ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਕਾਮਯਾਬੀ ਲਈ ਬੱਡੀ ਪੁੱਛਣਗੇ ਇੱਕ ਦੂਜੇ ਨੂੰ ਸਵਾਲ

Sorry, this news is not available in your requested language. Please see here.

ਈਚ ਵਨ – ਆਸਕ ਵਨ” ਮੁਹਿੰਮ ਨੂੰ ਮਿਲਣ ਲੱਗਾ ਭਰਵਾਂ ਹੁੰਗਾਰਾ
ਤਰਨਤਾਰਨ 25 ਦਸੰਬਰ :
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਗੁਣਾਤਮਿਕ ਸਿੱਖਿਆ ਦੇਣ ਲਈ ਸਿੱਖਿਆ ਵਿਭਾਗ ਨਿਰੰਤਰ ਯਤਨਸ਼ੀਲ ਹੈ।ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਵਿਦਿਆਰਥੀਆਂ ਨੂੰ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਹਿੱਤ ਬੱਡੀ ਗਰੁੱਪਾਂ ਦੀ ਭੂਮਿਕਾ ਨੂੰ ਵੀ ਅਹਿਮ ਮੰਨਦਿਆਂ “ਈਚ ਵਨ – ਆਸਕ ਵਨ” ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਇੱਕ ਦੂਜੇ ਨੂੰ ਪਾਠਕ੍ਰਮ ਵਿੱਚੋਂ ਸਵਾਲ ਪੁੱਛ ਰਹੇ ਹਨ ਅਤੇ ਜਵਾਬ ਵੀ ਦੇ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਤਨਾਮ ਸਿੰਘ ਬਾਠ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਅਤੇ ਸ੍ਰੀ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ `ਈਚ ਵਨ-ਆਸਕ ਵਨ` ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਪਾਠਕ੍ਰਮ ਵਿਚਲੇ ਸਵਾਲ ਆਪਣੇ ਸਹਿਪਾਠੀ ਅਤੇ ਬੱਡੀ ਪਾਸੋਂ ਪੁੱਛਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਬੱਚੇ ਦੀ ਸੋਚ ਵਿਕਸਿਤ ਹੁੰਦੀ ਹੈ ਅਤੇ ਜਿਸ ਵਿਦਿਆਰਥੀ ਨੂੰ ਇਸਦਾ ਸਹੀ ਜਵਾਬ ਪਤਾ ਹੁੰਦਾ ਹੈ ਉਸਦੀ ਦੁਹਰਾਈ ਹੋ ਜਾਂਦੀ ਹੈ ਅਤੇ ਉਸਦਾ ਸ਼ੰਕਾ ਦੂਰ ਹੋ ਜਾਂਦਾ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਰਤੋਵਾਲ ਦੇ ਪ੍ਰਿੰਸੀਪਲ ਨਰਿੰਦਰ ਸਿੰਘ ਨੇ `ਈਚ ਵਨ-ਆਸਕ ਵਨ` ਸਬੰਧੀ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਸਿੱਖਿਆ ਵਿਭਾਗ ਵੱਲੋਂ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਜਿਹਨਾਂ ਵਿੱਚ ਇੰਗਲਿਸ਼ ਬੂਸਟਰ ਕਲੱਬ, ਪੰਜਾਬ ਪ੍ਰਾਪਤੀ ਸਰਵੇਖਣ, ਘਰ ਬੈਠੇ ਆਨ ਲਾਈਨ ਸਿੱਖਿਆ ਆਦਿ ਹਨ ਜਿਸ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਕੌਸ਼ਲਾਂ ਵਿੱਚ ਭਾਰੀ ਨਿਖ਼ਾਰ ਆਇਆ ਹੈ।
ਪਿਛਲੇ ਸਾਲ ਵਾਂਗ ਇਸ ਸਾਲ ਵੀ ਮਿਸ਼ਨ ਸ਼ਤ ਪ੍ਰਤੀਸ਼ਤ ਲਈ ਸਿੱਖਿਆ ਵਿਭਾਗ ਨੇ ਮਾਪਿਆਂ ਦੇ ਨਾਲ ਰਾਬਤਾ ਕਾਇਮ ਕਰਕੇ ਵਿਦਿਆਰਥੀਆਂ ਦੀ ਪ੍ਰਗਤੀ ਬਾਰੇ ਰਿਪੋਰਟ ਦੇਣੀ ਜਾਰੀ ਰੱਖੀ, ਜਿਸ ਨਾਲ ਮਾਪਿਆਂ ਅਤੇ ਆਮ ਅਤੇ ਖਾਸ ਲੋਕਾਂ ਦਾ ਵਿਸ਼ਵਾਸ ਸਰਕਾਰੀ ਸਕੂਲਾਂ ਵਿੱਚ ਹੋਰ ਵਧਿਆ ਹੈ। ਇਸ ਦੇ ਨਾਲ ਹੀ ਇਸ ਵਾਰ ਸਿੱਖਿਆ ਵਿਭਾਗ ਦੀ ਇੱਕ ਹੋਰ ਪਹਿਲਕਦਮੀ `ਈਚ ਵਨ-ਆਸਕ ਵਨ` ਵੀ ਜੁੜ ਗਈ ਹੈ ਜਿਸ ਦੌਰਾਨ ਵਿਦਿਆਰਥੀ ਆਪਣੇ ਸਕੂਲ ਦੇ ਦੂਜੇ ਵਿਦਿਆਰਥੀ ਜਾਂ ਬੱਡੀ ਤੋਂ ਪਾਠਕ੍ਰਮ ਸਬੰਧੀ ਸਵਾਲ ਪੁੱਛੇਗਾ ਅਤੇ ਲੋੜ ਪੈਣ `ਤੇ ਸਕੂਲ ਦੇ ਵਿਸ਼ਾ ਅਧਿਆਪਕ ਪਾਸੋਂ ਸ਼ੰਕਿਆਂ ਦਾ ਨਿਵਾਰਣ ਵੀ ਕਰੇਗਾ।
ਇਸ ਸਬੰਧੀ ਉਹਨਾਂ ਕਿਹਾ ਕਿ ਉਹਨਾਂ ਨੂੰ ਪੱਕਾ ਵਿਸ਼ਵਾਸ਼ ਹੈ ਕਿ ਇਸ ਮੁਹਿੰਮ ਨਾਲ ਵਿਦਿਆਰਥੀ ਨਵੇਂ ਕੀਰਤੀਮਾਨ ਸਥਾਪਿਤ ਕਰਨਗੇ ਅਤੇ ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ ਵਿੱਚ ਹੋਰ ਵੀ ਸਾਕਾਰਾਤਮਕ ਵਾਧਾ ਹੋਵੇਗਾ।