ਮੇਜਰ ਡਾ. ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੱਲਪਮੈਂਟ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

AMIT MAHAJAN
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲਗਾਏ ਦਫਾ 144 ਦੇ ਹੁਕਮ ਕੀਤੇ ਜਾਰੀ

Sorry, this news is not available in your requested language. Please see here.

ਪਹਿਲ ਦੇ ਅਧਾਰ ’ਤੇ ਲੋਕਾਂ ਦੀ ਸਮੱਸਿਆਵਾਂ ਕੀਤੀਆਂ ਜਾਣਗੀਆਂ ਹੱਲ
ਗੁਰਦਾਸਪੁਰ, 14 ਜੁਲਾਈ 2021 ਮੇਜਰ ਡਾ. ਅਮਿਤ ਮਹਾਜਨ ਨੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੱਲਪਮੈਂਟ) ਗੁਰਦਾਸਪੁਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸ.ਡੀ.ਐਮ ਹੁਸ਼ਿਆਰਪੁਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਡਾ. ਮਹਾਜਨ ਪਠਾਨਕੋਟ ਵਿਖੇ ਕਮਿਸ਼ਨਰ ਨਗਰ ਨਿਗਮ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਮੇਜਰ ਡਾ. ਅਮਿਤ ਮਹਾਜਨ ਨੇ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਦੌਰਾਨ ਕਿਹਾ ਕਿ ਉਹ ਲੋਕਾਂ ਦੀ ਮੁਸ਼ਕਿਲਾਂ ਦੇ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ ਤੇ ਦਫਤਰ ਵਿਚ ਆਉਣ ਵਾਲੇ ਹਰ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਡਾ. ਮਹਾਜਨ ਨੇ ਅੱਗੇ ਕਿਹਾ ਜ਼ਿਲੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿਚ ਕੋਈ ਢਿੱਲਮੱਠ ਨਾ ਵਰਤਣ ਅਤੇ ਦਫਤਰਾਂ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇ। ਸਰਕਾਰ ਵਲੋਂ ਲੋਕਹਿੱਤ ਲਈ ਜ਼ਿਲੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਲੋਕਾਂ ਨੂੰ ਵਿਕਾਸ ਕਾਰਜਾਂ ਦਾ ਲਾਭ ਮਿਲ ਸਕੇ।