ਮੇਅਰ ਸੁਖਦੀਪ ਸਿੰਘ ਤੇਜਾ ਤੇ ਚੇਅਰਮੈਨ ਕਸਤੂਰੀ ਲਾਲ ਸੇਠ ਨੇ ਗੁਰੂ ਨਾਨਕ ਕਲੋਨੀ ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

Sorry, this news is not available in your requested language. Please see here.

ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ – ਮੇਅਰ ਸੁਖਦੀਪ ਸਿੰਘ ਤੇਜਾ
ਬਟਾਲਾ, 7 ਜੁਲਾਈ 2021  ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਮੇਅਰ ਸ. ਸੁਖਦੀਪ ਸਿੰਘ ਤੇਜਾ ਵੱਲੋਂ ਵਾਰਡ ਨੰਬਰ 31 ਗੁਰੂ ਨਾਨਕ ਕਲੋਨੀ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਤੇ ਹੋਰ ਮੋਹਤਬਰ ਵੀ ਮੌਜੂਦ ਸਨ। ਗੁਰੂ ਨਾਨਕ ਕਲੋਨੀ ਵਿੱਚ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ।
ਮੇਅਰ ਸ. ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਬਟਾਲਾ ਸ਼ਹਿਰ ਦਾ ਰਿਕਾਰਡ ਵਿਕਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਗਲੀ ਮੁਹੱਲੇ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਮੁਰਤ ਯੋਜਨਾ ਤਹਿਤ ਸੀਵਰੇਜ ਤੇ ਜਲ ਸਪਲਾਈ ਦੀਆਂ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ ਅਤੇ ਇੰਟਰਲਾਕ ਅਤੇ ਸੀ.ਸੀ. ਫਲੋੋਰਿੰਗ ਰਾਹੀਂ ਸੜਕਾਂ ਤੇ ਗਲੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਜਿਆਦਾਤਰ ਇਲਾਕਿਆਂ ਵਿਚ ਸੜਕਾਂ ਤੇ ਗਲੀਆਂ ਬਣ ਗਈਆਂ ਹਨ ਅਤੇ ਰਹਿੰਦੀਆਂ ਉੱਪਰ ਜਾਂ ਤਾਂ ਕੰਮ ਜਾਰੀ ਹੈ ਜਾਂ ਅਗਲੇ ਕੁਝ ਦਿਨਾਂ ਵਿੱਚ ਸ਼ੁਰੂ ਹੋ ਜਾਵੇਗਾ। ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਦਾ ਜਿਨ੍ਹਾਂ ਵਿਕਾਸ ਇਸ ਵਾਰ ਕਾਂਗਰਸ ਸਰਕਾਰ ਦੇ ਸਮੇਂ ਹੋਇਆ ਹੈ ਓਨੀ ਕਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।
ਇਸ ਮੌਕੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ ਨੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਕਾਸ ਪੱਖੋਂ ਹੁਣ ਬਟਾਲਾ ਦੀ ਨੁਹਾਰ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਕਰਵਾਏ ਵਿਕਾਸ ਨੂੰ ਹਮੇਸ਼ਾਂ ਯਾਦ ਰੱਖਣਗੇ।
ਇਸ ਮੌਕੇ ਐਕਸੀਨ ਰਮੇਸ਼ ਭਾਟੀਆ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰ ਗੌਤਮ ਸੇਠ ਗੁੱਡੂ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਰਾਜਾ ਗੁਰਬਖਸ਼ ਸਿੰਘ, ਹਰਪਾਲ ਸਿੰਘ ਖਾਲਸਾ, ਪੱਪੂ ਪਹਿਲਵਾਨ, ਸੁਰਜੀਤ ਸਿੰਘ, ਮਾਸਟਰ ਮੂਖਵਿੰਦਰ ਸਿੰਘ, ਦਲਬੀਰ ਸਿੰਘ, ਬਲਵਿੰਦਰ ਸਿੰਘ, ਤਰਸੇਮ ਸਿੰਘ, ਕਿ੍ਸ਼ਨ ਲਾਲ, ਕਸ਼ਮੀਰ ਸਿੰਘ, ਰਘੂਬੀਰ ਕੌਰ, ਠੇਕੇਦਾਰ ਸੋਨੀ ਸਾਹਿਬ, ਕਮਲ ਸ਼ਰਮਾ, ਜੱਗੀ, ਜੇ.ਈ. ਧੀਰਜ ਸਹੋਤਾ, ਪੇ੍ਮਨਾਥ ਮੌਜੂਦ ਸਨ।