਲਕਾ, 22 ਜੂਨ 2025

ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ ਢਾਣੀ ਬੁਰਜ ਵਾਲੀ ਵਿਖੇ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ । ਇਸ ਦੌਰਾਨ ਸਿਹਤ  ਕਰਮਚਾਰੀ ਇੰਦਰਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ।
ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਜਿਥੇ ਵੀ ਸਾਫ਼ ਜਾਂ ਗੰਦਾ ਪਾਣੀ ਇਕੱਠਾ ਹੋਏਗਾ ਉਥੇ ਹਮੇਸ਼ਾ ਹੀ ਮੱਛਰਾਂ ਦੇ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਜਿਸ ਵਿੱਚ ਬਾਰਿਸ਼ ਦਾ ਪਾਣੀ ਇਕੱਠਾ ਹੋ ਸਕਦਾ ਹੋਵੇ ਘਰਾਂ ਵਿੱਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢੱਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਮਲੇਰੀਆ ਬੁਖਾਰ ਤੋਂ ਬਚਾਅ ਲਈ ਖੜ੍ਹੇ ਪਾਣੀ ਵਿੱਚ ਕਾਲਾ ਸੜਿਆ ਤੇਲ ਪਾਇਆ ਜਾਵੇ, ਰਾਤ ਨੂੰ ਸੌਂਣ ਵੇਲੇ ਮੱਛਰਦਾਨੀ ਦੀ ਵਰਤੋਂ ਕੀਤੀ ਜਾਵੇ ,ਪੂਰੀ ਬਾਂਹ ਦੇ ਕੱਪੜੇ ਪਾਏ ਜਾਣ। ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਹੋਣ ਤੇ  ਮਰੀਜ਼ ਨੂੰ ਕਾਂਬਾ ਲਗਦਾ ਹੈ, ਤੇਜ਼ ਬੁਖਾਰ ,ਸਿਰ ਦਰਦ, ਘਬਰਾਹਟ, ਉਲਟੀਆਂ ਅਤੇ ਬੁਖਾਰ ਉਤਰਨ ਤੇ ਪਸੀਨਾ ਆਉਣਾ ਵਰਗੇ ਲੱਛਣ ਸਾਹਮਣੇ ਆਉਂਦੇ ਹਨ।
ਬੁਖਾਰ ਹੋਣ ਤੇ ਮਰੀਜ਼ ਨੂੰ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ ਅਤੇ ਸਿਰ ਤੇ ਠੰਡੇ ਪਾਣੀ ਦੀਆਂ ਪੱਟੀਆਂ ਰੱਖਣੀਆਂ ਚਾਹੀਦੀਆਂ ਹਨ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਿਲਕੁੱਲ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਏ ਐਨ ਐਮ ਵੀਨਾ ਰਾਣੀ , ਆਸ਼ਾ ਵਰਕਰ ਜੈਲਾਂ ਬਾਈ, ਸਰਪੰਚ ਬਲਜੀਤ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਗੁਰਬਖਸ਼ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।