ਮੋਹਿੰਦਰ ਪਾਲ ਨੇ ਨਗਰ ਕੌਂਸਲ ਰਾਹੋਂ ਦੇ ਐਕਟਿੰਗ ਪ੍ਰਧਾਨ ਵਜੋਂ ਚਾਰਜ ਸੰਭਾਲਿਆ

Sorry, this news is not available in your requested language. Please see here.

ਰਾਹੋਂ/ਨਵਾਂਸ਼ਹਿਰ, 22 ਅਪ੍ਰੈਲ :
ਨਗਰ ਕੌਂਸਲ ਰਾਹੋਂ ਦੇ ਮੀਤ ਪ੍ਰਧਾਨ ਮਾਸਟਰ ਮੋਹਿੰਦਰ ਪਾਲ ਨੇ ਅੱਜ ਵਿਧਾਇਕ ਅੰਗਦ ਸਿੰਘ ਦੀ ਮੌਜੂਦਗੀ ਵਿਚ ਨਗਰ ਕੌਂਸਲ ਰਾਹੋਂ ਦੇ ਐਕਟਿੰਗ ਪ੍ਰਧਾਨ ਵਜੋਂ ਚਾਰਜ ਸੰਭਾਲਿਆ। ਉਹ ਨਵੇਂ ਚੁਣੇ ਗਏ ਪ੍ਰਧਾਨ ਅਮਰਜੀਤ ਸਿੰਘ ਦੇ ਰਸਮੀ ਤੌਰ ’ਤੇ ਅਹੁਦਾ ਸੰਭਾਲਣ ਤੱਕ ਇਹ ਜਿੰਮੇਵਾਰੀ ਨਿਭਾਉਣਗੇ। ਇਸ ਸਬੰਧੀ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਹੋਏ ਸਮਾਗਮ ਮੌਕੇ ਵਿਧਾਇਕ ਅੰਗਦ ਸਿੰਘ ਨੇ ਸਮੂਹ ਕੌਂਸਲਰਾਂ ਨੂੰ ਇਕ ਟੀਮ ਦੀ ਤਰਾਂ ਰਾਹੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਉਨਾਂ ਕਿਹਾ ਕਿ ਉਨਾਂ ਨੂੰ ਪੂਰੀ ਉਮੀਦ ਹੈ ਕਿ ਸਮੂਹ ਕੌਂਸਲਰ, ਧੜੇ ਅਤੇ ਪਾਰਟੀ ਆਦਿ ਤੋਂ ਉੱਪਰ ਉੱਠ ਕੇ ਕੇਵਲ ਸ਼ਹਿਰ ਦੀ ਤਰੱਕੀ ਅਤੇ ਨਗਰ ਵਾਸੀਆਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨਗੇ। ਇਸ ਮੌਕੇ ਹਾਜ਼ਰ ਕੌਂਸਲਰਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਰਾਹੋਂ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਵਿਚ ਕੋਈ ਕਸਰ ਨਹੀਂ ਛੱਡਣਗੇ ਅਤੇ ਸ਼ਹਿਰ ਦੀ ਬਿਹਤਰੀ ਲਈ ਕੀਤੇ ਜਾਣ ਵਾਲੇ ਹਰੇਕ ਕਾਰਜ ਵਿਚ ਆਪਣਾ ਪੂਰਾ ਸਹਿਯੋਗ ਦੇਣਗੇ। ਇਸ ਮੌਕੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਰਾਜੀਵ ਸਰੀਨ, ਕੌਂਸਲਰ ਮਨਦੀਪ ਕੌਰ, ਮਨਜੀਤ ਕੌਰ, ਦਵਿੰਦਰ ਕੁਮਾਰ, ਧਰਮਪਾਲ ਬੰਗੜ, ਹਰਸ਼ ਜੋਸ਼ੀ, ਗੁਰਮੇਲ ਰਾਮ, ਮੁਕੇਸ਼ ਚੋਪੜਾ (ਬੌਬੀ), ਮਾਸਟਰ ਬੂਟਾ ਰਾਮ, ਗੁਰਦੇਵ ਕੌਰ, ਤਜਿੰਦਰ ਕੌਰ ਸੋਇਤਾ, ਬਿਮਲਾ ਦੇਵੀ, ਸਰੂਪ ਬਡਵਾਲ ਅਤੇ ਅਜੇ ਕੁਮਾਰ ਹਾਜ਼ਰ ਸਨ।