ਬਰਨਾਲਾ, 13 ਫਰਵਰੀ 2025
ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ.ਜਗਦੀਸ਼ ਸਿੰਘ ਨੇ ਸਾਉਣੀ 2025 ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਖਾਦ, ਕੀਟਨਾਸ਼ਕ ਅਤੇ ਬੀਜ ਡੀਲਰਾਂ ਨਾਲ ਜ਼ਿਲ੍ਹਾ ਦਫਤਰ ਵਿਚ ਮੀਟਿੰਗ ਕੀਤੀ ਗਈ ਜਿਸ ਵਿੱਚ ਉਨ੍ਹਾਂ ਨੇ ਡੀਲਰਾਂ ਨੂੰ ਮੱਕੀ ਅਤੇ ਮੂੰਗੀ ਦੇ ਬੀਜਾਂ, ਕੀਟਨਾਸ਼ਕ ਅਤੇ ਖਾਦਾਂ ਸਮੇ ਸਿਰ ਕਿਸਾਨਾਂ ਨੂੰ ਮੁਹੱਈਆ ਕਰਾਉਣ ਲਈ ਹਦਾਇਤ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਕਿਸੇ ਵੀ ਪ੍ਰਕਾਰ ਦੀ ਕਮੀ ਨਾ ਆ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਡੀਲਰਾਂ ਨੂੰ ਖਾਦਾਂ ਨਾਲ ਕੋਈ ਵੀ ਵਸਤੋਂ ਦੀ ਟੈਗਿੰਗ ਨਾ ਕਰਨ ਦੀ ਹਦਾਇਤ ਕੀਤੀ ਗਈ। ਜੇਕਰ ਕਿਸੇ ਵੀ ਡੀਲਰ ਵੱਲੋਂ ਟੈਗਿੰਗ ਕੀਤੀ ਜਾਂ ਐਕਟ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਐਫ.ਸੀ.ਓ 1985 ਅਧੀਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸਮੂਹ ਡੀਲਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਾਦਾਂ ਦੇ ਸਟਾਕ ਅਤੇ ਰੇਟ ਨੂੰ ਦਰਸਾਉਂਦਾ ਸਟਾਕ ਬੋਰਡ ਲਗਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਮੀਟਿੰਗ ਵਿੱਚ ਡਾ. ਸਤਨਾਮ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਸ੍ਰੀ ਸੁਨੀਲ ਕੁਮਾਰ ਖੇਤੀਬਾੜੀ ਉਪ ਨਿਰੀਖਕ ਤੋਂ ਇਲਾਵਾ ਬਰਨਾਲਾ ਦੇ ਸਮੂਹ ਡੀਲਰਾਂ ਨੇ ਭਾਗ ਲਿਆ।

हिंदी






