ਮਾਪੇ ਅਧਿਆਪਕ ਮਿਲਣੀ ਵਿੱਚ ਮਾਪੇ, ਵਿਦਿਆਰਥੀਆਂ ਤੇ ਅਧਿਆਪਕਾਂ ਵਿੱਚ ਵੇਖਣ ਨੂੰ ਮਿਲਿਆ ਭਾਰੀ ਉਤਸ਼ਾਹ

Sorry, this news is not available in your requested language. Please see here.

ਬਰਨਾਲਾ, 6 ਫਰਵਰੀ 2025

ਸਿੱਖਿਆ ਵਿਭਾਗ ਦੀ ਹਦਾਇਤ ਤਹਿਤ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸੇ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਮੈਡਮ ਮਲਕਾ ਰਾਣੀ , ਡਿਪਟੀ ਡੀਈਓ ਡਾਕਟਰ ਬਰਜਿੰਦਰ ਪਾਲ ਸਿੰਘ, ਬੀਐਨਓਜ ਹੈਡ ਮਿਸਟਰਸ ਹਰਪ੍ਰੀਤ ਕੌਰ, ਸਰੇਸ਼ਟਾ ਸ਼ਰਮਾ, ਜਸਵਿੰਦਰ ਸਿੰਘ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਸ਼ਿਰਕਤ ਕੀਤੀ ਗਈ।

ਡੀਈਓ ਮੈਡਮ ਮਲਕਾ ਰਾਣੀ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਮਾਪਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਗੁਣਾਤਮਿਕ ਵਿੱਦਿਆ ਪ੍ਰਦਾਨ ਕਰਕੇ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਹਨਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕੀਤੀ ਗਈ। ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ, ਸਰਕਾਰੀ ਸਕੂਲਾਂ ਦੇ ਬੇਹਤਰੀਨ ਬੁਨਿਆਦੀ ਢਾਂਚੇ, ਵੱਖ ਵੱਖ ਲੈਬਾਂ, ਵਜ਼ੀਫਿਆਂ ਬਾਰੇ ਦੱਸਿਆ ਗਿਆ।

ਇਸ ਮੌਕੇ ਐਸਐਮਸੀ ਮੈਂਬਰਾਂ, ਪਤਵੰਤੇ ਸੱਜਣਾਂ, ਮਾਪਿਆਂ ਨੂੰ ਵਿਦਿਆਰਥੀਆਂ ਦੀ ਸਕੂਲ ਵਿੱਚ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਅਤੇ ਦਾਖ਼ਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੈਗਾ ਪੀਟੀਐਮ ਦੌਰਾਨ ਵੱਖ-ਵੱਖ ਸਕੂਲਾਂ ਵਿੱਚ ਮਾਪਿਆਂ ਦੀ ਹਾਜ਼ਰੀ ਵਿੱਚ 100% ਹਾਜ਼ਰੀ ਵਾਲੇ ਅਤੇ ਪਹਿਲੀ ਪੁਜੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।