ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Sorry, this news is not available in your requested language. Please see here.

ਪਠਾਨਕੋਟ, 25 ਨਵੰਬਰ:

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਹਰੇਕ ਵਿਧਾਨ ਸਭਾ ਖੇਤਰ ਵਿੱਚੋਂ 2/3 ਬੱਸਾਂ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਚਲਾਈਆਂ ਜਾਣਗੀਆਂ, ਜਿਸ ਅਧੀਨ ਅੱਜ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਡਿਪਟੀ ਕਮਿਸਨਰ ਕੈਂਪ ਆਫਿਸ ਮਾਧੋਪੁਰ ਵਿਖੇ ਸਬੰਧਤ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਪਠਾਨਕੋਟ, ਡਾ. ਆਦਿੱਤੀ ਸਲਾਰੀਆਂ ਸਿਵਲ ਸਰਜਨ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸਨ ਕਰਵਾਉਂਣ ਦੇ ਉਦੇਸ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸੁਰੂ ਕੀਤੀ ਜਾ ਰਹੀ ਹੈ। ਜਿਸ ਅਧੀਨ ਤੀਰਥ ਯਾਤਰਾ ਲਈ ਹਰ ਚੋਣ ਹਲਕੇ ਵਿਚੋਂ 2/3 ਬੱਸਾਂ ਹਰ ਮਹੀਨੇ ਵੱਖ ਵੱਖ ਸਥਾਨਾਂ ਲਈ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਤੀਰਥ ਯਾਤਰਾ ਸਕੀਮ ਵਿਚ ਧਾਰਮਿਕ ਸਥਾਨਾਂ ਦੇ ਸਰਕਟ ਨਿਰਧਾਰਤ ਕੀਤੇ ਗਏ ਹਨ ਜਿਸ ਅਧੀਨ (1) ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਤਲਵੰਡੀ ਸਾਬੋ ਅਤੇ ਆਨੰਦਪੁਰ ਸਾਹਿਬ, ਪੰਜਾਬ,(2) ਮਾਤਾ ਜਵਾਲਾਜੀ, ਮਾਤਾ ਚਿੰਤਪੂਰਨੀ ਜੀ, ਮਾਤਾ ਨੈਣਾਂ ਦੇਵੀ ਜੀ, ਹਿਮਾਚਲ ਪ੍ਰਦੇਸ਼ (3) ਮਾਤਾ ਵੈਸ਼ਨੂੰ ਦੇਵੀ ਜੀ, ਜੰਮੂ ਅਤੇ ਕਸ਼ਮੀਰ ਅਤੇ (4) ਸਾਲਾਸਰ ਬਾਲਾਜੀ ਧਾਮ ਅਤੇ ਖਾਟੂ ਸਿਆਮ ਧਾਮ, ਰਾਜਸਥਾਨ Ñਲਈ ਚਲਾਈਆਂ ਜਾਣਗੀਆਂ। ਜਿਸ ਦਾ ਪਲਾਨ ਆਉਂਣ ਤੇ ਹਰੇਕ ਵਿਧਾਨ ਸਭਾ ਖੇਤਰ ਅੰਦਰ ਇੱਕ ਸਥਾਨ ਨਿਰਧਾਰਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸਨਾਂ ਲਈ ਚਲਾਈ ਜਾ ਰਹੀਆਂ ਬੱਸਾਂ ਫ੍ਰੀ ਹਨ ਅਤੇ ਯਾਤਰਾ ਦੋਰਾਨ ਰਾਤ ਰਹਿਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਮੀਟਿੰਗ ਦੋਰਾਨ ਉਪਰੋਕਤ ਯਾਤਰਾ ਦੇ Ñਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦੇ Ñਲਈ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।