ਮਾਂ ਦਾ ਦੁੱਧ ਬੱਚੇ ਲਈ ਵੱਡਮੁੱਲੀ ਤੇ ਅਣਮੁੱਲੀ ਦਾਤ: ਡਾ. ਔਲਖ

JASBIR SINGH AULAKH1
ਆਜ਼ਾਦੀ ਕਾ ਅੰਮਿ੍ਤ ਮਹਾਂਉਤਸਵ ਤਹਿਤ ਬਲਾਕ ਪੱਧਰੀ ਸਿਹਤ ਮੇਲੇ ਅੱਜ ਤੋਂ

Sorry, this news is not available in your requested language. Please see here.

“ਮਾਂ ਦੇ ਦੁੱਧ ਦੀ ਮਹੱਤਤਾ’’ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਸ਼ੁਰੂ
ਬਰਨਾਲਾ, 2 ਅਗਸਤ 2021
ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਧੀਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲ਼ਖ ਨੇ ਦੱਸਿਆ ਮਿਤੀ 1 ਤੋਂ 7 ਅਗਸਤ ਤੱਕ ਪੂਰੀ ਦੁਨੀਆਂ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਹਰ ਸਾਲ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਕੁਦਰਤ ਵੱਲੋਂ ਨਵਜਨਮੇ ਬੱਚੇ ਦੇ ਪੋਸ਼ਣ ਲਈ ਬਖਸ਼ਿਆ ਗਿਆ “ਮਾਂ ਦਾ ਦੁੱਧ’’ ਇਕ ਵੱਡਮੁੱਲੀ ਤੇ ਅਨਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ।
ਡਾ. ਔਲ਼ਖ ਨੇ ਦੱਸਿਅ ਕਿ “ਮਾਂ ਦਾ ਦੁੱਧ’’ ਨਵਜੰਮੇ ਬੱਚੇ ਲਈ ਸਰਵੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ। ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਹਨਾਂ ਦੇ ਸਰੀਰਕ ਤੇ ਮਾਨਸੀਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ
ਡਾ. ਰਜਿੰਦਰ ਸਿੰਗਲਾ ਜ਼ਿਲਾ ਟੀਕਾਕਰਨ ਅਫਸਰ ਕਮ ਨੋਡਲ ਅਫਸਰ ਨੇ ਦੱਸਿਆ ਕਿ ਮਾਂ ਦਾ ਦੁੱਧ ਚੁੰਘਾੳਣ ਸਮੇਂ ਕੁੱਝ ਖਾਸ ਗੱਲਾਂ ਦਾ ਧਿਆਨ ਰੱਖਣਾ ਜ਼ਰੂਰੀ ਹੈ ਜਿਵੇਂ ਕਿ ਬੱਚੇ ਨੂੰ ਹਮੇਸ਼ਾ ਬੈਠ ਕੇ ਦੁੱਧ ਚੁੰਘਾਉਣਾ, ਬੱਚੇ ਨੂੰ ਦੁੱਧ ਚੁੰਘਾਉਣ ਸਮੇਂ ਮਨ ਵਿੱਚ ਚੰਗੇ ਵਿਚਾਰ ਲਿਆਉਣੇ, ਦੁੱਧ ਚੁੰਘਾਉਣ ਤੋਂ ਬਾਅਦ ਬੱਚੇ ਨੂੰ ਛਾਤੀ ਨਾਲ ਲਾ ਕੇ ਡਕਾਰ ਦਿਵਾਉਣਾ ਆਦਿ।
ਸਿਹਤ ਵਿਭਾਗ ਬਰਨਾਲਾ ਦੇ ਮਾਸ ਮੀਡੀਆ ਵਿੰਗ ਤੋਂ ਕੁਲਦੀਪ ਸਿੰਘ ਮਾਨ ਜ਼ਿਲਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਉਨਾਂ ਵੱਲੋਂ ਸਮੇਂ ਸਮੇਂ ’ਤੇ ਜਾਗਰੂਕਤਾ ਦਿਵਸਾਂ ’ਤੇ ਸਾਰੇ ਜ਼ਿਲੇ ਵਿਚ ਬਲਾਕ ਅਕਸਟੈਂਸ਼ਨ ਐਜੂਕੇਟਰਾਂ ਤੇ ਸਮੂਹ ਸਿਹਤ ਕਰਮੀਆਂ ਦੀ ਮਦਦ ਨਾਲ ਪਿੰਡ ਪੱਧਰ ਤੱਕ ਜਾਗਰੂਕ ਕੀਤਾ ਜਾ ਰਿਹਾ ਹੈ।