ਫਿਰੋਜ਼ਪੁਰ 26 ਸਤੰਬਰ 2024
ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਸ੍ਰੀ ਜਸਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਕੀਤੀ ਗਈ ਜਿਸ ਵਿੱਚ ਜ਼ਿਲ੍ਹੇ ਦੀਆਂ 30 ਰੈੱਡ ਰਿਬਨ ਕਲੱਬਾਂ ਨੂੰ ਸਾਲ 2024-25 ਦੀ ਸਾਲਾਨਾ ਗ੍ਰਾਂਟ ਜਾਰੀ ਕੀਤੀ ਗਈ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਿਰੋਜ਼ਪੁਰ ਜਸਪਾਲ ਸਿੰਘ ਨੇ ਸਾਰੇ ਕਾਲਜਾਂ ਦੇ ਨੋਡਲ ਅਫਸਰਾਂ ਦਾ ਸਵਾਗਤ ਕੀਤਾ ਅਤੇ ਰੈੱਡ ਰੀਬਨ ਦੀਆਂ ਗਤੀਵਿਧੀਆਂ ਜਿਵੇਂ ਕਿ ਨਸ਼ਿਆਂ, ਐੱਚ.ਆਈ.ਵੀ.ਏਡਜ਼ ਅਤੇ ਟੀਬੀ ਤੋ ਬਚਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਗਤੀਵਿਧੀਆਂ ਕਰਨ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਾਲ 2024-25 ਦੌਰਾਨ ਰੈੱਡ ਰੀਬਨ ਕਲੱਬਾਂ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਅਡਾਪਟ ਕੀਤੇ ਪਿੰਡ ਵਿੱਚ ਐੱਚ.ਆਈ.ਵੀ. ਏਡਜ਼ ਅਤੇ ਨਸ਼ਿਆਂ ਵਿਰੁੱਧ ਗਤੀਵਿਧੀਆਂ ਕਰਕੇ ਲੋਕਾਂ ਨੂੰ ਇਨ੍ਹਾਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਵਾਲ ਪੇਂਟਿੰਗ ਰਾਹੀਂ ਵਿਦਿਆਰਥੀਆਂ ਨੂੰ ਇਨ੍ਹਾਂ ਭਿਆਨਕ ਬਿਮਾਰੀਆਂ ਤੋਂ ਦੂਰ ਰਹਿਣ ਦੇ ਸਨੇਹੇ ਦੇਣ ਬਾਰੇ ਵੀ ਜਾਣਕਾਰੀ ਦਿੱਤੀ।
ਆਈ.ਸੀ.ਟੀ.ਸੀ ਕੌਂਸਲਰ ਸਿਵਲ ਹਸਪਤਾਲ ਫਿਰੋਜ਼ਪੁਰ ਡਾ: ਮੋਨਿਕਾ ਰਾਣੀ ਵੱਲੋਂ ਏਡਜ਼ ਸਬੰਧੀ ਵਿਦਿਆਰਥੀਆਂ ਅਤੇ ਨੋਡਲ ਅਫਸਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸੁਖਵਿੰਦਰ ਸਿੰਘ ਲੈਕਚਰਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਰਿਫਕੇ ਵੱਲੋਂ ਵਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਏਡਜ਼ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਸ੍ਰ. ਗਜ਼ਲਪ੍ਰੀਤ ਸਿੰਘ ਰਜਿਸਟਰਾਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵੱਲੋਂ ਰੈੱਡ ਰੀਬਨ ਕਲੱਬਾਂ ਦੀਆਂ ਗਤੀਵਿਧੀਆਂ ਕਰਾਉਣ ਸਬੰਧੀ ਪੂਰਨ ਸਹਿਯੋਗ ਦੇਣ ਬਾਰੇ ਕਿਹਾ ਗਿਆ ਅਤੇ ਵਿਦਿਆਰਥੀਆਂ ਨੂੰ ਸਬੰਧੋਨ ਵੀ ਕੀਤਾ ਗਿਆ।
ਇਸ ਮੌਕੇ ਡਾ. ਸੌਰਵ ਲੁਥਰਾ, ਸ੍ਰ. ਕਮਲਜੀਤ ਸਿੰਘ ਅਤੇ ਸ੍ਰ. ਮਲਕੀਤ ਸਿੰਘ ਟੀ.ਬੀ. ਵਿਭਾਗ, ਡਾ. ਅਮਨਦੀਪ ਸਿੰਘ, ਡਾ. ਸਾਨੀਆ ਗਿੱਲ, ਡਾ ਸੁਕੀਰਤ ਕੌਰ, ਵੱਖ ਵੱਖ ਕਾਲਜ਼ ਦੇ ਨੋਡਲ ਇੰਚਾਰਜ਼/ਨੋਡਲ ਅਫਸਰ ਅਤੇ ਰੈਡ ਰੀਬਨ ਕਲੱਬਾਂ ਦੇ ਵਲੰਟੀਅਰਾਜ਼ ਤੋਂ ਇਲਾਵਾ ਤਰਨਜੀਤ ਕੌਰ ਸਟੈਨੋ, ਬਲਕਾਰ ਸਿੰਘ, ਗੁਰਪ੍ਰੀਤ ਸਿੰਘ, ਗੁਰਜੀਵਨ ਸਿੰਘ, ਜਗਦੀਪ ਸਿੰਘ ਮਾਂਗਟ, ਯਸ਼ਪਾਲ, ਨਵਦੀਪ ਕੌਰ, , ਜਗਦੇਵ ਸਿੰਘ, ਸੰਜੈ ਸ਼ਰਮਾ, ਡੌਲੀ ਸ਼ਰਮਾ, ਗੁਰਮਨਬੀਰ ਕੌਰ, ਅਜੈਦੀਪ, ਪਰਮਜੀਤ ਕੌਰ, ਦੀਪਕ ਗੁਪਤਾ, ਭੁਪਿੰਦਰ ਕੌਰ, ਮਨਦੀਪ ਕੌਰ, ਗੌਰਵ, ਹਰਮਿੰਦਰ ਸਿੰਘ, ਰੇਖਾ ਰਾਣੀ, ਅਮਨਦੀਪ ਕੌਰ, ਨੈਨਸੀ ਰਾਵਲ, ਰੇਨੂ ਬਾਲਾ ਅਤੇ ਸਤਨਾਮ ਚੰਦ ਆਦਿ ਹਾਜਰ ਹੋਏ।

हिंदी






