‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਜ਼ੀਰਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ 

_Chief Minister's Pilgrimage Scheme
 ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਜ਼ੀਰਾ ਤੋਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ 

Sorry, this news is not available in your requested language. Please see here.

ਹਲਕਾ ਜ਼ੀਰਾ ਤੋਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਕਰਨਗੇ ਸ਼ਰਧਾਲੂ
ਤੀਰਥ ਯਾਤਰਾ ਤੇ ਜਾਣ ਵਾਲੇ ਯਾਤਰੀਆਂ ਦਾ ਕਰਵਾਇਆ ਗਿਆ ਮੈਡੀਕਲ ਚੈੱਕਅਪ ਅਤੇ ਦਿੱਤੇ ਗਏ ਤੀਰਥ ਯਾਤਰਾ ਦੇ ਬੈਗ

ਜ਼ੀਰਾ(ਫਿਰੋਜ਼ਪੁਰ) 5 ਜਨਵਰੀ 2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਐਸ.ਡੀ.ਐਮ. ਜ਼ੀਰਾ ਸ੍ਰੀ ਗੁਰਮੀਤ ਸਿੰਘ ਅਤੇ  ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਦੇ ਭਰਾ ਸ੍ਰੀ ਨਰਿੰਦਰ ਕਟਾਰੀਆ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ  ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਐਸ.ਡੀ.ਐਮ. ਜ਼ੀਰਾ ਸ੍ਰੀ ਗੁਰਮੀਤ ਸਿੰਘ ਅਤੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਦੇ ਭਰਾ ਸ੍ਰੀ ਨਰਿੰਦਰ ਕਟਾਰੀਆ ਨੇ ਵਿਧਾਨ ਸਭਾ ਹਲਕਾ ਜ਼ੀਰਾ ਤੋਂ  ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ  ਹਲਕੇ ਤੋਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਨਾ ਦੇਵੀ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਜੀ  ਦੀ ਯਾਤਰਾ ਕਰਵਾਈ ਜਾਵੇਗੀ। ਇਸ ਮੌਕੇ ਬੱਸ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਚੈਕਅੱਪ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ।

ਇਸ ਮੌਕੇ ਸ੍ਰੀ ਜੁਗਰਾਜ ਸਿੰਘ ਸੁਪਰਡੈਂਟ,  ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।