ਮੇਅਰ ਵਲੋਂ ਸਿਟੀ ਸੈਂਟਰ ਤੋਂ ਬਨਣ ਵਾਲੀ ਸੜਕ ਦੇ ਕੰਮ ਦੀ ਸੁਰੂਆਤ, 14.05 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਕੰਮ

Sorry, this news is not available in your requested language. Please see here.

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ’ਚ ਸ਼ਹਿਰ ਦੇ ਸਾਰੇ ਖੇਤਰਾਂ ’ਚ ਹੋਵੇਗਾ ਰਿਕਾਰਡ ਤੋੜ ਵਿਕਾਸ : ਸੁਰਿੰਦਰ ਕੁਮਾਰ ਸ਼ਿੰਦਾ
ਹੁਸ਼ਿਆਰਪੁਰ, 22 ਅਪ੍ਰੈਲ: ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ ਨੇ ਸਥਾਨਕ ਸਿਟੀ ਸੈਂਟਰ ਤੋਂ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਦੀ ਇਹ ਮੁੱਖ ਸੜਕ ਦਾ ਕੰਮ 14.05 ਲੱਖ ਰੁਪਏ ਦੀ ਲਾਗਤ ਨਾਲ ਕੁਝ ਹੀ ਦਿਨਾਂ ਵਿੱਚ ਮੁਕੰਮਲ ਹੋਣ ਉਪਰੰਤ ਲੋਕਾਂ ਨੂੰ ਆਵਾਜਾਈ ਵਿੱਚ ਸੌਖ ਮਿਲੇਗੀ।
ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਵੇਲੇ ਮੇਅਰ ਨੇ ਕਿਹਾ ਕਿ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ਵਿੱਚ ਸ਼ਹਿਰ ਦੇ ਸਾਰੇ ਖੇਤਰਾਂ ਅੰਦਰ ਰਿਕਾਰਡਤੋੜ ਵਿਕਾਸ ਹੋਵੇਗਾ। ਉਨ੍ਹਾਂ ਦੱਸਿਆ ਕਿ ਉਦਯੋਗ ਮੰਤਰੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਦੇ ਹਰ ਇਕ ਵਾਰਡ ਵਿੱਚ ਲੋਕਾਂ ਦੀ ਸਹੂਲਤ ਮੁਤਾਬਕ ਲਾਮਿਸਾਲ ਵਿਕਾਸ ਕਾਰਜ ਕਰਵਾਏ ਹਨ ਅਤੇ ਇਸ ਲੜੀ ਨੂੰ ਪੂਰੀ ਰਫਤਾਰ ਨਾਲ ਅੱਗੋਂ ਵੀ ਜਾਰੀ ਰੱਖਦਿਆਂ ਭਵਿੱਖ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਵੇਗਾ।  ਇਸ ਮੌਕੇ ਸੀਨੀਅਰ ਡਿਪਟੀ ਕਮਿਸ਼ਨਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਫਾਇਨਾਂਸ ਕਮੇਟੀ ਬਲਵਿੰਦਰ ਕੁਮਾਰ ਬਿੰਦੀ, ਕੌਂਸਲਰ ਮੁਕੇਸ਼ ਮੱਲ, ਸਾਬਕਾ ਕੌਂਸਲਰ ਕਮਲ ਕਟਾਰੀਆ, ਮਨਜੀਤ ਸਿੰਘ, ਸ਼ਾਮ ਸੁੰਦਰ ਸ਼ਰਮਾ, ਸ਼ਾਦੀ ਲਾਲ ਆਦਿ ਮੌਜੂਦ ਸਨ।