ਮੌਜੂਦਾ ਸਮੇਂ ਕੈਂਸਰ ਤੋਂ ਬਚਾਅ ਸਬੰਧੀ ਜਾਗਰੂਕ ਹੋਣਾ ਬਹੁਤ ਜਰੂਰੀ : ਸਿਵਲ ਸਰਜਨ ਡਾ. ਕਵਿਤਾ ਸਿੰਘ

Sorry, this news is not available in your requested language. Please see here.

— ਬਿਨ੍ਹਾਂ ਕਾਰਨ ਸਰੀਰ ਵਿੱਚ ਕਮਜੋਰੀ ਆਉਣ ਤੇ ਡਾਕਟਰੀ ਸਲਾਹ ਲੈਣਾ ਬਹੁਤ ਜਰੂਰੀ
— ਰਾਸ਼ਟਰੀ ਕੈਂਸਰ ਚੇਤਨਾ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਵਿਖੇ ਕੀਤਾ ਜਾਗਰੂਕਤਾ ਪੋਸਟਰ ਜਾਰੀ

ਫਾਜ਼ਿਲਕਾ, 7 ਨਵੰਬਰ :

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਰਾਸ਼ਟਰੀ ਕੈਂਸਰ ਚੇਤਨਾ ਦਿਵਸ ਮਨਾਇਆ ਗਿਆ। ਇਸ ਤਹਿਤ ਫਾਜ਼ਿਲਕਾ ਦੇ ਸਿਵਲ ਸਰਜਨ (ਵਾਧੂ ਕਾਰਜਭਾਰ) ਡਾ. ਕਵਿਤਾ ਸਿੰਘ ਵੱਲੋਂ ਕੈਂਸਰ ਤੋਂ ਬਚਾਅ ਲਈ ਇਕ ਪੋਸਟਰ ਜਾਰੀ ਕੀਤਾ ਗਿਆ।

ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਕੈਂਸਰ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਹੋਣਾ ਬਹੁਤ ਹੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕੈਂਸਰ ਦੀ ਬਿਮਾਰੀ ਦੇ ਇਲਾਜ ਲਈ ਸਹਾਇਤਾ ਤਹਿਤ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਕੈਂਸਰ ਦੇ ਰੋਗੀਆਂ ਲਈ ਇੱਕ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਕੈਂਸਰ ਤੋਂ ਪੀੜਤ ਵਿਅਕਤੀ ਨੂੰ 1 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ, ਜੋ ਕਿ ਉਸ ਵੱਲੋਂ ਇਲਾਜ ਕਰਵਾਏ ਜਾ ਰਹੇ ਹਸਪਤਾਲ ਦੇ ਖਾਤੇ ਵਿੱਚ ਜਮ੍ਹਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਜੂਨ, 2011 ਵਿੱਚ ਸ਼ੁਰੂ ਹੋਈ ਸੀ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੀ ਜਾਣਕਾਰੀ ਲਈ ਵਿਅਕਤੀ ਟੋਲ ਫਰੀ ਮੈਡੀਕਲ ਹੈਲਪਲਾਈਨ ਨੰਬਰ 104 ਡਾਇਲ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਛਾਤੀ ਵਿੱਚ ਹੋਣ ਵਾਲੀਆਂ ਗਿਲਟੀਆਂ, ਮਾਹਵਾਰੀ ਬੰਦ ਹੋਣ ਤੋਂ ਬਾਅਦ ਖ਼ੂਨ ਜ਼ਿਆਦਾ ਪੈਣਾ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਭੁੱਖ ਨਾ ਲੱਗਣਾ ਅਤੇ ਲਗਾਤਾਰ ਵਜ਼ਨ ਦਾ ਘੱਟ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਿਰਿਆ ਵਿੱਚ ਅਚਾਨਕ ਬਦਲਾਓ ਆਉਣਾ, ਬਿਨਾਂ ਕਾਰਨ ਸਰੀਰ ਵਿੱਚ ਕਮਜ਼ੋਰੀ ਮਹਿਸੂਸ ਹੋਣ ਉੱਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਲੜਕੀ ਦਾ ਛੋਟੀ ਉਮਰ ਵਿੱਚ ਵਿਆਹ ਨਹੀਂ ਕਰਨਾ ਚਾਹੀਦੀ, ਨਵਜੰਮੇ ਬੱਚੇ ਨੂੰ ਮਾਂ ਦਾ ਦੁੱਧ ਪਿਆਉਣਾ ਚਾਹੀਦਾ ਹੈ, ਔਰਤਾਂ ਦਾ ਪਹਿਲਾ ਬੱਚਾ ਵੱਡੀ ਉਮਰ ਵਿੱਚ ਹੋਣਾ ਚਾਹੀਦੀ ਹੈ, ਖਾਣ ਵਾਲੀਆਂ ਚੀਜ਼ਾਂ ’ਤੇ ਕੀਟਨਾਸ਼ਕ ਦਵਾਈਆਂ ਦਾ ਛਿੜਕਾਓ ਕਰਨ ਤੋਂ ਗੁਰੇਜ਼, ਤੰਬਾਕੂ ਅਤੇ ਸ਼ਰਾਬ ਦੀ ਵਰਤੋਂ ਨਾ ਕਰਨਾ ਅਤੇ ਪਰਿਵਾਰ ਵਿੱਚ ਕਿਸੇ ਜੀਅ ਨੂੰ ਜੇਕਰ ਕੈਂਸਰ ਹੋਵੇ ਤਾਂ ਸਬੰਧਤ ਪਰਿਵਾਰ ਮੈਂਬਰ ਨੂੰ ਸਮੇਂ ਸਮੇਂ ਸਿਹਤ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਕੈਂਸਰ ਸਬੰਧੀ ਬਚਾਓ ਦੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਫਸਲਾਂ ਉੱਤੇ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਅਤੇ ਵਿਅਖਤੀ ਵੱਲੋਂ ਤੰਬਾਕੂ, ਬੀੜੀ-ਸਿਗਰੇਟ ਅਤੇ ਸ਼ਰਾਬ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 35 ਸਾਲ ਦੀ ਉਮਰ ਤੋਂ ਬਾਅਦ ਹਰ ਔਰਤ ਨੂੰ ਆਪਣੀ ਮੈਡੀਕਲ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਜਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ, ਮਾਸ ਮੀਡੀਆ ਵਿੰਗ ਤੋਂ ਦਿਵੇਸ਼ ਕੁਮਾਰ, ਹਰਮੀਤ ਸਿੰਘ, ਸਟੈਨੋ ਰੋਹਿਤ ਕੁਮਾਰ ਤੇ ਮੈਡਮ ਪੂਜਾ ਰਾਣੀ  ਸੁਨੀਲ ਸੇਠੀ ਹਾਜਰ ਰਹੇ।