ਮਿਸ਼ਨ ਫਤਿਹ: ਕੋਵਿਡ-19 ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ

mission fateh

Sorry, this news is not available in your requested language. Please see here.

ਕਰੋਨਾ ਦੇ ਲੱਛਣ ਜਾਪਣ ’ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ ਦੀ ਅਪੀਲ  
ਬਰਨਾਲਾ, 14 ਅਗਸਤ
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਸ ਤਹਿਤ ਪਵਨ ਕੁਮਾਰ ਜ਼ਿਲ੍ਹਾ ਮਾਸ ਮੀਡੀਆ ਅਫਸਰ, ਕੁਲਦੀਪ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਸਿਹਤ ਕਰਮਚਾਰੀਆਂ ਵੱਲੋਂ ਸੱਥਾਂ, ਬੱਸ ਸਟੈਂਡ, ਗਲੀ-ਮੁਹੱਲਿਆਂ ਅਤੇ ਦੁਕਾਨਾਂ ’ਤੇ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਗਿਆ ਅਤੇ ਜਾਗਰੂਕਤਾ ਪੈਂਫਲੈਟ ਅਤੇ ਦੁਕਾਨਾਂ ’ਤੇ ਲਗਾਉਣ ਲਈ ਸਟਿੱਕਰ ਵੰਡੇ ਗਏ ਗਏ।
ਇਸ ਮੌਕੇ ਜਨਤਾ ਨੂੰ ਦੱਸਿਆ ਗਿਆ ਕਿ ਘਰ ਤੋਂ ਜ਼ਰੂਰੀ ਲੋੜ ਸਮੇਂ ਹੀ ਬਾਹਰ ਜਾਇਆ ਜਾਵੇ, ਜਾਣ ਸਮੇਂ ਆਪਣਾ ਮੂੰਹ ਮਾਸਕ ਜਾਂ ਰੁਮਾਲ ਨਾਲ ਢਕ ਕੇ ਰੱਖਿਆ ਜਾਵੇ, ਭੀੜ ਵਾਲੀ ਜਗ੍ਹਾ ’ਤੇ 6 ਫੁੱਟ ਦੀ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਨਾਲ ਧੋਣਾ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਦੱਸਿਆ ਕਿ ਜ਼ਰੂਰੀ ਸਾਵਧਾਨੀਆਂ ਵਰਤਣ ਦੇ ਨਾਲ ਨਾਲ 10 ਸਾਲ ਤੋਂ ਛੋਟੀ ਉਮਰ ਦੇ ਬੱਚੇ, 65 ਸਾਲ ਤੋਂ ਵੱਡੀ ਉਮਰ ਦੇ ਬਜ਼ੁਰਗ, ਗਰਭਵਤੀ ਔਰਤਾਂ, ਕਿਸੇ ਪੁਰਾਣੀ ਬਿਮਾਰੀ ਤੋਂ ਪੀੜਤ ਆਪਣੇ ਘਰ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ। ਕੋਰੋਨਾ ਪਾਜ਼ੇਟਿਵ ਦੇ ਸੰਪਰਕ ’ਚ ਆਉਣ ਵਾਲੇ ਵਿਅਕਤੀ ਜਾਂ ਖਾਂਸੀ, ਜੁਕਾਮ, ਬੁਖ਼ਾਰ, ਸਾਹ ਲੈਣ ’ਚ ਤਕਲ਼ੀਫ ਦੇ ਲੱਛਣਾ ਵਾਲਾ ਜਾਂ ਕੋਈ ਵਿਅਕਤੀ ਬਾਹਰੋਂ ਆਇਆ ਵਿਅਕਤੀ ਆਪਣੀ ਜਾਂਚ ਲਈ ਸਿਹਤ ਵਿਭਾਗ ਨਾਲ ਸੰਪਰਕ ਕਰੇ।