ਮੀਤ ਹੇਅਰ ਵੱਲੋਂ ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

Sorry, this news is not available in your requested language. Please see here.

ਸ੍ਰੀ ਦਰਬਾਰ ਸਾਹਿਬ ਦੇ ਨੇੜਲੇ ਇਲਾਕੇ ਨੂੰ 2 ਮਹੀਨਿਆਂ ਵਿੱਚ ਕੂੜੇ ਤੋਂ ਮੁਕਤ ਕੀਤਾ ਜਾਵੇ – ਮੀਤ ਹੇਅਰ

ਅਟਾਰੀ ਸਰਹੱਦ ਤੇ ਸੈਲਾਨੀਆਂ ਲਈ ਬਿਹਤਰ ਸਹੂਲਤਾਂ ਦਿੱਤੀਆਂ ਜਾਣ – ਧਾਲੀਵਾਲ

ਅੰਮ੍ਰਿਤਸਰ, 23 ਜਨਵਰੀ 2024 

ਜਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਹੇਅਰਜਿੰਨਾ ਨੂੰ ਅੰਮ੍ਰਿਤਸਰ ਤੇ ਤਰਨਤਾਰਨ ਜਿਲਿਆਂ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸੌਂਪੀ ਗਈ ਹੈਨੇ ਮੀਟਿੰਗ ਵਿਚ ਜਿਲ੍ਹਾ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਡੀ ਜਾਵੇ। ਉਨਾਂ ਕਿਹਾ ਕਿ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਦੇ ਆਲ੍ਹੇ ਦੁਆਲੇ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ ਅਤੇ ਇਸ ਇਲਾਕੇ ਦੇ ਕੂੜੇ ਨੂੰ ਗਿੱਲਾ ਅਤੇ ਸੁੱਕਾ ਦੋ ਹਿੱਸਿਆਂ ਵਿੱਚ ਚੁੱਕਣ ਦਾ ਪ੍ਰਬੰਧ ਦੋ ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇ।

ਉਨਾਂ ਕਿਹਾ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਨਾ ਹੋਵੇ ਅਤੇ ਲੋਕਾਂ ਦੇ ਕੰਮ ਸਮੇਂ ਸਿਰ ਹੋਣ ਇਸ ਗੱਲ ਉਤੇ ਧਿਆਨ ਕੇਂਦਰਿਤ ਕਰੋ। ਸ਼ਹਿਰ ਵਿਚ ਕੂੜੇ ਪ੍ਰਬੰਧਨ ਦਾ ਹਵਾਲਾ ਲੈਂਦੇ ਹੋਏ ਉਨਾਂ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਅਗਲੀ ਮੀਟਿੰਗ ਤੱਕ ਵਿਸਥਾਰਤ ਰਿਪੋਰਟ ਦੇਣ ਲਈ ਕਿਹਾ। ਉਨਾਂ ਕਿਹਾ ਕਿ ਸਾਫ-ਸੁਥਰਾ ਵਾਤਾਵਰਣ ਸਿਰਜਣ ਦਾ ਜਿੰਮਾ ਸਾਡੇ ਸਾਰਿਆਂ ਉਤੇ ਹੈ ਅਤੇ ਇਹ ਸਾਡੇ ਤੇ ਸਾਡੇ ਭਵਿੱਖ ਲਈ ਜ਼ਰੂਰੀ ਹੈ।  ਉਨਾਂ ਨੇ ਜਿਲ੍ਹੇ ਵਿੱਚ ਬਣ ਰਹੇ ਯੂਨਿਟੀ ਮਾਲਸਵਦੇਸ਼ ਦਰਸ਼ਨ ਅਧੀਨ ਹੋ ਰਹੇ ਕੰਮਸਮਾਰਟ ਸਿਟੀਮਨਰੇਗਾਲੋਕ ਨਿਰਮਾਣ ਵਿਭਾਗਪੰਚਾਇਤ ਵਿਭਾਗ ਅਤੇ ਹੋਰ ਵਿਭਾਗਾਂ ਵਿੱਚ ਚੱਲ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ।

ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਅਟਾਰੀ ਸਰਹੱਦ ਵਿਖੇ ਰੋਜ਼ਾਨਾ ਆਉਂਦੇ ਹਜ਼ਾਰਾਂ ਸੈਲਾਨੀਆਂ ਦੀ ਸਹੂਲਤ ਲਈ ਵਧੀਆ ਬੁਨਿਆਦੀ ਢਾਂਚਾ ਵਿਕਸਿਤ ਕਰਨ ਤੇ ਜੋਰ ਦਿੱਤਾ। ਉਨਾਂ ਕਿਹਾ ਕਿ ਪਿੰਡਾਂ ਵਿੱਚ ਮਨਰੇਗਾ ਅਧੀਨ ਵੱਧ ਤੋਂ ਵੱਧ ਕੰਮ ਕਰਵਾ ਕੇ ਜਿੱਥੇ ਪਿੰਡਾ ਨੂੰ ਵਿਕਸਿਤ ਕੀਤਾ ਜਾਵੇ ਉਥੇ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ। ਇਸ ਮੌਕੇ ਸ: ਧਾਲੀਵਾਲ ਨੇ ਸ਼ਹਿਰਾਂ ਤੇ ਪਿੰਡਾਂ ਵਿਚ ਹਰੇਕ ਵਿਭਾਗ ਵੱਲੋਂ ਕਰਵਾਏ ਜਾਂਦੇ ਕੰਮਾਂ ਦੇ ਵੇਰਵੇ ਲਏ ਅਤੇ ਉਸ ਉਤੇ ਵਿਸਥਾਰ ਵਿਚ ਚਰਚਾ ਕੀਤੀ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਜੋ ਵੀ ਆਦੇਸ਼ ਪ੍ਰਾਪਤ ਹੋਣਗੇਸਾਰੇ ਅਧਿਕਾਰੀ ਉਸ ਉਤੇ ਇਮਾਨਦਾਰੀ ਨਾਲ ਕੰਮ ਕਰਨਗੇ।

ਮੀਟਿੰਗ ਵਿਚ ਵਿਧਾਇਕ ਸ ਜਸਵਿੰਦਰ ਸਿੰਘ ਰਮਦਾਸਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘਸ੍ਰੀ ਪਰਮਜੀਤ ਕੌਰਸ੍ਰੀਮਤੀ ਅਮਨਦੀਪ ਕੌਰ ਐਸ.ਡੀ.ਐਮਜ਼ ਸਾਹਿਬਾਨਆਰ.ਟੀ.ਏ. ਸ: ਅਰਸ਼ਦੀਪ ਸਿੰਘਚੇਅਰਮੈਲ ਸ: ਜਸਪ੍ਰੀਤ ਸਿੰਘ ਡਾਇਰੈਕਟਰ ਲੋਕ ਸੰਪਰਕ ਜੀ.ਐਨ.ਡੀ.ਯੂ. ਸ੍ਰੀ ਪਰਵੀਨ ਪੂਰੀ ਅਤੇ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਪਸ਼ਨ

ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਸ੍ਰੀ ਗੁਰਮੀਤ ਸਿੰਘ ਮੀਤ ਹੇਅਰਸ. ਕੁਲਦੀਪ ਸਿੰਘ ਧਾਲੀਵਾਲ